Kanpur News : ਯੂਪੀ ’ਚ ਸੜਕ ਪਾਰ ਕਰਦੀਆਂ ਚਾਰ ਔਰਤਾਂ ਨੂੰ ਕਾਰ ਨੇ ਕੁਚਲਿਆ

By : BALJINDERK

Published : May 22, 2024, 4:37 pm IST
Updated : May 22, 2024, 4:37 pm IST
SHARE ARTICLE
Road Accident
Road Accident

Kanpur News : 4 ਔਰਤਾਂ ਦੀ ਹੋਈ ਮੌਤ, ਇਕ ਲੜਕੀ ਗੰਭੀਰ ਜ਼ਖ਼ਮੀ

Kanpur News : ਉੱਤਰ ਪ੍ਰਦੇਸ਼ ਕਾਨਪੁਰ ਜ਼ਿਲ੍ਹੇ ਦੇ ਮਹਾਰਾਜਪੁਰ ਥਾਣੇ ਦੇ ਕੋਲ ਸੜਕ ਪਾਰ ਕਰਦੇ ਸਮੇਂ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਨਾਲ 4 ਔਰਤਾਂ ਦੀ ਮੌਤ ਹੋ ਗਈ ਅਤੇ ਇਕ ਲੜਕੀ ਗੰਭੀਰ ਜ਼ਖ਼ਮੀ ਹੋ ਗਈ। ਪੁਲਿਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਦੇ ਡਿਪਟੀ ਕਮਿਸ਼ਨਰ (ਪੂਰਬੀ ਜ਼ੋਨ) ਸ਼ਰਵਣ ਕੁਮਾਰ ਸਿੰਘ ਨੇ ਦੱਸਿਆ ਕਿ ਮਹਾਰਾਜਪੁਰ ਥਾਣੇ ਦੇ ਕੋਲ ਜੀਟੀ ਰੋਡ 'ਤੇ ਮੰਗਲਵਾਰ ਰਾਤ ਨੂੰ ਕੁਝ ਔਰਤਾਂ ਸੜਕ ਪਾਰ ਕਰ ਰਹੀਆਂ ਸਨ ਜਦੋਂ ਇੱਕ ਕਾਰ ਨੇ ਉਨ੍ਹਾਂ ਨੂੰ ਕੁਚਲ ਦਿੱਤਾ।

ਇਹ ਵੀ ਪੜੋ:Nagpur Murder News : ਮਹਾਰਾਸ਼ਟਰ ’ਚ ਮਾਂ ਨੇ ਕੀਤਾ 3 ਸਾਲਾ ਧੀ ਦਾ ਕਤਲ 

ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਸਰਿਤਾ (40), ਪੂਨਮ ਪਾਂਡੇ (40), ਜੋਤੀ ਤਿਵਾੜੀ ਉਰਫ਼ ਰੂਪਾ (30) ਅਤੇ ਦਿਵਿਆ ਉਰਫ਼ ਚੰਚਲ (26) ਦੀ ਮੌਤ ਹੋ ਗਈ।
ਉਸ ਨੇ ਦੱਸਿਆ ਕਿ ਇਸ ਘਟਨਾ 'ਚ ਅਪਰਨਾ ਨਾਂ ਦੀ ਲੜਕੀ ਗੰਭੀਰ ਜ਼ਖਮੀ ਹੋ ਗਈ ਹੈ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋਏ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ।

(For more news apart from Four women were crushed by car while crossing road in UP News in Punjabi, stay tuned to Rozana Spokesman)

Location: India, Uttar Pradesh, Kanpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement