
ਪੱਛਮੀ ਬੰਗਾਲ ਵਿਚ ਚੱਕਰਵਾਤੀ ਤੂਫਾਨ ਕਾਰਨ ਭਿਆਨਕ ਤਬਾਹੀ ਮਚੀ ਹੈ।
ਨਵੀਂ ਦਿੱਲੀ: ਪੱਛਮੀ ਬੰਗਾਲ ਵਿਚ ਚੱਕਰਵਾਤੀ ਤੂਫਾਨ ਕਾਰਨ ਭਿਆਨਕ ਤਬਾਹੀ ਮਚੀ ਹੈ। ਇੱਥੇ ਪਿਛਲੇ 283 ਸਾਲ ਵਿਚ ਆਇਆ ਇਹ ਸਭ ਤੋਂ ਭਿਆਨਕ ਤੂਫਾਨ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਮਫ਼ਾਨ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।
Photo
ਸਰਵੇ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ਲਈ 1000 ਕਰੋੜ ਰੁਪਏ ਦੀ ਸ਼ੁਰੂਆਤੀ ਮਦਦ ਦਾ ਐਲਾਨ ਕੀਤਾ ਹੈ, ਇਸ ਤੋਂ ਇਲਾਵਾ ਜਲਦ ਹੀ ਕੇਂਦਰ ਦੀ ਇਕ ਟੀਮ ਸੂਬੇ ਵਿਚ ਆ ਕੇ ਸਰਵੇ ਕਰੇਗੀ।
Photo
ਹਵਾਈ ਸਰਵੇ ਤੋਂ ਬਾਅਦ ਪੀਐਮ ਮੋਦੀ ਨੇ ਕਿਹਾ ਕਿ ਜਦੋਂ ਦੇਸ਼ ਵਿਚ ਕੋਰੋਨਾ ਵਾਇਰਸ ਦਾ ਸੰਕਟ ਹੈ, ਉੱਥੇ ਹੀ ਪੂਰਬੀ ਖੇਤਰ ਵਿਚ ਤੂਫਾਨ ਨੇ ਪ੍ਰਭਾਵਿਤ ਕੀਤਾ। ਪੀਐਮ ਮੋਦੀ ਨੇ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਨੇ ਇਸ ਤੂਫਾਨ ਨੂੰ ਲੈ ਕੇ ਤਿਆਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਅਸੀਂ 80 ਤੂਫਾਨ ਕਾਰਨ ਕਾਫੀ ਨੁਕਸਾਨ ਹੋਇਆ ਹੈ, ਜਿਸ ਵਿਚ ਘਰ ਉੱਜੜ ਗਏ ਹਨ।
Photo
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ 1000 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।