Jammu and Kashmir : ਉੜੀ ਸੈਕਟਰ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਕੀਤਾ ਢੇਰ

By : BALJINDERK

Published : Jun 22, 2024, 5:25 pm IST
Updated : Jun 22, 2024, 5:25 pm IST
SHARE ARTICLE
Jammu and Kashmir
Jammu and Kashmir

Jammu and Kashmir : ਦੋਵੇਂ ਅੱਤਵਾਦੀ ਐੱਲ.ਓ.ਸੀ ਦੇ ਨਾਲ ਘੁਸਪੈਠ ਦੀ ਕਰ ਰਹੇ ਸੀ ਕੋਸ਼ਿਸ਼ 

Jammu and Kashmir :  ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਉੜੀ ਦੇ ਗੋਹਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਫੌਜ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਅੱਤਵਾਦੀ ਉੜੀ ਸੈਕਟਰ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ।
ਅਧਿਕਾਰੀਆਂ ਨੇ ਦੱਸਿਆ, "ਸੁਰੱਖਿਆ ਬਲਾਂ ਨੇ ਉੜੀ ਦੇ ਗੋਹਲਾਨ ਇਲਾਕੇ 'ਚ ਕੰਟਰੋਲ ਰੇਖਾ ਦੇ ਇਸ ਪਾਸੇ ਤੋਂ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਅੱਤਵਾਦੀਆਂ ਦੇ ਇੱਕ ਸਮੂਹ ਨੂੰ ਦੇਖਿਆ। ਸੁਰੱਖਿਆ ਬਲਾਂ ਨੇ ਸਮੂਹ ਨੂੰ ਚੁਣੌਤੀ ਦਿੱਤੀ। ਪਰ ਉਨ੍ਹਾਂ ਨੇ ਜਵਾਨਾਂ 'ਤੇ ਗੋਲ਼ੀਬਾਰੀ ਕਰ ਦਿੱਤੀ। ਇਸ ਤੋਂ ਬਾਅਦ ਜਵਾਬੀ ਕਾਰਵਾਈ 'ਚ ਸੈਨਾ ਦੇ ਜਵਾਨਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਗਿਆ ਅਤੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ।
ਜੰਮੂ-ਕਸ਼ਮੀਰ 'ਚ ਪਿਛਲੇ ਪੰਦਰਵਾੜੇ 'ਚ ਅੱਤਵਾਦੀ ਗਤੀਵਿਧੀਆਂ ਵਧੀਆਂ ਹਨ। ਖੁਫੀਆ ਏਜੰਸੀਆਂ ਇਸ ਨੂੰ ਜੰਮੂ-ਕਸ਼ਮੀਰ 'ਚ ਸ਼ਾਂਤੀ ਭੰਗ ਕਰਨ ਦੀ ਅੱਤਵਾਦੀਆਂ ਦੀ ਆਖਰੀ ਕੋਸ਼ਿਸ਼ ਦੱਸ ਰਹੀਆਂ ਹਨ। ਜੰਮੂ-ਕਸ਼ਮੀਰ 'ਚ ਪਿਛਲੇ ਪੰਦਰਵਾੜੇ 'ਚ ਅੱਤਵਾਦੀ ਗਤੀਵਿਧੀਆਂ ਵਧੀਆਂ ਹਨ। ਖੁਫੀਆ ਏਜੰਸੀਆਂ ਇਸ ਨੂੰ ਜੰਮੂ-ਕਸ਼ਮੀਰ 'ਚ ਸ਼ਾਂਤੀ ਭੰਗ ਕਰਨ ਦੀ ਅੱਤਵਾਦੀਆਂ ਦੀ ਆਖਰੀ ਕੋਸ਼ਿਸ਼ ਦੱਸ ਰਹੀਆਂ ਹਨ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ 'ਤੇ ਹਮਲੇ 'ਚ ਸ਼ਾਮਲ ਅੱਤਵਾਦੀਆਂ ਨੂੰ ਪਨਾਹ ਅਤੇ ਖਾਣਾ ਮੁਹੱਈਆ ਕਰਵਾਉਣ ਦੇ ਦੋਸ਼ 'ਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 11 ਅਤੇ 12 ਜੂਨ ਨੂੰ ਅੱਤਵਾਦੀਆਂ ਨੇ ਜ਼ਿਲ੍ਹੇ ਦੇ ਛੱਤਰਗੱਲਾ ਅਤੇ ਕੋਟਾ ਟਾਪ ਖੇਤਰ 'ਚ ਫੌਜ ਅਤੇ ਪੁਲਿਸ ਦੀ ਸਾਂਝੀ ਜਾਂਚ ਚੌਕੀ 'ਤੇ ਹਮਲਾ ਕੀਤਾ ਸੀ, ਜਿਸ 'ਚ ਫੌਜ ਦੇ 6 ਜਵਾਨ ਅਤੇ ਦੋ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।
ਡੋਡਾ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੇ ਦੱਸਿਆ ਕਿ ਪੁਲਿਸ ਨੇ ਗੰਡੋਹ ਉਪਮੰਡਲ ਦੇ ਟਾਂਟਾ ਪੰਚਾਇਤ ਦੇ ਡਰਾਮਨ ਪਿੰਡ ਦੇ ਨਿਵਾਸੀ ਸਦਰ ਵਾਨੀ, ਮੁਬਸ਼ਿਰ ਅਤੇ ਸੱਜਾਦ ਨੂੰ ਅੱਤਵਾਦੀਆਂ ਦਾ ਸਮਰਥਨ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਇਕਬਾਲ ਨੇ ਕਿਹਾ ਕਿ ਉਹ ਪੈਸਿਆਂ ਦੇ ਬਦਲੇ ਪਾਕਿਸਤਾਨੀ ਅੱਤਵਾਦੀਆਂ ਨੂੰ ਖਾਣਾ ਅਤੇ ਸਪਲਾਈ ਦਿੰਦੇ ਸਨ।

(For more news apart from Security forces killed two terrorists in Uri sector News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement