Bangladeshi Mp Murder : ਭਾਰਤ ’ਚ ਲਾਪਤਾ ਹੋਏ ਬੰਗਲਾਦੇਸ਼ੀ ਸੰਸਦ ਮੈਂਬਰ ਦਾ ਕੋਲਕਾਤਾ ’ਚ ਹੋਇਆ ਕਤਲ 

By : BALJINDERK

Published : May 22, 2024, 6:30 pm IST
Updated : May 22, 2024, 6:30 pm IST
SHARE ARTICLE
ਬੰਗਲਾਦੇਸ਼ੀ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ
ਬੰਗਲਾਦੇਸ਼ੀ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ

Bangladesh MP Murder : ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੰਸਦ ਮੈਂਬਰ ਦੀ ਮੌਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ 

Bangladesh MP Murder :ਢਾਕਾ- ਭਾਰਤ ’ਚ ਲਾਪਤਾ ਹੋਏ ਬੰਗਲਾਦੇਸ਼ੀ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਦੀ ਕੋਲਕਾਤਾ ’ਚ ਹੱਤਿਆ ਕਰ ਦਿੱਤੀ ਗਈ ਅਤੇ ਇਸ ਸਬੰਧ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੇ ਬੁੱਧਵਾਰ ਨੂੰ ਇੱਥੇ ਐਲਾਨ ਕੀਤਾ।
ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਭਾਰਤ ’ਚ ਲਾਪਤਾ ਹੋਏ ਅਵਾਮੀ ਲੀਗ ਦੇ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਦੀ ਕੋਲਕਾਤਾ ਵਿਚ ਇੱਕ ਫਲੈਟ ’ਚ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਤੱਕ ਜੋ ਜਾਣਕਾਰੀ ਮਿਲੀ ਹੈ, ਉਸ ਅਨੁਸਾਰ ਕਤਲ ’ਚ ਸ਼ਾਮਲ ਸਾਰੇ ਕਾਤਲ ਬੰਗਲਾਦੇਸ਼ੀ ਹਨ। ਇਹ ਇੱਕ ਯੋਜਨਾਬੱਧ ਕਤਲ ਸੀ।
ਇਸ ਸਬੰਧੀ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਪੁਲਿਸ ਨੇ 56 ਸਾਲਾ ਸੰਸਦ ਮੈਂਬਰ ਦੀ ਹੱਤਿਆ ਦੇ ਸਬੰਧ ’ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਮ੍ਰਿਤਕ ਦੇਹ ਬਾਰੇ ਪੁੱਛਿਆ ਗਿਆ ਤਾਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਫ਼ਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਜਲ਼ਦ ਹੀ ਤੁਹਾਨੂੰ ਕਤਲ ਦੇ ਮਕਸਦ ਬਾਰੇ ਜਾਣਕਾਰੀ ਦੇਵਾਂਗੇ। ਮੰਤਰੀ ਅਨੁਸਾਰ ਭਾਰਤੀ ਪੁਲਿਸ ਮਾਮਲੇ ਵਿਚ ਸਹਿਯੋਗ ਕਰ ਰਹੀ ਹੈ।
ਜਾਣਕਾਰੀ ਅਨੁਸਰ ਤਿੰਨ ਵਾਰ ਦੇ ਸੰਸਦ ਮੈਂਬਰ ਅਤੇ ਅਵਾਮੀ ਲੀਗ ਦੀ ਕਾਲੀਗੰਜ ਉਪਜ਼ਿਲਾ ਇਕਾਈ ਦੇ ਪ੍ਰਧਾਨ ਅਨਾਰ ਇਲਾਜ ਲਈ 12 ਮਈ ਨੂੰ ਭਾਰਤ ਦੇ ਨਿੱਜੀ ਦੌਰੇ 'ਤੇ ਗਏ ਸਨ। ਉਸ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਉੱਤਰੀ ਕੋਲਕਾਤਾ ਦੇ ਬਾਰਾਨਗਰ ਥਾਣੇ ਵਿਚ 18 ਮਈ ਨੂੰ ਦਰਜ ਕਰਵਾਈ ਗਈ ਸੀ।
ਰਿਪੋਰਟ ਮੁਤਾਬਕ ਬੰਗਲਾਦੇਸ਼ ਦੀ ਨਿਊਜ਼ ਏਜੰਸੀ ਨੇ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਹਵਾਲੇ ਨਾਲ ਕਿਹਾ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਸੰਸਦ ਮੈਂਬਰ ਦੀ ਮੌਤ 'ਤੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਨਾਰ ਝੇਨਾਈਦਾਹ-4 ਸੰਸਦੀ ਹਲਕੇ ਤੋਂ ਅਵਾਮੀ ਲੀਗ ਦੇ ਸੰਸਦ ਮੈਂਬਰ ਸਨ।
ਗ੍ਰਹਿ ਮੰਤਰੀ ਨੇ ਕਿਹਾ ਕਿ ਝੇਨਾਈਦਾਹ ਇੱਕ ਸਰਹੱਦੀ ਇਲਾਕਾ ਹੈ ਜਿੱਥੇ ਕ੍ਰਾਈਮ ਗੈਂਗ ਬਹੁਤ ਜ਼ਿਆਦਾ ਫੈਲੇ ਹੋਏ ਹਨ। ਅਨਾਰ ਇੱਥੋਂ ਦੇ ਸਥਾਨਕ ਐਮ.ਪੀ. ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਇਲਾਜ ਲਈ ਭਾਰਤ ਗਿਆ ਹੋਇਆ ਸੀ। ਸਾਨੂੰ ਮਿਲੀ ਜਾਣਕਾਰੀ ਅਨੁਸਾਰ ਉਸ ਦਾ ਉਥੇ ਕਤਲ ਕਰ ਦਿੱਤਾ ਗਿਆ।

(For more news apart from Bangladeshi member of Parliament, missing in India, was murdered in Kolkata News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement