
ਨੋਇਡਾ ਦੇ ਸ਼ਾਹਬੇਰੀ ਹਾਦਸੇ ਤੋਂ ਬਾਅਦ ਹੁਣ ਚੇਂਨਈ ਦੇ ਕੰਦਨਚਾਵੜੀ ਵਿਚ ਇੱਕ ਚਾਰ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿਣ ਦੀ ਘਟਨਾ ਸਾਹਮਣੇ ਆਈ ਹੈ
ਚੇੱਨਈ, ਨੋਇਡਾ ਦੇ ਸ਼ਾਹਬੇਰੀ ਹਾਦਸੇ ਤੋਂ ਬਾਅਦ ਹੁਣ ਚੇਂਨਈ ਦੇ ਕੰਦਨਚਾਵੜੀ ਵਿਚ ਇੱਕ ਚਾਰ ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿਣ ਦੀ ਘਟਨਾ ਸਾਹਮਣੇ ਆਈ ਹੈ। ਇਸ ਇਮਾਰਤ ਦੇ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 23 ਲੋਕ ਜਖ਼ਮੀ ਹੋ ਗਏ ਹਨ। ਜਖ਼ਮੀਆਂ ਨੂੰ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਮਲਬੇ ਵਿਚ ਦਬੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਰਮੀ ਘਟਨਾ ਸਥਾਨ 'ਤੇ ਮੌਜੂਦ ਹਨ। ਦੱਸ ਦਈਏ ਕਿ ਇਸ ਵਿਚ ਐਸਡੀਆਰਐਫ, ਐਨਡੀਆਰਐਫ ਅਤੇ ਪੁਲਿਸਕਰਮੀਆਂ ਦੇ ਨਾਲ ਸਥਾਨਕ ਲੋਕਾਂ ਦੀ ਮਦਦ ਲਈ ਜਾ ਰਹੀ ਹੈ।
chennai building collapseਡਿਜ਼ਾਸਟਰ ਮੈਨੇਜਮੇਂਟ ਕਮਿਸ਼ਨਰ ਰਾਜਿੰਦਰ ਰਾਤਨੂ ਨੇ ਦੱਸਿਆ ਕਿ ਇਸ ਚਾਰ ਮੰਜਿਲਾ ਇਮਾਰਤ ਦੇ ਢਹਿਣ ਨਾਲ ਆਸਪਾਸ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਇਸ ਦੀ ਚਪੇਟ ਵਿੱਚ ਆਏ 23 ਲੋਕ ਬਹੁਤ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਹਨ, ਜਦੋਂ ਕਿ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਦੱਸ ਦਈਏ ਕਿ ਜ਼ਖਮੀਆਂ ਨੂੰ ਮਲਬੇ ਤੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਇਸ ਦੇ ਲਈ ਐਸਡੀਆਰਐਫ ਦੇ 30 ਜਵਾਨ, ਐਨਡੀਆਰਐਫ ਦੀਆਂ ਦੋ ਯੂਨਿਟਾਂ ਅਤੇ ਅੱਠ ਐਂਬੂਲੈਂਸ ਤੈਨਾਤ ਕੀਤੀਆਂ ਗਈਆਂ ਹਨ।
chennai building collapseਚੇੱਨਈ ਦੇ ਜ਼ਿਲ੍ਹਾ ਕਲੇਕਟਰ ਸਮੇਤ 10 ਹੋਰ ਅਧਿਕਾਰੀਆਂ ਵੱਲੋਂ ਘਟਨਾ ਸਥਾਨ 'ਤੇ ਪਹੁੰਚਕੇ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਨਾਲ ਹੀ ਮੁੱਖ ਮੰਤਰੀ ਦਫ਼ਤਰ ਰੋਂ ਸੂਬਾ ਆਫ਼ਤ ਪ੍ਰਬੰਧਨ ਦੀ ਟੀਮ ਨੂੰ ਹਾਲਾਤਾਂ ਦੀ ਨਿਗਰਾਨੀ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਮਲਬੇ ਤੋਂ ਕੱਢਕੇ ਕਈ ਜ਼ਖਮੀਆਂ ਨੂੰ ਹਸਪਤਾਲ ਵਿਚ ਭੇਜਣ ਦਾ ਕੰਮ ਹਲੇ ਜਾਰੀ ਹੈ। ਦੱਸ ਦਈਏ ਕਿ ਇਹ ਬਚਾਅ ਕਾਰਜ ਉਦੋਂ ਤੱਕ ਚਲਾਇਆ ਜਾਵੇਗਾ ਜਦੋਂ ਤੱਕ ਕਿ ਇਹ ਨਿਸਚਿਤ ਨਹੀਂ ਹੋ ਜਾਂਦਾ ਹੈ ਕਿ ਮਲਬੇ ਵਿਚੋਂ ਸਾਰੇ ਜ਼ਖਮੀਆਂ ਨੂੰ ਕੱਢ ਲਿਆ ਗਿਆ ਹੈ।
chennai building collapseਹਲੇ ਤੱਕ ਇਮਾਰਤ ਦੇ ਢਹਿਣ ਦਾ ਕਾਰਨ ਪਤਾ ਨਹੀਂ ਚਲ ਸਕਿਆ, ਜਿਸਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾਵੇਗੀ। ਇਸ ਤੋਂ ਪਹਿਲਾਂ 17 ਜੁਲਾਈ ਦੀ ਰਾਤ ਗ੍ਰੇਟਰ ਨੋਇਡਾ ਦੇ ਸ਼ਾਹਬੇਰੀ ਵਿਚ ਦੋ ਇਮਾਰਤਾਂ ਢਹਿ ਗਈਆਂ ਸਨ, ਜਿਸ ਵਿਚ 9 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਦੇ ਹੋਏ 24 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗਿਰਫਤਾਰ ਕੀਤਾ।
chennai building collapse