ਦੇਸ਼ 'ਚ ਪਿਛਲੇ 24 ਘੰਟੇ 'ਚ 'ਕਰੋਨਾ ਵਾਇਰਸ' ਦੇ 6088 ਨਵੇ ਕੇਸ ਦਰਜ਼, 148 ਮੌਤਾਂ
Published : May 22, 2020, 10:37 am IST
Updated : May 22, 2020, 12:01 pm IST
SHARE ARTICLE
Corona Virus
Corona Virus

ਦੇਸ ਚ ਕਰੋਨਾ ਵਾਇਰਸ ਨੂੰ ਨਕੇਲ ਪਾਉਂਣ ਲਈ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਰੋਜ਼ਾਨਾ ਦੇਸ਼ ਵਿਚ ਕਰੋਨਾ ਕੇਸਾਂ ਵਿਚ ਵਾਧਾ ਹੋ ਰਿਹਾ ਹੈ

ਨਵੀਂ ਦਿੱਲੀ : ਦੇਸ ਚ ਕਰੋਨਾ ਵਾਇਰਸ ਨੂੰ ਨਕੇਲ ਪਾਉਂਣ ਲਈ ਲੌਕਡਾਊਨ ਲਗਾਇਆ ਗਿਆ ਹੈ ਪਰ ਫਿਰ ਵੀ ਰੋਜ਼ਾਨਾ ਦੇਸ਼ ਵਿਚ ਕਰੋਨਾ ਕੇਸਾਂ ਵਿਚ ਵਾਧਾ ਹੋ ਰਿਹਾ ਹੈ। ਇਸ ਤਹਿਤ ਹੁਣ ਤੱਕ ਦੇਸ਼ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 1,18,447 ਨੂੰ ਪਾਰ ਕਰ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 3583 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

Coronavirus cases 8 times more than official numbers washington based report revealedCoronavirus cases 

ਇਸ ਤੋਂ ਇਲਾਵਾ ਰਾਹਤ ਦੀ ਗੱਲ ਇਹ ਵੀ ਹੈ ਕਿ ਇਨ੍ਹਾਂ ਵਿਚੋਂ 48,534 ਲੋਕ ਇਸ ਮਹਾਂਮਾਰੀ ਤੋਂ ਠੀਕ ਵੀ ਹੋ ਚੁੱਕੇ ਹਨ। ਇਸ ਤਰ੍ਹਾਂ ਪਿਛਲੇ 24 ਘੰਟੇ ਵਿਚ 6088 ਨਵੇਂ ਮਾਮਲੇ ਦਰਜ਼ ਹੋਏ ਹਨ ਅਤੇ 148 ਲੋਕਾਂ ਦੀ ਇਸ ਵਿਚ ਮੌਤ ਹੋ ਚੁੱਕੀ ਹੈ। ਦੱਸ ਦੱਈਏ ਕਿ ਪਿਛਲੇ ਕੁਝ ਦਿਨਾਂ ਤੋਂ ਦੇਸ਼ ਵਿਚ ਰੋਜ਼ਾਨਾਂ 5 ਹਜ਼ਾਰ ਤੋਂ ਜ਼ਿਆਦਾ ਕੇਸ ਦਰਜ਼ ਹੋ ਰਹੇ ਹਨ।

CoronavirusCoronavirus

ਪੂਰੇ ਦੇਸ਼ ਵਿਚ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਂਰਾਸ਼ਟਰ ਹੈ। ਜਿੱਥੇ 41 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਪਿਛਲੇ 24 ਘੰਟੇ ਦੇ ਵਿਚ-ਵਿਚ ਇੱਥੇ 2345 ਨਵੇਂ ਮਾਮਲੇ ਦਰਜ਼ ਹੋ ਚੁੱਕੇ ਹਨ। ਇਸ ਤੋਂ ਬਾਅਦ ਗੁਜਰਾਤ ਵਿਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 12,910 ਤੱਕ ਪਹੁੰਚ ਚੁੱਕੀ ਹੈ। ਉਧਰ ਤਾਮਿਲਨਾਡ ਵਿਚ ਗੁਜਰਾਤ ਤੋਂ ਵੀ ਜ਼ਿਆਦਾ ਕੇਸ ਦਰਜ਼ ਹੋਏ ਹਨ

Coronavirus china prepares vaccine to treat covid 19 Coronavirus 

ਜਿੱਥੇ ਇਨ੍ਹਾਂ ਕੇਸਾਂ ਦੀ ਗਿਣਤੀ 13,967 ਹੈ। ਉਧਰ ਦਿੱਲੀ ਵਿਚ ਵੀ ਇਸੇ ਤਰ੍ਹਾਂ ਦੇ ਗੰਭੀਰ ਹਲਾਤ ਹਨ। ਇੱਥੇ ਹੁਣ ਤੱਕ ਕਰੋਨਾ ਵਾਇਰਸ ਦੇ 11,659 ਮਾਮਲੇ ਦਰਜ਼ ਹੋ ਚੁੱਕੇ ਹਨ। ਅਤੇ 194 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 5567 ਲੋਕ ਅਜਿਹੇ ਵੀ ਹਨ ਜਿਹੜੇ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਹੋ ਚੁੱਕੇ ਹਨ।

coronavirus punjabcoronavirus 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement