2002 ਦੇ ਗੁਜਰਾਤ ਦੰਗਿਆਂ 'ਤੇ ਦਸਤਾਵੇਜ਼ੀ ਨੂੰ ਲੈ ਕੇ ਮਾਣਹਾਨੀ ਦੇ ਮਾਮਲੇ 'ਚ ਬੀਬੀਸੀ ਨੂੰ ਸੰਮਨ ਜਾਰੀ
Published : May 22, 2023, 4:37 pm IST
Updated : May 22, 2023, 4:37 pm IST
SHARE ARTICLE
Delhi HC issues summons to BBC over documentary on PM Modi
Delhi HC issues summons to BBC over documentary on PM Modi

ਮਾਮਲੇ 'ਚ ਕਿਹਾ ਗਿਆ ਸੀ ਕਿ ਇਸ ਦਸਤਾਵੇਜ਼ੀ ਨਾਲ ਨਾ ਸਿਰਫ਼ ਪ੍ਰਧਾਨ ਮੰਤਰੀ ਸਗੋਂ ਨਿਆਂਪਾਲਿਕਾ ਅਤੇ ਪੂਰੇ ਦੇਸ਼ ਦੀ ਸਾਖ ਨੂੰ ਠੇਸ ਪਹੁੰਚੀ ਹੈ


ਨਵੀਂ ਦਿੱਲੀ: ਗੁਜਰਾਤ ਦੰਗਿਆਂ 'ਤੇ ਬੀਬੀਸੀ ਦੀ ਦਸਤਾਵੇਜ਼ੀ ਦੇ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਗੁਜਰਾਤ ਸਥਿਤ ਇਕ ਗ਼ੈਰ-ਸਰਕਾਰੀ ਸੰਗਠਨ ਦੁਆਰਾ ਦਾਇਰ ਮਾਣਹਾਨੀ ਦੇ ਮਾਮਲੇ 'ਚ ਬੀਬੀਸੀ ਨੂੰ ਸੰਮਨ ਜਾਰੀ ਕੀਤਾ ਹੈ। ਹਾਈ ਕੋਰਟ 'ਚ ਦਾਇਰ ਮਾਮਲੇ 'ਚ ਕਿਹਾ ਗਿਆ ਸੀ ਕਿ ਇਸ ਦਸਤਾਵੇਜ਼ੀ ਨਾਲ ਨਾ ਸਿਰਫ਼ ਪ੍ਰਧਾਨ ਮੰਤਰੀ ਸਗੋਂ ਨਿਆਂਪਾਲਿਕਾ ਅਤੇ ਪੂਰੇ ਦੇਸ਼ ਦੀ ਸਾਖ ਨੂੰ ਠੇਸ ਪਹੁੰਚੀ ਹੈ। ਸੰਸਥਾ ਵਲੋਂ ਸੀਨੀਅਰ ਵਕੀਲ ਹਰੀਸ਼ ਸਾਲਵੇ ਪੇਸ਼ ਹੋਏ।

ਇਹ ਵੀ ਪੜ੍ਹੋ: ਹਾਈਵੋਲਟੇਜ ਦੀਆਂ ਤਾਰਾਂ ਨਾਲ ਟਕਰਾਇਆ ਰੱਥ, ਸ਼ਰਧਾਲੂਆਂ ਨੂੰ ਲੱਗਿਆ ਕਰੰਟ, 2 ਦੀ ਮੌਤ 

ਉਨ੍ਹਾਂ ਕਿਹਾ ਕਿ ਦਸਤਾਵੇਜ਼ੀ ਨੇ ਭਾਰਤ ਅਤੇ ਨਿਆਂਪਾਲਿਕਾ ਸਮੇਤ ਪੂਰੀ ਪ੍ਰਣਾਲੀ ਨੂੰ ਬਦਨਾਮ ਕੀਤਾ ਹੈ। ਦਿੱਲੀ ਹਾਈ ਕੋਰਟ ਦੇ ਜਸਟਿਸ ਸਚਿਨ ਦੱਤਾ ਨੇ ਇਹ ਸੰਮਨ ਗੁਜਰਾਤ ਆਧਾਰਤ ਐਨਜੀਓ ਜਸਟਿਸ ਆਨ ਟ੍ਰਾਇਲ ਵਲੋਂ ਦਾਇਰ ਕੇਸ ਵਿਚ ਜਾਰੀ ਕੀਤੇ ਹਨ। ਇਸ ਨੂੰ ਸਤੰਬਰ ਵਿਚ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ। ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਇਹ ਦਲੀਲ ਦਿਤੀ ਗਈ ਹੈ ਕਿ ਇਹ ਦਸਤਾਵੇਜ਼ੀ ਦੇਸ਼ ਅਤੇ ਨਿਆਂਪਾਲਿਕਾ ਦੇ ਵੱਕਾਰ ਅਤੇ ਪ੍ਰਧਾਨ ਮੰਤਰੀ ਵਿਰੁਧ ਮਾਣਹਾਨੀ ਦੇ ਦੋਸ਼ ਅਤੇ ਜਾਤੀਵਾਦ ਕਲੰਕ ਲਗਾਉਂਦੀ ਹੈ।

ਇਹ ਵੀ ਪੜ੍ਹੋ: ਮੁੰਬਈ: ਕਸਟਮ ਵਿਭਾਗ ਨੇ ਜ਼ਬਤ ਕੀਤਾ 1.58 ਕੋਰੜ ਰੁਪਏ ਦਾ ਸੋਨਾ  

ਦਰਅਸਲ ਹਾਲ ਹੀ ਵਿਚ ਦਿੱਲੀ ਦੀ ਇਕ ਹੇਠਲੀ ਅਦਾਲਤ ਨੇ ਭਾਜਪਾ ਨੇਤਾ ਬਿਨੈ ਕੁਮਾਰ ਸਿੰਘ ਵਲੋਂ ਦਾਇਰ ਇਕ ਮਾਣਹਾਨੀ ਦੇ ਮੁਕੱਦਮੇ ਵਿਚ ਬੀਬੀਸੀ, ਵਿਕੀਮੀਡੀਆ ਫਾਊਂਡੇਸ਼ਨ ਅਤੇ ਇੰਟਰਨੈਟ ਆਰਕਾਈਵ ਨੂੰ ਸੰਮਨ ਜਾਰੀ ਕੀਤਾ ਹੈ। ਇਸ ਵਿਚ ਵਿਵਾਦਤ ਦਸਤਾਵੇਜ਼ੀ ਜਾਂ ਆਰਐਸਐਸ ਅਤੇ ਵਿਸ਼ਵ ਹਿੰਦੂ ਪ੍ਰੀਸ਼ਦ ਨਾਲ ਸਬੰਧਤ ਕਿਸੇ ਹੋਰ ਸਮੱਗਰੀ ਨੂੰ ਪ੍ਰਕਾਸ਼ਿਤ ਕਰਨ ਤੋਂ ਰੋਕਣ ਦੀ ਮੰਗ ਕੀਤੀ ਗਈ ਹੈ।

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement