NEET-NET ‘ਪੇਪਰ ਲੀਕ’ ਵਿਵਾਦ : NTA ਦੇ ਡਾਇਰੈਕਟਰ ਜਨਰਲ ਨੂੰ ਅਹੁਦੇ ਤੋਂ ਹਟਾਇਆ ਗਿਆ
Published : Jun 22, 2024, 10:29 pm IST
Updated : Jun 22, 2024, 10:41 pm IST
SHARE ARTICLE
Pardeep Singh Kharola
Pardeep Singh Kharola

ਨਿਯਮਤ ਨਿਯੁਕਤ ਤਕ ਪ੍ਰਦੀਪ ਸਿੰਘ ਖਰੋਲਾ ਨੂੰ NTA ਦਾ ਵਾਧੂ ਚਾਰਜ ਦਿਤਾ ਗਿਆ, NEET-PG ਇਮਤਿਹਾਨ ਕੀਤਾ ਗਿਆ ਮੁਲਤਵੀ

ਨਵੀਂ ਦਿੱਲੀ: ਕੌਮੀ ਟੈਸਟਿੰਗ ਏਜੰਸੀ (NTA) ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਪ੍ਰਤੀਯੋਗੀ ਇਮਤਿਹਾਨ ਨੀਟ ਅਤੇ UGC-NET ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਦੇ ਮੱਦੇਨਜ਼ਰ ਸਨਿਚਰਵਾਰ ਨੂੰ ਅਹੁਦੇ ਤੋਂ ਹਟਾ ਦਿਤਾ ਗਿਆ। ਇਕ ਅਧਿਕਾਰੀ ਨੇ ਦਸਿਆ ਕਿ ਸੁਬੋਧ ਸਿੰਘ ਨੂੰ ਅਗਲੇ ਹੁਕਮਾਂ ਤਕ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ (DOPT) ਕੋਲ ਲਾਜ਼ਮੀ ਉਡੀਕ ’ਚ ਰੱਖਿਆ ਗਿਆ ਹੈ। 

ਇਸ ਤੋਂ ਇਲਾਵਾ NEET-PG ਇਮਤਿਹਾਨ ਨੂੰ ਵੀ ਮੁਲਤਵੀ ਕਰ ਦਿਤਾ ਗਿਆ ਹੈ। ਇਹ ਇਮਤਿਹਾਨ 23 ਜੂਨ ਨੂੰ ਹੋਣਾ ਸੀ। 

ਸਿਹਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਨਵੀਂ ਤਰੀਕ ਦਾ ਐਲਾਨ ਜਲਦ ਕੀਤਾ ਜਾਵੇਗਾ। ਇੰਡੀਆ ਟਰੇਡ ਪ੍ਰਮੋਸ਼ਨ ਆਰਗੇਨਾਈਜ਼ੇਸ਼ਨ (ITPO) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਪ੍ਰਦੀਪ ਸਿੰਘ ਖਰੋਲਾ ਨੂੰ ਨਿਯਮਤ ਨਿਯੁਕਤੀ ਹੋਣ ਤਕ ਇਮਤਿਹਾਨ ਏਜੰਸੀ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿਤਾ ਗਿਆ ਹੈ। 

ਇਸ ਬਾਰੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘‘ਐਨ.ਟੀ.ਏ. ਦੇ ਡਾਇਰੈਕਟਰ ਜਨਰਲ ਨੂੰ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ’ਚ ਲਾਜ਼ਮੀ ਉਡੀਕ ਅਧੀਨ ਰੱਖਿਆ ਗਿਆ ਹੈ। ਪ੍ਰਦੀਪ ਸਿੰਘ ਖਰੋਲਾ ਨੂੰ ਅਗਲੇ ਹੁਕਮਾਂ ਤਕ ਐਨ.ਟੀ.ਏ. ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿਤਾ ਗਿਆ ਹੈ।’’ ਸਰਕਾਰ ਨੇ ਕੌਮੀ ਯੋਗਤਾ ਇਮਤਿਹਾਨ (ਯੂ.ਜੀ.ਸੀ.-ਨੈੱਟ) ਨੂੰ ਰੱਦ ਕਰ ਦਿਤਾ ਹੈ, ਜਦਕਿ ਕੌਮੀ ਯੋਗਤਾ ਦਾਖਲਾ ਇਮਤਿਹਾਨ (ਨੀਟ-ਗ੍ਰੈਜੂਏਸ਼ਨ) ’ਚ ‘ਪੇਪਰ ਲੀਕ‘ ਹੋਣ ਦੇ ਦੋਸ਼ ਹਨ ਅਤੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

Tags: neet

SHARE ARTICLE

ਏਜੰਸੀ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement