
ਯੂਪੀਏ ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ 'ਤੇ ਜਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ...
ਨਵੀਂ ਦਿੱਲੀ : ਯੂਪੀਏ ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ 'ਤੇ ਜਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਲੋਕਾਂ ਨੂੰ ਇਕ ਅਜਿਹੀ ਖ਼ਤਰਨਾਕ ਪ੍ਰਣਾਲੀ ਤੋਂ ਬਚਾਇਆ ਜਾਣਾ ਚਾਹੀਦਾ ਹੈ ਜੋ ਭਾਰਤ ਦੇ ਲੋਕਤੰਤਰ ਨਾਲ ਸਮਝੌਤਾ ਕਰ ਰਹੀ ਹੈ। ਦਸ ਦਈਏ ਕਿ ਸੋਨੀਆ ਗਾਂਧੀ ਇਥੇ ਰਾਹੁਲ ਗਾਂਧੀ ਦੀ ਪ੍ਰਧਾਨਗੀ ਵਿਚ ਬੁਲਾਈ ਗਈ ਕਾਂਗਰਸ ਵਰਕਿੰਗ ਕਮੇਟੀ ਦੀ ਬੁਲਾਈ ਗਈ ਪਹਿਲੀ ਮੀਟਿੰਗ ਦੌਰਾਨ ਬੋਲ ਰਹੇ ਸਨ।
Sonia Gandhi - Modiਉਨ੍ਹਾਂ ਦੇਸ਼ ਦੇ ਗ਼ਰੀਬ ਲੋਕਾਂ ਵਿਚ ਨਿਰਾਸ਼ਾ ਅਤੇ ਡਰ ਦੀ ਭਾਵਨਾ ਨੂੰ ਲੈ ਕੇ ਚਿਤਾਵਨੀ ਦਿਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣਾਂ ਵਿਚ ਸਾਫ਼ ਝਲਕ ਰਿਹਾ ਹੈ ਕਿ ਮੋਦੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਗਠਜੋੜ ਦੇ ਲਈ ਵਚਨਬੱਧ ਹਾਂ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲਗਾਤਾਰ ਇਨ੍ਹਾਂ ਯਤਨਾਂ ਵਿਚ ਲੱਗੇ ਹੋਏ ਹਨ ਤਾਂ ਜੋ ਲੋਕਾਂ ਨੂੰ ਭਾਜਪਾ ਦੇ ਖ਼ਤਰਨਾਕ ਸ਼ਾਸਨ ਤੋਂ ਬਚਾਇਆ ਜਾ ਸਕੇ।
CWC Meetingਇਸ ਦੇ ਨਾਲ ਹੀ ਕਾਂਗਰਸ ਵਰਕਿੰਗ ਕਮੇਟੀ ਦੀ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਨਵੀਂ ਚੁਣੀ ਕਾਂਗਰਸ ਵਰਕਿੰਗ ਕਮੇਟੀ ਤਜ਼ਰਬੇ ਅਤੇ ਊਰਜਾ ਦਾ ਸੰਗਮ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਵਰਕਿੰਗ ਕਮੇਟੀ ਬੀਤੇ ਹੋਏ ਅਤੀਤ, ਵਰਤਮਾਨ ਅਤੇ ਭਵਿੱਖ ਦੇ ਵਿਚਕਾਰ ਦਾ ਪੁਲ ਹੈ। ਨਾਲ ਹੀ ਉਨ੍ਹਾਂ ਨੇ ਕਾਂਗਰਸ ਦੇ ਲੋਕਾਂ ਨੂੰ ਭਾਰਤ ਵਿਚ ਸੋਸ਼ਣ ਦਾ ਸ਼ਿਕਾਰ ਹੋ ਰਹੇ ਲੋਕਾਂ ਨੂੰ ਉਠਾਉਣ ਅਤੇ ਉਨ੍ਹਾਂ ਲਈ ਲੜਨ ਦੀ ਗੱਲ ਆਖੀ।
CWC Meetingਦਸ ਦਈਏ ਕਿ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਰਾਹੁਲ ਗਾਂਧੀ ਦੀ ਕਾਂਗਰਸ ਕਾਰਜਕਾਰਨੀ ਕਮੇਟੀ ਦੀ ਇਹ ਪਹਿਲੀ ਮੀਟਿੰਗ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਰਾਹੁਲ ਗਾਂਧੀ ਨੇ ਕਾਂਗਰਸ ਦੇ ਨੇਤਾਵਾਂ ਨੂੰ ਯਾਦ ਕਰਵਾਇਆ ਕਿ ਕਾਂਗਰਸ ਦੀ ਭੂਮਿਕਾ ਭਾਰਤ ਦੀ ਆਵਾਜ਼ ਦੇ ਰੂਪ ਵਿਚ ਹੈ ਅਤੇ ਜਿਸ ਤਰ੍ਹਾਂ ਭਾਜਪਾ ਸੰਸਥਾਵਾਂ, ਦਲਿਤਾਂ, ਆਦਿਵਾਸੀਆਂ, ਘੱਟ ਗਿਣਤੀਆਂ ਅਤੇ ਗ਼ਰੀਬਾਂ 'ਤੇ ਹਮਲੇ ਕਰ ਰਹੀ ਹੈ। ਅਜਿਹੇ ਵਿਚ ਪਾਰਟੀ ਦੀ ਕੀ ਜ਼ਿੰਮੇਵਾਰੀ ਹੈ। ਇਸ ਮੀਟਿੰਗ ਦੌਰਾਨ ਡਾਕਟਰ ਮਨਮੋਹਨ ਸਿੰਘ ਨੇ ਵੀ ਪ੍ਰਧਾਨ ਮੰਤਰੀ ਮੋਦੀ 'ਤੇ ਜਮ ਕੇ ਨਿਸ਼ਾਨੇ ਸਾਧੇ।