ਕਿਸਾਨ ਖ਼ੁਦਕੁਸ਼ੀਆਂ ਦੁਗਣੀਆ ਹੋਈਆਂ, ਆਮਦਨ ਨਹੀਂ : ਸ਼ਿਵ ਸੈਨਾ
Published : Jun 22, 2018, 11:16 pm IST
Updated : Jun 22, 2018, 11:16 pm IST
SHARE ARTICLE
Uddhav Thackeray
Uddhav Thackeray

ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਨਾਲ ਸਿੱਧੇ ਸੰਵਾਦ ਪ੍ਰੋਗਰਾਮ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿਰਫ਼ ਕਿਸਾਨਾਂ ਦੀਆਂ......,,

ਮੁੰਬਈ : ਸ਼ਿਵ ਸੈਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਨਾਲ ਸਿੱਧੇ ਸੰਵਾਦ ਪ੍ਰੋਗਰਾਮ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿਰਫ਼ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦੁਗਣੀਆਂ ਹੋਈਆਂ ਹਨ, ਉਨ੍ਹਾਂ ਦੀ ਆਮਦਨ ਨਹੀਂ। ਮੋਦੀ ਨੇ ਸਿੱਧਾ ਸੰਵਾਦ ਪ੍ਰੋੋਗਰਾਮ ਤਹਿਤ ਬੀਤੇ ਬੁਧਵਾਰ ਨੂੰ ਵੀਡੀਉ ਕਾਨਫ਼ਰੰਸ ਜ਼ਰੀਏ ਦੇਸ਼ ਭਰ ਦੇ 600 ਜ਼ਿਲ੍ਹਿਆਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਸੀ। ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿਤਾ ਕਿ ਉਨ੍ਹਾਂ ਦੀ ਸਰਕਾਰ ਨੇ ਕਿਸ ਤਰ੍ਹਾਂ ਖੇਤੀ ਬਜਟ ਨੂ ੰਦੁਗਣਾ ਕਰ ਕੇ 2.12 ਲੱਖ ਰੁਪਏ ਕੀਤਾ ਹੈ ਅਤੇ ਕਿਸ ਤਰ੍ਹਾਂ ਉਹ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਹੇ ਹਨ।  

ਸ਼ਿਵ ਸੈਨਾ ਨੇ ਤਿੱਖਾ ਹਮਲਾ ਕਰ ਕੇ ਕਿਹਾ ਕਿ ਮੌਜੂਦਾ ਸਰਕਾਰ ਦੇ ਕਦੇ ਨਾ ਖ਼ਤਮ ਹੋਣ ਵਾਲੇ ਐਲਾਨਾਂ ਅਤੇ ਜੁਮਲਿਆਂ ਤੋਂ ਦੇਸ਼ ਥਕ ਚੁੱਕਾ ਹੈ। ਸੰਪਾਦਕੀ ਵਿਚ ਲਿਖਿਆ ਹੈ, 'ਦੇਸ਼ ਮੌਜੂਦਾ ਸਰਕਾਰ ਦੇ ਕਦੇ ਨਾ ਖ਼ਤਮ ਹੋਣ ਵਾਲੇ ਐਲਾਨਾਂ ਅਤੇ ਜੁਮਲਿਆਂ ਤੋਂ ਥੱਕ ਚੁੱਕਾ ਹੈ। ਕਿਸਾਨਾਂ ਦੀ ਆਮਦਨ 2022 ਤਕ ਦੁਗਣੀ ਕਰਨ ਦਾ ਪ੍ਰਧਾਨ ਮੰਤਰੀ ਮੋਦੀ ਦਾ ਐਲਾਨ ਕੋਈ ਨਵਾਂ ਨਹੀਂ।  (ਪੀ.ਟੀ.ਆਈ.)

ਭਾਜਪਾ ਨੇ 2014 ਦੇ ਚੋਣ ਐਲਾਨਨਾਮੇ ਵਿਚ ਵੀ ਇਹ ਵਾਅਦਾ ਕੀਤਾ ਸੀ ਅਤੇ ਇਸ ਨਾਲ ਉਨ੍ਹਾਂ ਨੂੰ ਸੱਤਾ ਵਿਚ ਆਉਣ ਵਿਚ ਮਦਦ ਮਿਲੀ।' ਸੰਪਾਦਕੀ ਵਿਚ ਲਿਖਿਆ ਗਿਆ ਹੈ ਕਿ ਮੋਦੀ ਨੂੰ ਅਪਣੇ ਸੰਵਾਦ ਵਿਚ ਇਹ ਦਸਣਾ ਚਾਹੀਦਾ ਸੀ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਲਈ ਬੀਤੇ ਚਾਰ ਸਾਲਾਂ ਵਿਚ ਕਿਹੜੇ ਕਦਮ ਚੁੱਕੇ ਗਏ ਹਨ ਅਤੇ ਕੀ ਉਨ੍ਹਾਂ ਦੇ ਚੰਗੇ ਦਿਨ ਆ ਗਏ ਹਨ? (ਏਜੰਸੀ)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement