ਖ਼ਬਰਾਂ |

ਤਾਜ਼ਾ |

ਚੀਨੀ ਫ਼ੌਜੀਆਂ ਨੇ ਭਾਰਤੀ ਫ਼ੌਜੀਆਂ ਦੀ ਡਿਊਟੀ ’ਚ ਪਾਇਆ ਸੀ ਅੜਿੱਕਾ
Published : May 22, 2020, 9:10 am IST
Updated : May 22, 2020, 9:10 am IST
SHARE ARTICLE
File Photo
File Photo

ਭਾਰਤੀ ਅਤੇ ਚੀਨੀ ਫ਼ੌਜੀਆਂ ਵਿਚਾਲੇ ਸੰਘਰਸ਼ ਦਾ ਮੁੱਦਾ ਪੂਰੀ ਤਰ੍ਹਾਂ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ  ਹੈ। ਭਾਰਤੀ ਵਿਦੇਸ਼ ਮੰਤਰਾਲਾ ਨੇ

ਨਵੀਂ ਦਿੱਲੀ, 21 ਮਈ : ਭਾਰਤੀ ਅਤੇ ਚੀਨੀ ਫ਼ੌਜੀਆਂ ਵਿਚਾਲੇ ਸੰਘਰਸ਼ ਦਾ ਮੁੱਦਾ ਪੂਰੀ ਤਰ੍ਹਾਂ ਸ਼ਾਂਤ ਹੁੰਦਾ ਨਜ਼ਰ ਨਹੀਂ ਆ ਰਿਹਾ  ਹੈ। ਭਾਰਤੀ ਵਿਦੇਸ਼ ਮੰਤਰਾਲਾ ਨੇ ਅੱਜ ਕਿਹਾ ਹੈ ਕਿ ਚੀਨੀ ਫ਼ੌਜੀਆਂ ਨੇ ਭਾਰਤ ਦੀ ਪੈਟਰੋਲਿੰਗ ਟੀਮ ਦੀ ਡਿਊਟੀ ’ਚ ਅੜਿੱਕਾ ਪਾਉਣ ਦੀ ਕੋਸ਼ਿਸ਼ ਕੀਤੀ। ਵਿਦੇਸ਼ ਮੰਤਰਾਲਾ ਨੇ ਜਾਰੀ ਬਿਆਨ ’ਚ ਇਹ ਵੀ ਕਿਹਾ ਕਿ ਭਾਰਤੀ ਫ਼ੌਜੀਆਂ ਵਲੋਂ ਕਿਸੇ ਤਰ੍ਹਾਂ ਦੀ ਵਾਧੂ ਗਤੀਵਿਧੀਆਂ ਨੂੰ ਅੰਜਾਮ ਨਹੀਂ ਦਿਤਾ ਜਾ ਰਿਹਾ ਹੈ ਅਤੇ ਭਾਰਤੀ ਫ਼ੌਜੀ ਅਸਲ ਕੰਟਰੋਲ ਲਾਈਨ ਦੀਆਂ ਸੱਚਾਈਆਂ ਤੋਂ ਚੰਗੀ ਤਰ੍ਹਾਂ ਵਾਕਿਫ਼ ਹਨ।

File photoFile photo

ਭਾਰਤੀ ਵਿਦੇਸ਼ ਮੰਤਰਾਲੇ ਨੇ ਦਾਅਵਾ ਕੀਤਾ  ਹੈ ਕਿ ਭਾਰਤੀ ਫ਼ੌਜ ਦੀਆਂ ਸਾਰੀਆਂ ਗਤੀਵਿਧੀਆਂ ਭਾਰਤੀ ਸਰਹੱਦ ਦੇ ਅੰਦਰ ਹੋ ਰਹੀਆਂ ਹਨ। ਭਾਰਤੀ ਫ਼ੌਜ ਸਰਹੱਦ ਦੀ ਸੁਰੱਖਿਆ ਲਈ ਯਕੀਨੀ ਪ੍ਰਕਿਰਿਆ ਦਾ ਕਠੋਰਤਾ ਨਾਲ ਪਾਲਣ ਕਰਦੇ ਹਨ। ਬਿਆਨ ’ਚ ਅੱਗੇ ਕਿਹਾ ਗਿਆ ਹੈ ਕਿ ਭਾਰਤ ਦੀਆਂ ਫ਼ੌਜੀ ਟੀਮਾਂ ਬਾਰਡਰ ਤੋਂ ਚੰਗੀ ਤਰ੍ਹਾਂ ਜਾਣੂ ਹਨ। ਚੀਨੀ ਫ਼ੌਜੀਆਂ ਨੇ ਭਾਰਤੀ ਸੁਰੱਖਿਆ ਬਲਾਂ ਵਲੋਂ ਕੀਤੀ ਰਹੀ ਪੈਟਰੋਲਿੰਗ ’ਚ ਅੜਿੱਕਾ ਪਾਇਆ ਹੈ।

ਵਿਦੇਸ਼ ਮੰਤਰਾਲਾ ਨੇ ਇਹ ਵੀ ਦਸਿਆ ਕਿ ਇਸ ਮੁੱਦੇ ’ਤੇ ਦੋਹਾਂ ਦੇਸ਼ਾਂ ਵਿਚਾਲੇ ਗੱਲਬਾਤ ਜਾਰੀ ਹੈ ਅਤੇ ਭਾਰਤ ਸਰਹੱਦ ’ਤੇ ਸ਼ਾਂਤੀ ਕਾਇਮ ਰੱਖਣ ਨੂੰ ਵਚਨਬੱਧ ਹੈ। ਬਿਆਨ ਕਹਿੰਦਾ ਹੈ, ‘ਦੋਹਾਂ ਪਾਸਿਉਂ ਗੱਲਬਾਤ ਹੋ ਰਹੀ ਹੈ। ਅਸੀਂ ਸਰਹੱਦ ’ਤੇ ਚੀਨ ਨਾਲ ਸ਼ਾਂਤੀ ਅਤੇ ਖ਼ੁਸ਼ਹਾਲੀ ਕਾਇਮ ਰੱਖਣ ਨੂੰ ਵਚਨਬੱਧ ਹਾਂ।’  ਮੰਤਰਾਲੇ ਨੇ ਇਸ਼ਾਰਿਆਂ ਇਸ਼ਾਰਿਆਂ ’ਚ ਚੀਨ ਨੂੰ ਚਿਤਾਵਨੀ ਵੀ ਦੇ ਦਿਤੀ ਹੈ ਅਤੇ ਕਿਹਾ ਹੈ ਕਿ ਭਾਰਤ ਅਪਣੀ ਪ੍ਰਭੁਸੱਤਾ ਨਾਲ ਕੋਈ ਸਮਝੌਤਾ ਕਰਨ ਵਾਲਾ ਨਹੀਂ ਹੈ। ਬਿਆਨ ’ਚ ਕਿਹਾ ਗਿਆ ਹੈ, ‘ਭਾਰਤ ਅਪਣੀ ਪ੍ਰਭੁਸੱਤਾ ਤੇ ਸੁਰੱਖਿਆ ਪੂਰੀ ਸ਼ਿੱਦਤ ਨਾਲ ਯਕੀਨੀ ਰੱਖਣ ਲਈ ਵਚਨਬੱਧ ਹੈ। ਤਤਕਾਲਿਕ ਮੁੱਦਿਆਂ ’ਤੇ ਦੋਹਾਂ ਪਾਸਿਉਂ ਲਗਾਤਾਰ ਗੱਲਬਾਤ ਹੁੰਦੀ ਰਹਿੰਦੀ ਹੈ। (ਏਜੰਸੀ)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement