ਦੁਨੀਆਂ ਨੂੰ ਹੁਣ ਪਹਿਲਾਂ ਨਾਲੋਂ ਜ਼ਿਆਦਾ ਯੋਗ ਦੀ ਲੋੜ : ਮੋਦੀ
Published : Jun 22, 2020, 10:35 am IST
Updated : Jun 22, 2020, 10:52 am IST
SHARE ARTICLE
PM Modi
PM Modi

ਕੋਵਿਡ-19 ਰੋਗੀਆਂ ਨੂੰ ਵੀ

ਨਵੀਂ ਦਿੱਲੀ, 21 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੁਨੀਆਂ ਨੂੰ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਯੋਗ ਦੀ ਲੋੜ ਪਹਿਲਾਂ ਮੁਕਾਬਲੇ ਕਿਤੇ ਜ਼ਿਆਦਾ ਮਹਿਸੂਸ ਹੋ ਰਹੀ ਹੈ ਅਤੇ ਇਹ ਪੁਰਾਣੀ ਭਾਰਤੀ ਰਵਾਇਤ ਦੁਨੀਆਂ ਭਰ ਵਿਚ ਕਾਫ਼ੀ ਗਿਣਤੀ ਵਿਚ ਕੋਵਿਡ-19 ਰੋਗੀਆਂ ਨੂੰ ਇਸ ਬੀਮਾਰੀ ਨੂੰ ਹਰਾਉਣ ਵਿਚ ਮਦਦ ਕਰ ਰਹੀ ਹੈ। ਮੋਦੀ ਨੇ ਛੇਵੇਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅਪਣੇ ਸੁਨੇਹੇ ਵਿਚ ਕਿਹਾ ਕਿ ਕੋਵਿਡ-19 ਵਿਸ਼ੇਸ਼ ਰੂਪ ਵਿਚ ਸਾਡੇ ਸਾਹ ਤੰਤਰ 'ਤੇ ਹਮਲਾ ਕਰਦਾ ਹੈ ਅਤੇ ਸਾਹ ਤੰਤਰ 'ਪ੍ਰਾਣਾਯਾਮ' ਜਾਂ ਸਾਹ ਲੈਣ ਸਬੰਧੀ ਕਸਰਤ ਨਾਲ ਮਜ਼ਬੂਤ ਹੁੰਦਾ ਹੈ। ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਛੇਵਾਂ ਅੰਤਰਰਾਸ਼ਟਰੀ ਯੋਗ ਦਿਵਸ ਦੇਸ਼ ਭਰ ਵਿਚ ਇਲੈਕਟ੍ਰਾਨਿਕ ਅਤੇ ਡਿਜੀਟਲ ਮੀਡੀਆ ਜ਼ਰੀਏ ਅਪਾਰ ਉਤਸ਼ਾਹ ਨਾਲ ਮਨਾਇਆ ਗਿਆ।

PM ModiPM Modi

ਪ੍ਰਧਾਨ ਮੰਤਰੀ ਨੇ ਕਿਹਾ ਕਿ ਯੋਗ ਏਕਤਾ ਦੀ ਤਾਕਤ ਦੇ ਰੂਪ ਵਿਚ ਉਭਰਿਆ ਹੈ ਅਤੇ ਇਹ ਨਸਲ, ਰੰਗ, ਲਿੰਗ, ਸ਼ਰਧਾ ਅਤੇ ਕੌਮਾਂ ਦੇ ਆਧਾਰ 'ਤੇ ਭੇਦਭਾਵ ਨਹੀਂ ਕਰਦਾ। ਉਨ੍ਹਾਂ ਕਿਹਾ, 'ਯੋਗ ਸਿਹਤਮੰਦ ਘਰ ਦੀ ਸਾਡੀ ਚਾਹ ਵਧਾਉਂਦਾ ਹੈ। ਇਹ ਏਕਤਾ ਲਈ ਇਕ ਸ਼ਕਤੀ ਦੇ ਰੂਪ ਵਿਚ ਉਭਰਿਆ ਹੈ ਅਤੇ ਮਾਨਵਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਇਹ ਭੇਦਭਾਵ ਨਹੀਂ ਕਰਦਾ। ਯੋਗ ਨੂੰ ਕੋਈ ਵੀ ਅਪਣਾ ਸਕਦਾ ਹੈ।' ਐਤਵਾਰ ਸਵੇਰੇ ਲਗਭਗ 15 ਮਿੰਟਾਂ ਦੇ ਅਪਣੇ ਭਾਸ਼ਨ ਵਿਚ ਮੋਦੀ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਦੁਨੀਆਂ ਹੁਣ ਪਹਿਲਾਂ ਤੋਂ ਕਿਤੇ ਜ਼ਿਆਦਾ ਯੋਗ ਦੀ ਲੋੜ ਨੂੰ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ, 'ਜੇ ਸਾਡੀ ਰੋਗ ਪ੍ਰਤੀਰੋਧਕ ਸਮਰੱਥਾ ਮਜ਼ਬੂਤ ਹੈ ਤਾਂ ਇਸ ਨਾਲ ਇਸ ਬੀਮਾਰੀ ਨੂੰ ਹਰਾਉਣ ਵਿਚ ਕਾਫ਼ੀ ਮਦਦ ਮਿਲਦੀ ਹੈ।

ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਯੋਗ ਵਿਚ ਕਈ ਆਸਣ ਹਨ। ਇਹ ਆਸਣ ਸਰੀਰ ਦੀ ਤਾਕਤ ਨੂੰ ਵਧਾਉਂਦੇ ਹਨ ਅਤੇ ਮੈਟਾਬੋਲਿਜ਼ਮ ਨੂੰ ਵੀ ਮਜ਼ਬੂਤ ਕਰਦੇ ਹਨ।' ਪ੍ਰਾਣਾਯਾਮ ਦੇ ਲਾਭ ਦਸਦਿਆਂ ਮੋਦੀ ਨੇ ਕਿਹਾ ਕਿ ਇਹ ਬਹੁਤ ਹੀ ਪ੍ਰਭਾਵਸ਼ਾਲੀ ਹੁੰਦਾ ਹੈ ਅਤੇ ਇਹ ਕਈ ਤਰ੍ਹਾਂ ਦੇ ਹਨ ਜਿਨ੍ਹਾਂ ਵਿਚ ਕਈ ਆਸਣ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਯੋਗ ਨੂੰ ਅਪਣਾ ਸਕਦਾ ਹੈ ਅਤੇ ਇਸ ਲਈ ਥੋੜਾ ਸਮਾਂ ਅਤੇ ਥੋੜੀ ਥਾਂ ਚਾਹੀਦੀ ਹੈ।  

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement