AAP 'ਚ ਸ਼ਾਮਲ ਹੋ ਸਕਦੇ ਹਨ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ Kapil Dev
Published : May 22, 2022, 3:49 pm IST
Updated : May 22, 2022, 3:49 pm IST
SHARE ARTICLE
Kapil Dev with Arvind Kejriwal
Kapil Dev with Arvind Kejriwal

29 ਮਈ ਨੂੰ ਕੁਰੂਕਸ਼ੇਤਰ ਵਿਖੇ ਕਰ ਸਕਦੇ ਹਨ ਪਾਰਟੀ JOIN 

29 ਮਈ ਨੂੰ ਕੁਰੂਕਸ਼ੇਤਰ ਵਿਖੇ ਹੋ ਰਹੀ ਹੈ 'ਆਪ' ਦੀ ਰੈਲੀ, CM ਭਗਵੰਤ ਮਾਨ ਵੀ ਕਰਨਗੇ ਸ਼ਿਰਕਤ 

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਕਪਿਲ ਦੇਵ ਦੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਕਪਿਲ ਦੇਵ 29 ਮਈ ਨੂੰ ਕੁਰੂਕਸ਼ੇਤਰ 'ਚ ਹੋਣ ਵਾਲੀ ਆਮ ਆਦਮੀ ਪਾਰਟੀ ਦੀ ਰੈਲੀ 'ਚ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ। ਇਸ ਰੈਲੀ ਵਿੱਚ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜਣਗੇ।

kapil dev meets arvind kejriwalkapil dev meets arvind kejriwal

ਜੇਕਰ ਕਪਿਲ ਦੇਵ 'ਆਪ' 'ਚ ਸ਼ਾਮਲ ਹੁੰਦੇ ਹਨ ਤਾਂ ਕੇਜਰੀਵਾਲ ਦੀ ਪਾਰਟੀ ਨੂੰ ਹਰਿਆਣਾ 'ਚ ਵੱਡਾ ਚਿਹਰਾ ਮਿਲੇਗਾ। ਹਰਿਆਣਾ 'ਚ 2024 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਰਿਕਾਰਡ ਤੋੜ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦਾ ਧਿਆਨ ਹਰਿਆਣਾ 'ਤੇ ਹੈ। ਅਰਵਿੰਦ ਕੇਜਰੀਵਾਲ ਖੁਦ ਹਰਿਆਣਾ ਦੀ ਸਿਵਾਨੀ ਮੰਡੀ ਦੇ ਰਹਿਣ ਵਾਲੇ ਹਨ।

kapil dev meets arvind kejriwalkapil dev meets arvind kejriwal

ਦੱਸਣਯੋਗ ਹੈ ਕਿ ਕਪਿਲ ਦੇਵ ਦਾ ਜਨਮ ਚੰਡੀਗੜ੍ਹ ਵਿੱਚ ਹੋਇਆ ਸੀ। ਉਨ੍ਹਾਂ ਨੇ ਚੰਡੀਗੜ੍ਹ ਡੀਏਵੀ ਸਕੂਲ ਤੋਂ ਪੜ੍ਹਾਈ ਕੀਤੀ ਪਰ ਉਹ ਹਰਿਆਣਾ ਟੀਮ ਲਈ ਕ੍ਰਿਕਟ ਖੇਡਦੇ ਸਨ। ਕਪਿਲ ਦੇਵ  ਨੇ ਰਣਜੀ ਟਰਾਫੀ ਵਿੱਚ ਹਰਿਆਣਾ ਲਈ ਕਈ ਸ਼ਾਨਦਾਰ ਪਾਰੀਆਂ ਖੇਡੀਆਂ। ਆਮ ਆਦਮੀ ਪਾਰਟੀ 2024 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਚਕੂਲਾ ਵਿਧਾਨ ਸਭਾ ਸੀਟ ਤੋਂ ਕਪਿਲ ਦੇਵ ਨੂੰ ਟਿਕਟ ਦੇ ਸਕਦੀ ਹੈ।

CM Bhagwant MannCM Bhagwant Mann

ਹਰਿਆਣਾ ਵਿੱਚ ਖਿਡਾਰੀਆਂ ਨੂੰ ਲੈ ਕੇ ਆਮ ਲੋਕਾਂ ਵਿੱਚ ਹੀ ਨਹੀਂ ਸਗੋਂ ਸਿਆਸੀ ਪਾਰਟੀਆਂ ਵਿੱਚ ਵੀ ਕਾਫੀ ਕ੍ਰੇਜ਼ ਹੈ। ਹਰਿਆਣਾ ਦੀ ਮੌਜੂਦਾ ਭਾਜਪਾ-ਜੇਜੇਪੀ ਸਰਕਾਰ ਵਿੱਚ ਹਾਕੀ ਦੇ ਮਹਾਨ ਖਿਡਾਰੀ ਸੰਦੀਪ ਸਿੰਘ ਖੇਡ ਮੰਤਰੀ ਵਜੋਂ ਸੇਵਾ ਨਿਭਾਅ ਰਹੇ ਹਨ। ਦੰਗਲ ਗਰਲ ਦੇ ਨਾਂ ਨਾਲ ਮਸ਼ਹੂਰ ਅੰਤਰਰਾਸ਼ਟਰੀ ਪਹਿਲਵਾਨ ਬਬੀਤਾ ਫੋਗਾਟ ਅਤੇ ਓਲੰਪਿਕ ਤਮਗਾ ਜੇਤੂ ਪਹਿਲਵਾਨ ਯੋਗੇਸ਼ਵਰ ਦੱਤ ਵੀ ਭਾਜਪਾ ਨਾਲ ਜੁੜੇ ਹੋਏ ਹਨ। ਅਜਿਹੇ 'ਚ ਆਮ ਆਦਮੀ ਪਾਰਟੀ ਕਪਿਲ ਦੇਵ ਨੂੰ ਪਾਰਟੀ 'ਚ ਸ਼ਾਮਲ ਕਰਕੇ ਖਿਡਾਰੀਆਂ ਨੂੰ ਆਪਣੇ ਨਾਲ ਜੋੜਨ ਦੀ ਮੁਹਿੰਮ ਸ਼ੁਰੂ ਕਰ ਸਕਦੀ ਹੈ।

kapil devkapil dev

ਹੁਣ ਤੱਕ ਹਰਿਆਣਾ ਤੋਂ ਕੋਈ ਵੀ ਮਸ਼ਹੂਰ ਖਿਡਾਰੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਇਆ ਹੈ। ਇਹ ਵੱਖਰੀ ਗੱਲ ਹੈ ਕਿ ਕਪਿਲ ਦੇਵ ਤੋਂ ਇਲਾਵਾ ਓਲੰਪਿਕ ਤਮਗ਼ਾ ਜੇਤੂ ਮੁੱਕੇਬਾਜ਼ ਵਿਜੇਂਦਰ ਸਿੰਘ ਵੀ ਅਰਵਿੰਦ ਕੇਜਰੀਵਾਲ ਨੂੰ ਮਿਲ ਚੁੱਕੇ ਹਨ। ਦੂਜੇ ਪਾਸੇ ‘ਆਪ’ ਨੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਪੰਜਾਬ ਤੋਂ ਰਾਜ ਸਭਾ ਮੈਂਬਰ ਬਣਾਇਆ ਹੈ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement