
ਬੀਤੀ 3 ਜੂਨ ਨੂੰ ਭਾਰਤੀ ਹਵਾਈ ਫ਼ੌਜ ਦਾ ਜਹਾਜ਼ AN-32 ਅਰੁਣਾਚਲ ਪ੍ਰਦੇਸ਼ ਤੋਂ ਉਡਾਨ ਭਰਨ ਤੋਂ ਬਾਅਦ ਲਾਪਤਾ ਹੋ ਗਿਆ ਸੀ।
ਨਵੀਂ ਦਿੱਲੀ : ਬੀਤੀ 3 ਜੂਨ ਨੂੰ ਭਾਰਤੀ ਹਵਾਈ ਫ਼ੌਜ ਦਾ ਜਹਾਜ਼ AN-32 ਅਰੁਣਾਚਲ ਪ੍ਰਦੇਸ਼ ਤੋਂ ਉਡਾਨ ਭਰਨ ਤੋਂ ਬਾਅਦ ਲਾਪਤਾ ਹੋ ਗਿਆ ਸੀ। ਜਿਸਦਾ 8 ਦਿਨ ਬਾਅਦ 11 ਜੂਨ ਨੂੰ AN-32 ਜਹਾਜ਼ ਦਾ ਮਲਬਾ ਮਿਲਿਆ ਸੀ। ਮਲਬਾ ਮਿਲਣ ਤੋਂ ਪਤਾ ਲੱਗਿਆ ਸੀ ਕਿ ਜਹਾਜ਼ 'ਚ ਕਿਸੇ ਵੀ ਫ਼ੌਜੀ ਦੀ ਜਾਨ ਨਹੀਂ ਬਚ ਪਾਈ।
AN-32 accident arvind kejriwal announces one crore rupees
ਹੁਣ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਾਲ ਹੀ ਵਿੱਚ AN-32 ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਵਾਈ ਫੌਜ ਦੇ ਜਵਾਨ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ ਸ਼ੁੱਕਰਵਾਰ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਦਿੱਲੀ ਦੇ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਏਗੀ।
AN-32 accident arvind kejriwal announces one crore rupees
ਦੱਸ ਦੇਈਏ ਅਸਾਮ ਵਿੱਚ ਜੋਰਹਾਟ ਹਵਾਈ ਫੌਜ ਸਟੇਸ਼ਨ ਤੋਂ ਭਾਰਤ-ਚੀਨ ਸਰਹੱਦ 'ਤੇ ਮੇਚੁਕਾ ਲਈ ਤਿੰਨ ਜੂਨ ਨੂੰ ਉਡਾਣ ਭਰਨ ਵਾਲਾ AN-32 ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ ਸੀ। ਇਸ ਵਿਚ ਸਵਾਰ ਹਵਾਈ ਫੌਜ ਦੇ 13 ਜਵਾਨਾਂ ਦੀ ਮੌਤ ਹੋ ਗਈ ਸੀ।