Supreme Court News: ਸੁਪਰੀਮ ਕੋਰਟ ਨੇ ਕਸ਼ਮੀਰ ਵਿਚ ਧਾਰਾ 370 ਨੂੰ ਬਹਾਲ ਕਰਨ ਤੋਂ ਮੁੜ ਕੀਤਾ ਇਨਕਾਰ, ਫ਼ੈਸਲੇ ਨੂੰ ਦਸਿਆ ਸਹੀ
Published : May 22, 2024, 7:43 am IST
Updated : May 22, 2024, 7:43 am IST
SHARE ARTICLE
Supreme Court junks review petitions against Article 370 verdict
Supreme Court junks review petitions against Article 370 verdict

ਜ ਮੈਂਬਰੀ ਬੈਂਚ ਨੇ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ 11 ਦਸੰਬਰ, 2023 ਨੂੰ ਸੁਣਾਏ ਗਏ ਫ਼ੈਸਲੇ ਵਿਚ ਕੋਈ ਗਲਤੀ ਨਹੀਂ ਹੈ।

Supreme Court News: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸੰਵਿਧਾਨ ਦੀ ਧਾਰਾ 370 ਤਹਿਤ ਜੰਮੂ-ਕਸ਼ਮੀਰ ਨੂੰ ਦਿਤੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਦੇ ਅਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿਤਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਸੰਜੀਵ ਖੰਨਾ, ਜਸਟਿਸ ਬੀਆਰ ਗਵਈ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਏਐਸ ਬੋਪੰਨਾ ਦੀ ਪੰਜ ਮੈਂਬਰੀ ਬੈਂਚ ਨੇ ਸਮੀਖਿਆ ਪਟੀਸ਼ਨਾਂ ਨੂੰ ਰੱਦ ਕਰਦਿਆਂ ਕਿਹਾ ਕਿ 11 ਦਸੰਬਰ, 2023 ਨੂੰ ਸੁਣਾਏ ਗਏ ਫ਼ੈਸਲੇ ਵਿਚ ਕੋਈ ਗਲਤੀ ਨਹੀਂ ਹੈ।

ਬੈਂਚ ਨੇ ਕਿਹਾ, “11 ਦਸੰਬਰ, 2023 ਨੂੰ ਦਿਤੇ ਗਏ ਸਾਡੇ ਫੈਸਲੇ ਦੀ ਸਮੀਖਿਆ ਕਰਨ ਤੋਂ ਬਾਅਦ, ਸਾਨੂੰ ਆਰਡਰ XL VII, ਸੁਪਰੀਮ ਕੋਰਟ ਦੇ ਨਿਯਮ, 2013 ਦੇ ਨਿਯਮ 1 ਦੇ ਤਹਿਤ ਸਮੀਖਿਆ ਲਈ ਕੋਈ ਕੇਸ ਨਹੀਂ ਮਿਲਦਾ ਹੈ।” ਦੱਸ ਦੇਈਏ ਕਿ ਇਸ ਦੇ ਨਾਲ ਹੀ ਬੈਂਚ ਨੇ ਰਾਸ਼ਟਰਪਤੀ ਦੇ ਉਸ ਆਦੇਸ਼ ਨੂੰ ਬਰਕਰਾਰ ਰੱਖਿਆ, ਜਿਸ ਨੇ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖੋਹ ਲਿਆ ਸੀ।

ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਭਰੋਸਾ ਦਿਤਾ ਸੀ ਕਿ ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਜਲਦੀ ਤੋਂ ਜਲਦੀ ਬਹਾਲ ਕਰ ਦਿਤਾ ਜਾਵੇਗਾ। ਅਦਾਲਤ ਨੇ ਜੰਮੂ-ਕਸ਼ਮੀਰ ਪੁਨਰਗਠਨ ਐਕਟ ਦੀ ਸੰਵਿਧਾਨਕਤਾ 'ਤੇ ਫੈਸਲਾ ਦੇਣ ਤੋਂ ਗੁਰੇਜ਼ ਕੀਤਾ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੀਆਂ ਚੋਣਾਂ ਕਰਵਾਉਣ ਲਈ 30 ਸਤੰਬਰ 2024 ਦੀ ਸਮਾਂ ਸੀਮਾ ਤੈਅ ਕੀਤੀ।

ਜ਼ਿਕਰਯੋਗ ਹੈ ਕਿ ਦਸੰਬਰ 2023 ਵਿਚ ਪੰਜ ਜੱਜਾਂ ਦੀ ਬੈਂਚ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਇਹ ਕਿਹਾ ਗਿਆ ਕਿ ਸਮੇਂ ਦੀ ਲੋੜ ਹੈ ਕਿ ਧਾਰਾ 370 ਦੀ ਵਿਵਸਥਾ ਨੂੰ ਖਤਮ ਕੀਤਾ ਜਾਵੇ ਜੋ 1947 ਵਿਚ ਜੰਮੂ-ਕਸ਼ਮੀਰ ਦੇ ਭਾਰਤ ਵਿਚ ਰਲੇਵੇਂ ਤੋਂ ਸ਼ੁਰੂ ਹੋਇਆ ਸੀ। ਅਦਾਲਤ ਨੇ ਕਿਹਾ ਸੀ ਕਿ ਧਾਰਾ 370 ਹਮੇਸ਼ਾ ਅਸਥਾਈ ਵਿਵਸਥਾ ਸੀ।

(For more Punjabi news apart from Supreme Court junks review petitions against Article 370 verdict, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement