
ਕਿਹਾ, ਤੁਰੰਤ ਬਲਾਕ ਕਰੋ ਅਤੇ ਰਿਪੋਰਟ ਕਰੋ
ਮਸ਼ਹੂਰ ਗਾਇਕ ਸੋਨੂੰ ਨਿਗਮ ਨੇ ਆਪਣੇ ਪ੍ਰਸ਼ੰਸਕਾਂ ਨੂੰ ਸੋਸ਼ਲ ਮੀਡੀਆ ’ਤੇ ਹੋ ਰਹੀ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ। ਹਾਲ ਹੀ ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਕੁਝ ਲੋਕ ਉਨ੍ਹਾਂ ਦੇ ਨਾਮ ਦੀ ਦੁਰਵਰਤੋਂ ਕਰ ਰਹੇ ਸਨ ਅਤੇ ਆਪਣੇ ਆਪ ਨੂੰ ਉਨ੍ਹਾਂ ਦੀ ਪ੍ਰਬੰਧਨ ਟੀਮ ਦਾ ਹਿੱਸਾ ਹੋਣ ਦਾ ਦਾਅਵਾ ਕਰ ਰਹੇ ਸਨ। ਇਸ ਗੰਭੀਰ ਮੁੱਦੇ ਨੂੰ ਲੈ ਕੇ ਸੋਨੂੰ ਨੇ ਇੰਸਟਾਗ੍ਰਾਮ ’ਤੇ ਇਕ ਪੋਸਟ ਸਾਂਝੀ ਕੀਤੀ ਅਤੇ ਪ੍ਰਸ਼ੰਸਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ।
ਸੋਮਵਾਰ ਰਾਤ ਨੂੰ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ’ਤੇ ਇਕ ਪੋਸਟ ਵਿਚ, ਸੋਨੂੰ ਨੇ ਲਿਖਿਆ, ‘ਮੈਨੂੰ ਪਤਾ ਲੱਗਾ ਹੈ ਕਿ ਕੋਈ ਮੇਰੀ ਪਛਾਣ ਦੀ ਦੁਰਵਰਤੋਂ ਕਰ ਰਿਹਾ ਹੈ। ਮੇਰੀ ਟੀਮ ਦੁਆਰਾ ਕਦੇ ਵੀ ਕਿਸੇ ਨਾਲ ਸੰਪਰਕ ਨਹੀਂ ਕੀਤਾ ਗਿਆ ਹੈ। ਜੇਕਰ ਕੋਈ ਮੇਰੇ ਪ੍ਰਬੰਧਨ ਵਿਚੋਂ ਹੋਣ ਦਾ ਦਾਅਵਾ ਕਰਦਾ ਹੈ ਅਤੇ ਤੁਹਾਡੇ ਨਾਲ ਗੱਲ ਕਰਦਾ ਹੈ, ਤਾਂ ਸਾਵਧਾਨ ਰਹੋ!’ ਸੋਨੂੰ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਪਿਛਲੇ ਅੱਠ ਸਾਲਾਂ ਤੋਂ ਐਕਸ ’ਤੇ ਸਰਗਰਮ ਨਹੀਂ ਹੈ।
ਇਸ ਦੇ ਬਾਵਜੂਦ, ਉਸ ਦੇ ਨਾਮ ’ਤੇ ਬਹੁਤ ਸਾਰੇ ਜਾਅਲੀ ਖਾਤੇ ਚੱਲ ਰਹੇ ਹਨ, ਜੋ ਗੁੰਮਰਾਹਕੁੰਨ ਅਤੇ ਵਿਵਾਦਪੂਰਨ ਸਮੱਗਰੀ ਫੈਲਾ ਰਹੇ ਹਨ। ਸੋਨੂੰ ਨੇ ਉਨ੍ਹਾਂ ਲੋਕਾਂ ਦਾ ਧਨਵਾਦ ਕੀਤਾ ਜਿਨ੍ਹਾਂ ਨੇ ਇਹ ਸਮੱਸਿਆ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ। ਉਨ੍ਹਾਂ ਨੇ ਲਿਖਿਆ, ‘ਮੇਰੇ ਪਰਿਵਾਰ ਯਾਨੀ ਤੁਹਾਡੇ ਸਾਰੇ ਪ੍ਰਸ਼ੰਸਕਾਂ ਦਾ ਧਨਵਾਦ, ਜੋ ਮੇਰੇ ਨਾਲ ਹਨ ਅਤੇ ਇਸ ਮੁੱਦੇ ਨੂੰ ਸਮਝ ਰਹੇ ਹਨ।’