ਦਿੱਲੀ ਵਿਚ ਪੰਜ ਅਤਿਵਾਦੀਆਂ ਦੇ ਦਾਖ਼ਲ ਹੋਣ ਦੀ ਖ਼ਬਰ
Published : Jun 22, 2020, 9:02 am IST
Updated : Jun 22, 2020, 9:02 am IST
SHARE ARTICLE
File
File

ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਹਾਈ ਅਲਰਟ

ਨਵੀਂ ਦਿੱਲੀ, 21 ਜੂਨ : ਰਾਜਧਾਨੀ ਦਿੱਲੀ 'ਚ ਅਤਿਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਕਿਉਂਕਿ ਦਿੱਲੀ 'ਚ 4-5 ਅਤਿਵਾਦੀਆਂ ਦੇ ਦਾਖ਼ਲ ਹੋਣ ਦੀ ਖ਼ਬਰ ਹੈ। ਕਈ ਅਤਿਵਾਦੀ ਜੰਮੂ-ਕਸ਼ਮੀਰ ਦੇ ਰਸਤੇ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਵਿਚ ਹਨ ਇਸ ਲਈ ਸੁਰੱਖਿਆ ਏਜੰਸੀਆਂ ਨੇ ਦਿੱਲੀ 'ਚ ਹਾਈ ਅਲਰਟ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਲੱਦਾਖ 'ਚ ਚੀਨ ਨਾਲ ਜਾਰੀ ਵਿਵਾਦ ਵਿਚ ਪਾਕਿਸਤਾਨ ਭਾਰਤ 'ਚ ਅਤਿਵਾਦੀ ਹਮਲੇ ਦੀ ਸਾਜ਼ਿਸ਼ ਰਚ ਰਿਹਾ ਹੈ। ਹਾਲ ਹੀ 'ਚ ਪਾਕਿਸਤਾਨ ਦੇ ਆਰਮੀ ਚੀਫ ਜਨਰਲ ਬਾਜਵਾ ਨੂੰ ਪਾਕਿ ਦੀ ਖ਼ੁਫ਼ੀਆ ਏਜੰਸੀ ਆਈ. ਐਸ.ਆਈ. ਦੇ ਕੈਂਪ 'ਚ ਦੇਖਿਆ ਗਿਆ ਸੀ। ਇਸੇ ਤਰ੍ਹਾਂ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਬੀ. ਐਸ.ਐਫ਼. ਨੇ ਸਨਿਚਰਵਾਰ ਨੂੰ ਇਕ ਅਤਿਆਧੁਨਿਕ ਰਾਈਫ਼ਲ ਤੇ ਸੱਤ ਗ੍ਰਨੇਡ ਨਾਲ ਲੈਸ ਇਕ ਪਾਕਿਸਤਾਨੀ ਡਰੋਨ ਮਾਰ ਸੁਟਿਆ ਸੀ।  

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement