
ਵਾਤਾਵਰਣ ਪ੍ਰੇਮੀ ਬਹੁਗੁਣਾ ਤੇ ਬਾਬਾ ਗੌੜਾ ਪਾਟਿਲ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ (ਸੁਖਰਾਜ ਸਿੰਘ): ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਲਿਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਚਿੱਠੀ ਵਿਚ ਮੁੱਖ ਤੌਰ ’ਤੇ ਕਿਸਾਨੀ-ਅੰਦੋਲਨ ਤੇ ਸਰਕਾਰ ਦੇ ਰਵਈਏ ਦਾ ਜ਼ਿਕਰ ਹੈ। ਇਸ ਨਾਲ ਹੀ ਸਰਕਾਰ ਨੂੰ ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਹੈ।
Farmer Protest
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚਢੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੁੱਧਵੀਰ ਸਿੰਘ, ਯੋਗੇਂਦਰ ਯਾਦਵ, ਅਭਿਮਨਿਉ ਕੋਹਾੜ ਨੇ ਕਿਹਾ ਕਿ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੋਣ ਕਰ ਕੇ ਸਰਕਾਰ ਨੂੰ ਸੰਜੀਦਗੀ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ’ਤੇ ਵਿਚਾਰ ਕਰਨਾ ਚਾਹੀਦਾ ਹੈ।
Balbir Singh Rajewal
ਕਿਸਾਨਾਂ ਦੁਆਰਾ ਸਿਰੇ ਤੋਂ ਨਕਾਰ ਦਿਤੇ ਗਏ ਕਾਨੂੰਨਾਂ ਨੂੰ ਲਾਗੂ ਕਰਨਾ ਦੇਸ਼ ਦੇ ਲੋਕਤੰਤਰੀ ਅਤੇ ਮਨੁੱਖੀ ਕਦਰਾਂ ਕੀਮਤਾਂ ਵਿਰੁਧ ਹੈ। ਸੰਯੁਕਤ ਕਿਸਾਨ ਮੋਰਚਾ ਸ਼ਾਂਤਮਈ ਅੰਦੋਲਨ ਵਿਚ ਵਿਸ਼ਵਾਸ ਰਖਦਾ ਹੈ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ।
Farmer protest
ਮਹਾਨ ਵਾਤਾਵਰਣ ਪ੍ਰੇਮੀ ਅਤੇ ਅੰਦੋਲਨਕਾਰੀ ਸੁੰਦਰ ਲਾਲ ਬਹੁਗੁਣਾ ਦਾ ਦਿਹਾਂਤ ਹੋ ਗਿਆ। ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੀ ਮੌਤ ’ਤੇ ਅਫ਼ਸੋਸ ਕਰਦਾ ਹੈ। ਕਈ ਅੰਦੋਲਨਾਂ ਦੇ ਆਗੂ ਬਹੁਗੁਣਾ ਨੇ ਦੇਸ਼ ਅਤੇ ਵਿਸ਼ਵ ਦੇ ਲੋਕਾਂ ਦੀ ਵਾਤਾਵਰਣ ਬਾਰੇ ਸਮਝ ਵਧਾਈ ਅਤੇ ਲੋਕਾਂ ਨੂੰ ਵਾਤਾਵਰਣ ਨਾਲ ਜੋੜਿਆ। ਕਿਸਾਨ ਮੋਰਚੇ ਨੇ ਕਰਨਾਟਕ ਦੇ ਕਿਸਾਨ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬਾਬਾ ਗੌੜਾ ਪਾਟਿਲ ਦੀ ਮੌਤ ’ਤੇ ਦੁੱਖ ਪ੍ਰਗਟਾਇਆ। ਕਰਨਾਟਕ ਦੇ ਕਿਸਾਨਾਂ ਦੀ ਆਵਾਜ਼ ਗੌੜਾ ਦੇ ਕਿਸਾਨ ਭਲਾਈ ਲਈ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰਖਿਆ ਜਾਵੇਗਾ।