91 ਦਿਨਾਂ ਬਾਅਦ 24 ਘੰਟਿਆਂ 'ਚ ਆਏ 50 ਹਜ਼ਾਰ ਤੋਂ ਘੱਟ ਕੇਸ, 1,167 ਮਰੀਜਾਂ ਦੀ ਮੌਤ 
Published : Jun 22, 2021, 10:58 am IST
Updated : Jun 22, 2021, 11:54 am IST
SHARE ARTICLE
Corona Virus
Corona Virus

ਭਾਰਤ ਵਿਚ ਕੋਰੋਨਾ ਦੇ 42,640 ਨਵੇਂ ਮਾਮਲੇ ਆਉਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਸੰਖਿਆਂ  2,99,77,861 ਹੋ ਗਈ ਹੈ।

ਨਵੀਂ ਦਿੱਲੀ - ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਕਮੀ ਦੇਖਣ ਨੂੰ ਮਿਲ ਰਹੀ ਹੈ। ਸੋਮਵਾਰ ਨੂੰ 91 ਦਿਨਾਂ ਵਿਚ ਸਭ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਸਿਹਤ ਮੰਤਰਾਲੇ ਮੁਤਾਬਿਕ ਪਿਛਲੇ 24 ਘੰਟਿਆਂ ਵਿਚ ਕੋਰੋਨਾ (Corona Cases) ਦੇ ਕੁੱਲ 42,640 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 81,839 ਮਰੀਜ਼ ਠੀਕ ਹੋਣ ਤੋਂ ਬਾਅਦ ਡਿਸਚਾਰਜ ਕਰ ਦਿੱਤਾ ਗਿਆ ਹੈ।

 

 

ਇਸ ਦੌਰਾਨ 1,167 ਮਰੀਜਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਵਿਚ 86, 16, 373 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਹੈ, ਜਿਸ ਤੋਂ ਬਾਅਦ ਵੈਕਸੀਨੇਸ਼ਨ ਦਾ ਕੁੱਲ ਅੰਕੜਾ  28,87,66,201 'ਤੇ ਪਹੁੰਚ ਗਿਆ ਹੈ। ਭਾਰਤ ਵਿਚ ਕੋਰੋਨਾ ਦੇ 42,640 ਨਵੇਂ ਮਾਮਲੇ ਆਉਣ ਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਸੰਖਿਆਂ  2,99,77,861 ਹੋ ਗਈ ਹੈ। ਉੱਤੇ ਹੀ 1,167 ਨਵੀਆਂ ਮੌਤਾਂ ਦੇ ਨਾਲ ਕੁੱਲ ਮੌਤਾਂ ਦੀ ਸੰਖਿਆਂ 3,89,302 ਹੋ ਗਈ ਹੈ।

Corona VirusCorona Virus

ਦੇਸ਼ ਵਿਚ ਕੋਰੋਨਾ ਦੇ ਕੁੱਲ 2,89,26,038 ਮਰੀਜ਼ ਹੁਣ ਤੱਕ ਠੀਕ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਸੰਕਰਮਿਤ ਮਰੀਜ਼ਾਂ ਦੀ ਕੁੱਲ ਸੰਖਿਆ 6,62,521 ਹੈ। 
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਅਨੁਸਾਰ, ਕੱਲ ਭਾਰਤ ਵਿੱਚ ਕੋਰੋਨਾ ਵਾਇਰਸ ਦੇ 16,64,360 ਨਮੂਨਿਆਂ ਦੀ ਜਾਂਚ ਕੀਤੀ ਗਈ। ਦੇਸ਼ ਵਿਚ ਹੁਣ ਤੱਕ ਕੁੱਲ 39,40,72,142 ਨਮੂਨਿਆਂ ਦੇ ਟੈਸਟ ਕੀਤੇ ਜਾ ਚੁੱਕੇ ਹਨ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement