
ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਵੀ ਕੀਤੀ ਮੁਲਾਕਾਤ
ਪਟਨਾ: ਸ਼ੁਕਰਵਾਰ ਨੂੰ ਪਟਨਾ 'ਚ ਵਿਰੋਧੀ ਪਾਰਟੀਆਂ ਦੀ ਵੱਡੀ ਬੈਠਕ ਹੋਣ ਜਾ ਰਹੀ ਹੈ। ਇਸ ਵਿਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਦੇ ਚਲਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਟਨਾ ਪਹੁੰਚੇ, ਇਸ ਮੌਕੇ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਵੀ ਮੌਜੂਦ ਹਨ।
ਇਹ ਵੀ ਪੜ੍ਹੋ: ਭਾਰਤ-ਅਮਰੀਕਾ ਨੂੰ ਵਿਕਾਸ ਦੀ ਰਫ਼ਤਾਰ ਬਰਕਰਾਰ ਰੱਖਣ ਲਈ ‘ਹੁਨਰ’ ਦੀ ਲੋੜ: ਮੋਦੀ
ਹਵਾਈ ਅੱਡੇ ਤੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਨਾ ਸ਼ਹਿਰ ਪਹੁੰਚੇ, ਜਿਥੇ ਉਹ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ।
ਇਹ ਵੀ ਪੜ੍ਹੋ: ਪੰਜਾਬ ਖੇਡਾਂ ਲਈ ਵੱਡੇ ਬਜਟ ਦੀ ਯੋਜਨਾ ਬਣਾ ਰਿਹਾ ਹੈ: ਹਰਪਾਲ ਸਿੰਘ ਚੀਮਾ
ਇਨ੍ਹਾਂ ਸਾਰਿਆਂ ਦਾ ਗੁਰਦੁਆਰਾ ਪ੍ਰਬੰਧਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਕਰੀਬ 1 ਘੰਟਾ ਗੁਰਦੁਆਰਾ ਸਾਹਿਬ ਵਿਚ ਰਹਿਣ ਤੋਂ ਬਾਅਦ ‘ਆਪ’ ਆਗੂ ਵਾਪਸ ਪਟਨਾ ਲਈ ਰਵਾਨਾ ਹੋਏ। ਇਸ ਮਗਰੋਂ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਮੁਲਾਕਾਤ ਵੀ ਕੀਤੀ।
ਇਹ ਵੀ ਪੜ੍ਹੋ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ
ਜ਼ਿਕਰਯੋਗ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵਿਰੋਧੀ ਧਿਰ ਦੇ ਚੋਟੀ ਦੇ ਨੇਤਾਵਾਂ ਦੀ ਇਹ ਮੀਟਿੰਗ ਅਗਲੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵਿਰੁਧ ਮਹਾਗਠਜੋੜ ਬਣਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਬੁਲਾਈ ਹੈ। ਮੀਟਿੰਗ ਵਿਚ ਕਾਂਗਰਸ, ਸਪਾ ਆਗੂ ਅਖਿਲੇਸ਼ ਯਾਦਵ, ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਐਨਸੀਪੀ ਆਗੂ ਸ਼ਰਦ ਪਵਾਰ, ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਮੁਖੀ ਮਹਿਬੂਬਾ ਮੁਫ਼ਤੀ, ਊਧਵ ਠਾਕਰੇ ਅਤੇ ਕਈ ਹੋਰ ਸ਼ਾਮਲ