Telangana News: ਤੇਲੰਗਾਨਾ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ; 2 ਲੱਖ ਤਕ ਦਾ ਕਰਜ਼ਾ ਹੋਵੇਗਾ ਮੁਆਫ਼
Published : Jun 22, 2024, 12:12 pm IST
Updated : Jun 22, 2024, 12:12 pm IST
SHARE ARTICLE
Congress government in Telangana will waive agricultural loans of Rs 2 lakh
Congress government in Telangana will waive agricultural loans of Rs 2 lakh

2018 ਤੋਂ 2023 ਦਰਮਿਆਨ ਲਿਆ ਕਰਜ਼ਾ ਹੋਵੇਗਾ ਮੁਆਫ਼

Telangana News: ਤੇਲੰਗਾਨਾ ਦੇ ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਕਿਹਾ ਕਿ ਕਿਸਾਨਾਂ ਲਈ 2 ਲੱਖ ਰੁਪਏ ਦੀ ਕਰਜ਼ਾ ਮੁਆਫੀ ਛੇਤੀ ਹੀ ਲਾਗੂ ਕੀਤੀ ਜਾਵੇਗੀ। ਰਾਜ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੈਡੀ ਨੇ ਦਸਿਆ ਕਿ ਜਿਨ੍ਹਾਂ ਕਿਸਾਨਾਂ ਨੇ 12 ਦਸੰਬਰ, 2018 ਤੋਂ 9 ਦਸੰਬਰ, 2023 ਦਰਮਿਆਨ 2 ਲੱਖ ਰੁਪਏ ਤਕ ਦਾ ਕਰਜ਼ਾ ਲਿਆ ਹੈ, ਉਨ੍ਹਾਂ ਨੂੰ ਪੂਰੀ ਤਰ੍ਹਾਂ ਮੁਆਫ਼ ਕਰ ਦਿਤਾ ਜਾਵੇਗਾ।

ਉਨ੍ਹਾਂ ਕਿਹਾ, "ਮੰਤਰੀ ਮੰਡਲ ਨੇ 12 ਦਸੰਬਰ, 2018 ਤੋਂ 9 ਦਸੰਬਰ, 2023 ਤਕ ਪੰਜ ਸਾਲਾਂ ਦੀ ਮਿਆਦ ਲਈ ਸੂਬੇ ਦੇ ਕਿਸਾਨਾਂ ਦੁਆਰਾ ਲਏ ਗਏ 2 ਲੱਖ ਰੁਪਏ ਤਕ ਦੇ ਕਰਜ਼ੇ ਨੂੰ ਮੁਆਫ ਕਰਨ ਦਾ ਫੈਸਲਾ ਕੀਤਾ ਹੈ।" ਮੁੱਖ ਮੰਤਰੀ ਨੇ ਕਿਹਾ ਕਿ ਯੋਗਤਾ ਸ਼ਰਤਾਂ ਸਮੇਤ ਕਰਜ਼ਾ ਮੁਆਫੀ ਦੇ ਵੇਰਵਿਆਂ ਦਾ ਐਲਾਨ ਜਲਦ ਹੀ ਸਰਕਾਰੀ ਹੁਕਮ ਰਾਹੀਂ ਕੀਤਾ ਜਾਵੇਗਾ।

ਰੈਡੀ ਨੇ ਕਿਹਾ ਕਿ ਕਰਜ਼ਾ ਮੁਆਫੀ ਨਾਲ ਸਰਕਾਰੀ ਖਜ਼ਾਨੇ 'ਤੇ ਲਗਭਗ 31,000 ਕਰੋੜ ਰੁਪਏ ਦਾ ਬੋਝ ਪਵੇਗਾ। ਉਨ੍ਹਾਂ ਇਲਜ਼ਾਮ ਲਾਇਆ ਕਿ ਪਿਛਲੀ ਬੀਆਰਐਸ ਸਰਕਾਰ ਨੇ 1 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਦੇ ਵਾਅਦੇ ਨੂੰ ਇਮਾਨਦਾਰੀ ਨਾਲ ਲਾਗੂ ਨਾ ਕਰਕੇ ਕਿਸਾਨਾਂ ਅਤੇ ਕਿਸਾਨੀ ਨੂੰ ਮੁਸੀਬਤ ਵਿਚ ਪਾ ਦਿਤਾ ਹੈ। ਰੈਡੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 2 ਲੱਖ ਰੁਪਏ ਦੀ ਕਿਸਾਨ ਕਰਜ਼ਾ ਮੁਆਫੀ ਦੇ ਅਪਣੇ ਚੋਣ ਵਾਅਦੇ ਨੂੰ ਪੂਰਾ ਕਰ ਰਹੀ ਹੈ।

(For more Punjabi news apart from Congress government in Telangana will waive agricultural loans of Rs 2 lakh, stay tuned to Rozana Spokesman)

 

Tags: telangana

Location: India, Telangana, Hyderabad

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement