
ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬਲੈਕ ਫੰਗਸ ਦਾ ਖਤਰਾ ਵੀ ਵਧਦਾ ਜਾ ਰਿਹਾ ਹੈ।
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬਲੈਕ ਫੰਗਸ ਦਾ ਖਤਰਾ ਵੀ ਵਧਦਾ ਜਾ ਰਿਹਾ ਹੈ। ਇਸ ਦੌਰਾਨ ਏਮਜ਼ ਦਿੱਲੀ ਦੇ RP Center for Ophthalmic Studies ਨੇ ਕੋਵਿਡ ਵਾਰਡ ਵਿਚ ਮਿਊਕੋਰਮਾਇਕੋਸਿਸ ਯਾਨੀ ਬਲੈਕ ਫੰਗਸ ਦਾ ਜਲਦ ਪਤਾ ਲਗਾਉਣ ਅਤੇ ਉਸ ਦੀ ਰੋਕਥਾਮ ਲਈ ਨਿਰਦੇਸ਼ ਜਾਰੀ ਕਤੇ ਹਨ।
Black Fungus
ਇਸ ਵਿਚ ਸਾਰੇ ਮਰੀਜ਼ਾਂ ਵਿਚ ਬਲੈਕ ਫੰਗਸ ਦੀ ਸ਼ੁਰੂਆਤੀ ਜਾਂਚ ਕਰਨ ਲਈ ਕਿਹਾ ਗਿਆ ਹੈ। ਡਾਕਟਰਾਂ ਅਨੁਸਾਰ ਮਿਊਕੋਰਮਾਇਕੋਸਿਸ ਦੇ ਮਾਮਲੇ ਉਹਨਾਂ ਕੋਰੋਨਾ ਮਰੀਜ਼ਾਂ ਵਿਚ ਦੇਖੇ ਜਾ ਰਹੇ ਹਨ, ਜਿਨ੍ਹਾਂ ਨੂੰ ਸਟੀਰਾਇਡ ਦਿੱਤਾ ਗਿਆ ਸੀ ਜਾਂ ਜੋ ਸ਼ੂਗਰ ਦੇ ਮਰੀਜ਼ ਹੋਣ।
Black Fungus
ਕੀ ਹੈ ਬਲੈਕ ਫੰਗਸ?
ਮੈਡੀਕਲ ਭਾਸ਼ਾ ਵਿਚ ਇਹ ਮਿਊਕੋਰਮਾਇਕੋਸਿਸ ਇਕ ਤਰ੍ਹਾਂ ਦੀ ਫੰਗਲ ਇਨਫੈਕਸ਼ਨ ਹੈ। ਜਿਸ ਨੂੰ 'ਬਲੈਕ ਫੰਗਲ' ਦਾ ਨਾਂ ਦਿੱਤਾ ਗਿਆ ਹੈ। ਇਹ ਇਨਫੈਕਸ਼ਨ ਸਿੱਧਾ ਫੇਫੜਿਆਂ, ਦਿਮਾਗ ਅਤੇ ਚਮੜ੍ਹੀ 'ਤੇ ਅਸਰ ਕਰਦੀ ਹੈ। ਡਰਾਉਣ ਵਾਲੀ ਗੱਲ ਇਹ ਵੀ ਹੈ ਕਿ ਇਸ ਇਨਫੈਕਸ਼ਨ ਨਾਲ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਤੱਕ ਜਾ ਰਹੀ ਹੈ। ਇਨਫੈਕਸ਼ਨ ਜ਼ਿਆਦਾ ਵਧਣ ਨਾਲ ਮਰੀਜ਼ਾਂ ਦੇ ਜਬਾੜੇ ਅਤੇ ਨੱਕ ਦੀ ਹੱਡੀ ਗਲ ਜਾਣ ਦਾ ਖਤਰਾ ਵਧ ਜਾਂਦਾ ਹੈ।
Black Fungus
ਨੀਤੀ ਆਯੋਗ ਦੇ ਮੈਂਬਰ ਵੀ. ਕੇ. ਪਾਲ ਨੇ ਦੱਸਿਆ ਕਿ ਮਿਊਕੋਰਮਾਇਕੋਸਿਸ 'ਮਿਊਕਾਰ' ਨਾਂ ਦਾ ਫੰਗਲ ਹੁੰਦਾ ਹੈ ਜਿਹੜਾ ਕਿ ਸਰੀਰ ਦੀਆਂ ਗੀਲੀਆਂ ਪਰਤਾਂ 'ਤੇ ਪਾਇਆ ਜਾਂਦਾ ਹੈ ਜਦ ਇਕ ਕੋਰੋਨਾ ਮਰੀਜ਼ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਜਾਂਦਾ ਹੈ। ਜਿਸ ਵਿਚ ਪਾਣੀ ਦੇ ਨਾਲ ਹਿਊਮੀਡਿਫਾਇਰ ਹੁੰਦਾ ਹੈ ਤਾਂ ਇਸ ਨਾਲ ਉਸ ਮਰੀਜ਼ ਵਿਚ ਫੰਗਲ ਇਨਫਕੈਸ਼ਨ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।
Black fungus
ਕਿਹੜੇ ਮਰੀਜ਼ਾਂ ਨੂੰ ਬਲੈਕ ਫੰਗਸ ਦਾ ਜ਼ਿਆਦਾ ਖਤਰਾ
- ਜਿਨ੍ਹਾਂ ਮਰੀਜ਼ਾਂ ਦਾ ਡਾਈਬਟੀਜ਼ ਦਾ ਪੱਧਰ ਕੰਟਰੋਲ ਨਾ ਹੋਵੇ
- ਜਿਨ੍ਹਾਂ ਮਰੀਜ਼ਾਂ ਨੂੰ ਕੋਵਿਡ ਦੌਰਾਨ ਸਟੀਰਾਈਡ ਦਵਾਈ ਦਿੱਤੀ ਗਈ ਹੋਵੇ।
- ਜੋ ਮਰੀਜ਼ ਕੈਂਸਰ ਤੋਂ ਪੀੜਤ ਹੋਣ
- ਗੰਭੀਰ ਕੋਰੋਨਾ ਮਰੀਜ਼
- ਅਜਿਹੇ ਮਰੀਜ਼ ਜੋ ਆਕਸੀਜਨ ਜਾਂ ਵੈਂਟੀਲੇਟਰ ’ਤੇ ਹੋਣ
- ਜਿਨ੍ਹਾਂ ਨੂੰ immunosuppressant ਦਵਾਈ ਦਿੱਤੀ ਗਈ ਹੋਵੇ।
Black fungus infection
ਬਲੈਕ ਫੰਗਸ ਦੇ ਇਹਨਾਂ ਲੱਛਣਾਂ ਨੂੰ ਨਾ ਕਰੋ ਨਜ਼ਰਅੰਦਾਜ਼
- ਅੱਖਾਂ ਲਾਲ ਹੋਣਾ
- ਅੱਖਾਂ ਵਿਚ ਦਰਦ
- ਨੱਕ ’ਚੋਂ ਖੂਨ ਆਉਣਾ
- ਨੱਕ ਬੰਦ ਹੋਣਾ
- ਸਿਰ ਦਰਦ
- ਅੱਖਾਂ ਦੇ ਆਸ-ਪਾਸ ਸੋਜ
- ਮੂੰਹ ਸੁੰਨ ਹੋ ਜਾਣਾ
- ਮੂੰਹ ਖੋਲ੍ਹਣ ਵਿਚ ਪਰੇਸ਼ਾਨੀ ਆਉਣਾ
ਡਾਕਟਰਾਂ ਨੇ ਸਲਾਹ ਦਿੱਤੀ ਹੈ ਕਿ ਬਲੈਕ ਫੰਗਸ ਦੇ ਲੱਛਣ ਦਿਖਣ ’ਤੇ ਤੁਰੰਤ ਈਐਨਟੀ ਡਾਕਟਰ ਜਾਂ ਅੱਖਾਂ ਦੇ ਡਾਕਟਰ ਦੀ ਸਲਾਹ ਲਓ। ਬਿਨ੍ਹਾਂ ਡਾਕਟਰੀ ਸਲਾਹ ਦੇ ਐਂਟੀਬਾਇਓਟਿਕ ਜਾਂ ਐਂਟੀ ਫੰਗਲ ਦਵਾਈ ਨਾ ਲਓ।