ਪਲਾਜ਼ਮਾ ਥੈਰੇਪੀ ਤੋਂ ਬਾਅਦ ਦਿੱਲੀ ਦੇ ਸਿਹਤ ਮੰਤਰੀ ਦੀ ਹਾਲਤ ਸੁਧਰੀ
Published : Jun 22, 2020, 10:56 am IST
Updated : Jun 22, 2020, 10:56 am IST
SHARE ARTICLE
 Satender Jain
Satender Jain

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਵਾਇਰਸ ਨਾਲ ਪੀੜਤ ਹਨ

ਨਵੀਂ ਦਿੱਲੀ, 21 ਜੂਨ : ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਵਾਇਰਸ ਨਾਲ ਪੀੜਤ ਹਨ। ਉਨ੍ਹਾਂ ਦਾ ਇਲਾਜ ਦਿੱਲੀ ਦੇ ਮੈਕਸ ਹਸਪਤਾਲ 'ਚ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਸਤੇਂਦਰ ਜੈਨ ਦੀ ਸਿਹਤ ਜ਼ਿਆਦਾ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਸਨਿਚਰਵਾਰ ਨੂੰ ਮੈਕਸ ਹਸਪਤਾਲ 'ਚ ਸ਼ਿਫ਼ਟ ਕੀਤਾ ਗਿਆ ਸੀ, ਜਿਥੇ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿਤੀ ਗਈ। ਇਸ ਤੋਂ ਬਾਅਦ ਹੁਣ ਸਤੇਂਦਰ ਜੈਨ ਦੀ ਸਿਹਤ 'ਚ ਸੁਧਾਰ ਦੇਖਿਆ ਜਾ ਰਿਹਾ ਹੈ। ਪਲਾਜ਼ਮਾ ਥੈਰੇਪੀ ਤੋਂ ਬਾਅਦ ਉਨ੍ਹਾਂ ਦਾ ਬੁਖ਼ਾਰ ਉਤਰ ਗਿਆ ਹੈ।

ਕੋਰੋਨਾ ਨਾਲ ਪੀੜਤ ਜੈਨ ਦੀ ਸਿਹਤ ਵਿਗੜਨ ਤੋਂ ਬਾਅਦ 19 ਜੂਨ ਨੂੰ ਰਾਜੀਵ ਗਾਂਧੀ ਸੁਪਰਸਪੈਸ਼ਲਿਟੀ ਹਸਪਤਾਲ ਤੋਂ ਸਾਕੇਤ ਦੇ ਮੈਕਸ ਹਸਪਤਾਲ 'ਚ ਸ਼ਿਫ਼ਟ ਕੀਤਾ ਗਿਆ ਸੀ, ਜਿਥੇ ਉਨ੍ਹਾਂ ਨੂੰ ਪਲਾਜ਼ਮਾ ਥੈਰੇਪੀ ਦਿਤੀ ਗਈ ਸੀ। ਮੈਕਸ 'ਚ ਸਤੇਂਦਰ ਜੈਨ ਦਾ ਇਲਾਜ ਡਾ. ਸੰਦੀਪ ਬੁੱਧੀਰਾਜਾ ਦੀ ਨਿਗਰਾਨੀ 'ਚ ਕੀਤਾ ਜਾ ਰਿਹਾ ਹੈ। ਪਲਾਜ਼ਮਾ ਥੈਰੇਪੀ ਤੋਂ ਬਾਅਦ ਸਤੇਂਦਰ ਜੈਨ ਦੇ ਆਕਸੀਜਨ ਲੇਵਲ 'ਚ ਵੀ ਸੁਧਾਰ ਆਇਆ ਹੈ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement