ਖ਼ਬਰਾਂ |

ਤਾਜ਼ਾ |

PM Modi ਦੇ ਐਲਾਨ 'ਤੇ ਭੜਕੀ ਮਮਤਾ ਬੈਨਰਜੀ, ਕਿਹਾ- ਨੁਕਸਾਨ 1 ਲੱਖ ਕਰੋੜ ਦਾ, ਮਿਲੇ 1 ਹਜ਼ਾਰ ਕਰੋੜ
Published : May 22, 2020, 2:56 pm IST
Updated : May 22, 2020, 2:56 pm IST
SHARE ARTICLE
Photo
Photo

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਫ਼ਾਨ ਤੂਫਾਨ ਨਾਲ ਤਬਾਹ ਹੋਏ ਪੱਛਮ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾਨ ਕੀਤਾ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਫ਼ਾਨ ਤੂਫਾਨ ਨਾਲ ਤਬਾਹ ਹੋਏ ਪੱਛਮ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾਨ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ। ਪੀਐਮ ਮੋਦੀ ਦੇ ਇਸ ਐਲਾਨ ਤੋਂ ਬਾਅਦ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਬਿਆਨ ਸਾਹਮਣੇ ਆਇਆ ਹੈ।

PhotoPhoto

ਉਹਨਾਂ ਦਾ ਕਹਿਣਾ ਹੈ ਕਿ ਨੁਕਸਾਨ ਇਕ ਲੱਖ ਕਰੋੜ ਦਾ ਹੋਇਆ ਅਤੇ ਪੈਕੇਜ ਸਿਰਫ ਇਕ ਹਜ਼ਾਰ ਕਰੋੜ ਦਾ ਦਿੱਤਾ ਜਾ ਰਿਹਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹਜ਼ਾਰ ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ, ਪਰ ਇਸ ਨਾਲ ਜੁੜੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

PhotoPhoto

ਇਹ ਪੈਸੇ ਕਦੋਂ ਪ੍ਰਾਪਤ ਹੋਣਗੇ ਜਾਂ ਇਹ ਪੇਸ਼ਗੀ ਰਾਸ਼ੀ ਹੈ। ਅਮਫਾਨ ਤੂਫਾਨ ਕਾਰਨ ਇਕ ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। 56 ਹਜ਼ਾਰ ਕਰੋੜ ਰੁਪਏ ਤਾਂ ਸਾਡਾ ਹੀ ਕੇਂਦਰ 'ਤੇ ਬਕਾਇਆ ਹੈ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਚੱਕਰਵਾਤੀ ਤੂਫਾਨ ਕਾਰਨ ਭਿਆਨਕ ਤਬਾਹੀ ਮਚੀ ਹੈ।

PhotoPhoto

ਇੱਥੇ ਪਿਛਲੇ 283 ਸਾਲ ਵਿਚ ਆਇਆ ਇਹ ਸਭ ਤੋਂ ਭਿਆਨਕ ਤੂਫਾਨ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਮਫ਼ਾਨ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਸਰਵੇ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਲਈ 1000 ਕਰੋੜ ਰੁਪਏ ਦੀ ਸ਼ੁਰੂਆਤੀ ਮਦਦ ਦਾ ਐਲਾਨ ਕੀਤਾ ਹੈ, ਇਸ ਤੋਂ ਇਲਾਵਾ ਜਲਦ ਹੀ ਕੇਂਦਰ ਦੀ ਇਕ ਟੀਮ ਸੂਬੇ ਵਿਚ ਆ ਕੇ ਸਰਵੇ ਕਰੇਗੀ।

PhotoPhoto

ਹਵਾਈ ਸਰਵੇ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਦਾ ਸੰਕਟ ਹੈ, ਉੱਥੇ ਹੀ ਪੂਰਬੀ ਖੇਤਰ ਵਿਚ ਤੂਫਾਨ ਨੇ ਪ੍ਰਭਾਵਿਤ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਇਸ ਤੂਫਾਨ ਨੂੰ ਲੈ ਕੇ ਤਿਆਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਅਸੀਂ 80 ਤੂਫਾਨ ਕਾਰਨ ਕਾਫੀ ਨੁਕਸਾਨ ਹੋਇਆ ਹੈ, ਜਿਸ ਵਿਚ ਘਰ ਉੱਜੜ ਗਏ ਹਨ।

PhotoPhoto

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ 1000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement