ਕਿਹਾ : ਮਮਤਾ ਬੈਨਰਜੀ ਇਕ ਮੁਸ਼ਕਿਲ ਲੜਾਈ ਲੜ ਰਹੇ ਹਨ, ਜੋ ਭਾਰਤੀ ਲੋਕਤੰਤਰ ਲਈ ਸਭ ਤੋਂ ਮਹੱਤਵਪੂਰਨ ਲੜਾਈਆਂ 'ਚੋਂ ਇਕ ਹੈ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ "ਸਭ ਤੋਂ ਮੁਸ਼ਕਲ ਲੜਾਈਆਂ ਵਿਚੋਂ ਇਕ" ਲਈ ਇੱਕਮੁੱਠਤਾ ਪ੍ਰਗਟ ਕੀਤੀ। ਸੋਸ਼ਲ ਮੀਡੀਆ 'ਤੇ ਪਾਈ ਇਕ ਪੋਸਟ ਵਿਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਬੈਨਰਜੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਲਈ ਆਪਣਾ ਅਟੁੱਟ ਸਮਰਥਨ ਦਿੱਤਾ । ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ "ਸਾਰੀਆਂ ਸੰਸਥਾਵਾਂ ਦੀ ਦੁਰਵਰਤੋਂ" ਕਰਨ ਦਾ ਦੋਸ਼ ਲਗਾਉਂਦੇ ਹੋਏ, ਕੇਜਰੀਵਾਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ।
ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ "ਹੁਣੇ ਹੀ ਮਮਤਾ ਦੀਦੀ ਨਾਲ ਫ਼ੋਨ 'ਤੇ ਗੱਲ ਕੀਤੀ। ਪੂਰੀ ਏਕਤਾ ਅਤੇ ਸਮਰਥਨ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਮਮਤਾ ਬੈਨਰਜੀ ਸਭ ਤੋਂ ਮੁਸ਼ਕਲ ਲੜਾਈ ਲੜ ਰਹੇ ਹਨ, ਜੋ ਭਾਰਤੀ ਲੋਕਤੰਤਰ ਲਈ ਸਭ ਤੋਂ ਮਹੱਤਵਪੂਰਨ ਲੜਾਈਆਂ ’ਚੋਂ ਇਕ ਹੈ, ਜੋ ਕਿ ਭਾਰਤੀ ਲੋਕਤੰਤਰ ਲਈ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚੋਂ ਇਕ ਹੈ। ਭਾਰਤੀ ਚੋਣ ਕਮਿਸ਼ਨ ਸਮੇਤ ਸਾਰੀਆਂ ਸੰਸਥਾਵਾਂ ਦੀ ਦੁਰਵਰਤੋਂ ਕਰਨ ਦੇ ਬਾਵਜੂਦ, ਮੋਦੀ ਜੀ ਹਾਰ ਜਾਣਗੇ," ।
