ਪਹਿਲਗਾਮ ਅੱਤਵਾਦੀ ਹਮਲੇ ’ਚ ਵੱਡੀ ਸਫ਼ਲਤਾ

By : JUJHAR

Published : Jun 22, 2025, 11:25 am IST
Updated : Jun 22, 2025, 11:25 am IST
SHARE ARTICLE
Big success in Pahalgam terrorist attack
Big success in Pahalgam terrorist attack

ਲਸ਼ਕਰ-ਏ-ਤੋਇਬਾ ਨਾਲ ਜੁੜੇ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ’ਚ 2 ਗ੍ਰਿਫ਼ਤਾਰ

ਜੰਮੂ-ਕਸ਼ਮੀਰ ’ਚ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਵੱਡੀ ਸਫ਼ਲਤਾ ਮਿਲੀ ਹੈ। ਐਨਆਈਏ ਨੇ ਇਸ ਅੱਤਵਾਦੀ ਹਮਲੇ ਵਿਚ ਸ਼ਾਮਲ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜੰਮੂ-ਕਸ਼ਮੀਰ ਵਿਚ 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਦੇ ਮਾਮਲੇ ਵਿਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੂੰ ਵੱਡੀ ਸਫਲਤਾ ਮਿਲੀ ਹੈ। ਐਨਆਈਏ ਨੇ ਇਸ ਅੱਤਵਾਦੀ ਹਮਲੇ ਵਿਚ ਸ਼ਾਮਲ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਸ਼ੱਕੀ ਪਹਿਲਗਾਮ ਦੇ ਰਹਿਣ ਵਾਲੇ ਹਨ।

ਐਨਆਈਏ ਨੇ ਪਹਿਲਗਾਮ ਵਿਚ ਹੋਏ ਭਿਆਨਕ ਹਮਲੇ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਨੂੰ ਪਨਾਹ ਦੇਣ ਦੇ ਦੋਸ਼ ਵਿਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿਚ 26 ਮਾਸੂਮ ਸੈਲਾਨੀ ਮਾਰੇ ਗਏ ਸਨ ਅਤੇ 16 ਹੋਰ ਗੰਭੀਰ ਜ਼ਖ਼ਮੀ ਹੋ ਗਏ ਸਨ। ਜਾਂਚ ਏਜੰਸੀ ਵਲੋਂ ਜਾਰੀ ਇਕ ਬਿਆਨ ਵਿਚ, ਬਟਕੋਟ, ਪਹਿਲਗਾਮ ਦੇ ਪਰਵੇਜ਼ ਅਹਿਮਦ ਜੋਥਰ ਤੇ ਹਿੱਲ ਪਾਰਕ, ਪਹਿਲਗਾਮ ਦੇ ਬਸ਼ੀਰ ਅਹਿਮਦ ਜੋਥਰ ਨੇ ਹਮਲੇ ਵਿਚ ਸ਼ਾਮਲ ਤਿੰਨ ਹਥਿਆਰਬੰਦ ਅੱਤਵਾਦੀਆਂ ਦੀ ਪਛਾਣ ਦਾ ਖੁਲਾਸਾ ਕੀਤਾ ਹੈ ਅਤੇ ਇਹ ਵੀ ਪੁਸ਼ਟੀ ਕੀਤੀ ਹੈ ਕਿ ਉਹ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ (ਐਲਈਟੀ) ਨਾਲ ਸਬੰਧਤ ਪਾਕਿਸਤਾਨੀ ਨਾਗਰਿਕ ਸਨ।

ਐਨਆਈਏ ਦੀ ਜਾਂਚ ਦੇ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਪਰਵੇਜ਼ ਅਹਿਮਦ ਅਤੇ ਬਸ਼ੀਰ ਅਹਿਮਦ ਨੇ ਹਮਲੇ ਤੋਂ ਪਹਿਲਾਂ ਜਾਣਬੁੱਝ ਕੇ ਹਿੱਲ ਪਾਰਕ ਵਿਚ ਇਕ ਮੌਸਮੀ ਝੌਂਪੜੀ ਵਿਚ ਤਿੰਨ ਹਥਿਆਰਬੰਦ ਅੱਤਵਾਦੀਆਂ ਨੂੰ ਪਨਾਹ ਦਿਤੀ ਸੀ। ਇਨ੍ਹਾਂ ਦੋਵਾਂ ਨੇ 22 ਅਪ੍ਰੈਲ ਦੀ ਦੁਪਹਿਰ ਨੂੰ ਪਹਿਲਗਾਮ ਆਉਣ ਵਾਲੇ ਸੈਲਾਨੀਆਂ ਨੂੰ ਉਨ੍ਹਾਂ ਦੀ ਧਾਰਮਿਕ ਪਛਾਣ ਦੇ ਆਧਾਰ ’ਤੇ ਚੋਣਵੇਂ ਰੂਪ ਵਿਚ ਮਾਰਨ ਵਾਲੇ ਅੱਤਵਾਦੀਆਂ ਨੂੰ ਖਾਣਾ, ਰਿਹਾਇਸ਼ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ। ਇਹ ਹਮਲਾ ਪਿਛਲੇ ਦਹਾਕੇ ਵਿਚ ਨਾਗਰਿਕਾਂ ’ਤੇ ਸਭ ਤੋਂ ਵੱਡਾ ਅੱਤਵਾਦੀ ਹਮਲਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement