
ਉੱਤਰਾਖੰਡ ਦਾ ਰਹਿਣ ਵਾਲਾ ਸੀ ਏ.ਐਸ.ਆਈ. ਮਦਨ ਰਾਜ
ਸ੍ਰੀਨਗਰ : ਜੰਮੂ-ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਅਧੀਨ ਆਉਂਦੇ ਸੋਨਮਰਗ ਵਿਖੇ ਅਮਰਨਾਥ ਯਾਤਰਾ ਲਈ ਤਾਇਨਾਤ ਇੰਡੋ ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ.) ਦੇ ਇਕ ਅਧਿਕਾਰੀ ਦੀ ਮੌਤ ਹੋ ਗਈ। ਪੁਲਿਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: MP ਵਿਕਰਮਜੀਤ ਸਿੰਘ ਸਾਹਨੀ ਨੇ ਗੁਰਦੁਆਰਾ ਸਾਹਿਬ ਬਣਾਉਣ ਲਈ ਮੰਗੀ ਈਰਾਕ ਸਰਕਾਰ ਦੀ ਇਜਾਜ਼ਤ
ਇਕ ਪੁਲਿਸ ਅਧਿਕਾਰੀ ਨੇ ਦਸਿਆ ਕਿ ਏ.ਐਸ.ਆਈ. ਮਦਨ ਰਾਜ (58) ਬੁੱਧਵਾਰ ਰਾਤ ਅਮਰਨਾਥ ਯਾਤਰਾ ਦੇ ਬਾਲਟਾਲ ਬੇਸ ਕੈਂਪ ਨੇੜੇ ਬੇਹੋਸ਼ ਹੋ ਗਿਆ। ਉਸ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਦਨ ਰਾਜ ਮੂਲ ਰੂਪ ਵਿਚ ਉੱਤਰਾਖੰਡ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਬੇਸ਼ਕੀਮਤੀ ਜਲ ਸਰੋਤ ਬਚਾਉਣਾ ਸਮੇਂ ਦੀ ਮੁੱਖ ਲੋੜ : ਮੀਤ ਹੇਅਰ
ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਉੱਚਾਈ ਵਾਲੇ ਇਲਾਕਿਆਂ 'ਚ ਘੱਟ ਆਕਸੀਜਨ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਡਿਊਟੀ 'ਤੇ ਮੌਜੂਦ ਅਮਰਨਾਥ ਯਾਤਰੀਆਂ ਅਤੇ ਸੁਰੱਖਿਆ ਬਲਾਂ ਦੀ ਮੌਤ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।