ਉੱਤਰਾਖੰਡ 'ਚ ਖੱਡ 'ਚ ਡਿੱਗੀ ਕਾਰ, 9 ਲੋਕਾਂ ਦੀ ਮੌਤ

By : GAGANDEEP

Published : Jun 22, 2023, 2:36 pm IST
Updated : Jun 22, 2023, 2:36 pm IST
SHARE ARTICLE
photo
photo

2 ਦੀ ਹਾਲਤ ਗੰਭੀਰ

 

ਪਿਥੌਰਾਗੜ੍ਹ: ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਵਿਚ ਅੱਜ ਇਕ ਦਰਦਨਾਕ ਹਾਦਸਾ ਵਾਪਰਿਆ। ਖੱਡ 'ਚ ਕਾਰ ਡਿੱਗਣ ਕਾਰਨ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਵੇਂ ਜ਼ਖਮੀਆਂ ਦਾ ਪਿਥੌਰਾਗੜ੍ਹ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ: ਚਾਈਂ-ਚਾਈਂ ਨਵਾਂ ਟਰੈਕਟਰ ਕਢਾ ਕੇ ਘਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ 

ਪਿਥੌਰਾਗੜ੍ਹ ਪੁਲਿਸ ਅਤੇ SDRF ਦੀ ਟੀਮ ਮੌਕੇ 'ਤੇ ਬਚਾਅ ਕਾਰਜ 'ਚ ਲੱਗੀ ਹੋਈ ਹੈ। ਦੂਜੇ ਪਾਸੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦਰਦਨਾਕ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਦੋਵਾਂ ਜ਼ਖਮੀਆਂ ਦੇ ਬਿਹਤਰ ਇਲਾਜ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਡਾਕਟਰ ਦਾ ਸ਼ਰਮਨਾਕ ਕਾਰਾ, ਦੋ ਕੁੱਤਿਆਂ ਨੂੰ ਕਮਰੇ 'ਚ ਬੰਦ ਕਰ ਗਿਆ ਕੈਨੇਡਾ  

ਦੱਸ ਦੇਈਏ ਕਿ ਬਾਗੇਸ਼ਵਰ ਦੇ ਸ਼ਾਮਾ ਤੋਂ ਪਿਥੌਰਾਗੜ੍ਹ ਦੇ ਨਚਾਨੀ ਵੱਲ ਆ ਰਹੀ ਕਾਰ ਮੁਨੀਸਿਆਰੀ ਬਲਾਕ ਦੇ ਕੋਲ ਅਚਾਨਕ ਖੱਡ ਵਿਚ ਡਿੱਗ ਗਈ। ਕਾਰ ਨੂੰ ਖੱਡ 'ਚ ਡਿੱਗਦੀ ਦੇਖ ਆਸਪਾਸ ਦੇ ਲੋਕਾਂ ਨੇ ਪੁਲਸ-ਪ੍ਰਸ਼ਾਸਨ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਆਸਪਾਸ ਦੇ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਟੀਮ ਨੇ ਮੈਡੀਕਲ ਅਤੇ ਐਨਡੀਆਰਐਫ ਟੀਮ ਨੂੰ ਮੌਕੇ 'ਤੇ ਬੁਲਾਇਆ ਅਤੇ ਬਚਾਅ ਕਾਰਜ ਸ਼ੁਰੂ ਕੀਤਾ।

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement