ਜੁਮਲਿਆਂ ਨਾਲ ਨ੍ਹੀਂ ਹੋਣੀ ਕਿਸਾਨਾਂ ਦੀ ਆਮਦਨ ਦੁੱਗਣੀ, ਮੋਦੀ 'ਤੇ ਭੜਕੇ ਮਨੋਹਮਨ ਸਿੰਘ
Published : Jul 22, 2018, 5:22 pm IST
Updated : Jul 22, 2018, 5:22 pm IST
SHARE ARTICLE
Manmohan Singh and Narender Modi
Manmohan Singh and Narender Modi

ਅਪਣੀ ਚੁੱਪ ਕਾਰਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਐਤਵਾਰ ਨੂੰ ਪ੍ਰਧਾਨ ਮੰਤਰੀ...

ਨਵੀਂ ਦਿੱਲੀ : ਅਪਣੀ ਚੁੱਪ ਕਾਰਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਰਹਿਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁਧ ਹਮਲਾਵਰ ਨਜ਼ਰ ਆਏ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਮਨਮੋਹਨ ਸਿੰਘ ਨੇ ਭਾਜਪਾ ਦੀ ਜੁਮਲੇਬਾਜ਼ੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਜਮ ਕੇ ਨਿਸ਼ਾਨਾ ਸਾਧਿਆ। 

CWC MeetingCWC Meetingਸਾਬਕਾ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ 'ਤੇ ਬੋਲਦਿਆਂ ਕਿਹਾ ਕਿ ਖੇਤੀ ਵਿਚ 14 ਫ਼ੀਸਦੀ ਦੀ ਵਿਕਾਸ ਦਰ ਹਾਸਲ ਕੀਤੇ ਬਿਨਾ ਇਹ ਸੰਭਵ ਨਹੀਂ ਹੈ। ਐਤਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਨਵ ਨਿਯੁਕਤ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦਸਿਆ ਕਿ ਮਨਮੋਹਨ ਸਿੰਘ ਨੇ ਵਿਕਾਸ ਦੇ ਲਈ ਮਜ਼ਬੂਤ ਨੀਤੀ ਫ੍ਰੇਮਵਰਕ ਬਣਾਉਣ ਦੀ ਬਜਾਏ ਜੁਮਲੇਬਾਜ਼ੀ ਨੂੰ ਲੈ ਕੇ ਪੀਐਮ ਮੋਦੀ 'ਤੇ ਨਿਸ਼ਾਨਾ ਸਾਧਿਆ।

Manmohan Singh and Narender ModiManmohan Singh and Narender Modiਸੁਰਜੇਵਾਲਾ ਨੇ ਦਸਿਆ ਕਿ ਮੀਟਿੰਗ ਵਿਚ ਰਾਹੁਲ ਗਾਂਧੀ ਨੇ ਪੀੜਤਾਂ ਦੇ ਹੱਕ ਵਿਚ ਲੜਨ ਅਤੇ ਆਵਾਜ਼ ਉਠਾਉਣ ਲਈ ਕਾਂਗਰਸ ਦੇ ਵਰਕਰਾਂ ਨੂੰ ਸੱਦਾ ਦਿਤਾ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਨੇ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਮੋਦੀ ਸਰਕਾਰ ਦੇ ਵਾਅਦੇ 'ਤੇ ਵੀ ਟਿੱਪਣੀ ਕੀਤੀ। ਮਨਮੋਹਨ ਸਿੰਘ ਨੇ ਕਿਹਾ ਕਿ ਜੇਕਰ 2022 ਤਕ ਅਸੀਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨੀ ਹੈ ਤਾਂ ਖੇਤੀ ਵਿਚ 14 ਫ਼ੀਸਦੀ ਦੀ ਵਿਕਾਸ ਦਰ ਹੋਣੀ ਚਾਹੀਦੀ ਹੈ, ਜਿਸ ਦੀ ਫਿਲਹਾਲ ਕੋਈ ਸੰਭਾਵਨਾ ਨਜ਼ਰ ਨਹੀਂ ਆ ਰਹੀ। 

CWC MeetingCWC Meetingਦਸ ਦਈਏ ਕਿ ਇਸ ਸਾਲ ਵਿੱਤ ਮੰਤਰੀ ਅਰੁਣ ਜੇਤਲੀ ਨੇ 2018 ਦੇ ਲਈ ਪੇਸ਼ ਕੀਤੇ ਗਏ ਆਰਥਿਕ ਸਰਵੇ ਵਿਚ ਖੇਤੀ ਖੇਤਰ ਵਿਚ 2.1 ਫੀਸਦੀ ਦੀ ਵਿਕਾਸ ਦਾ ਦਰ ਦਾ ਅਨੁਮਾਨ ਜ਼ਾਹਿਰ ਕੀਤਾ ਸੀ। ਪਿਛਲੇ ਦਿਨੀਂ ਮੋਦੀ ਸਰਕਾਰ ਨੇ ਕਿਸਾਨਾਂ ਦੇ ਲਈ ਸਾਉਣੀ ਦੀਆਂ 14 ਫ਼ਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਧਾਉਣ ਦਾ ਫ਼ੈਸਲਾ ਕੀਤਾ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਇਸ ਦਾ ਜ਼ੋਰ ਸ਼ੋਰ ਨਾਲ ਪ੍ਰਚਾਰ ਕਰਨ ਵਿਚ ਲੱਗੀ ਹੋਈ ਹੈ। 

Dr. Manmohan Singh Dr. Manmohan Singhਭਾਜਪਾ ਦਾ ਕਹਿਣਾ ਹੈ ਕਿ ਪੀਐਮ ਮੋਦੀ ਨੇ ਕਿਸਾਨਾਂ ਨਾਲ ਕੀਤਾ ਅਪਣਾ ਵਾਅਦਾ ਪੂਰਾ ਕੀਤਾ ਹੈ। ਅਜਿਹੇ ਵਿਚ ਮਨਮੋਹਨ ਸਿੰਘ ਦੀ ਇਸ ਟਿੱਪਣੀ ਨੂੰ ਭਾਜਪਾ ਦੇ ਪ੍ਰਚਾਰ ਦੀ ਕਾਟ ਦੇ ਤੌਰ 'ਤੇ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ। ਐਤਵਾਰ ਨੂੰ ਰਾਹੁਲ ਗਾਂਧੀ ਦੀ ਅਗਵਾਈ ਵਿਚ ਹੋਈ ਕਾਂਗਰਸ ਦੀ ਇਸ ਉਚ ਪੱਧਰੀ ਮੀਟਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੋਂ ਇਲਾਵਾ ਯੂਪੀਏ ਪ੍ਰਧਾਨ ਸੋਨੀਆ ਗਾਂਧੀ, ਏ ਕੇ ਐਂਟਨੀ, ਮੋਤੀ ਲਾਲ ਵੋਰਾ, ਗ਼ੁਲਾਮ ਨਬੀ ਆਜ਼ਾਦ, ਮਲਿਕਾਰਜੁਨ ਖੜਗੇ ਅਤੇ ਅਸ਼ੋਕ ਗਹਿਲੋਤ ਵਰਗੇ ਸੀਨੀਅਰ ਕਾਂਗਰਸੀ ਨੇਤਾ ਮੌਜੂਦ ਸਨ। ਪਿਛਲੇ ਸ਼ੁਕਰਵਾਰ ਨੂੰ ਮੋਦੀ ਸਰਕਾਰ ਦੇ ਵਿਰੁਧ ਬੇਭਰੋਸਗੀ ਮਤ ਡਿਗ ਜਾਣ ਤੋਂ ਬਾਅਦ ਪਾਰਲੀਮੈਂਟ ਅਨੈਕਸੀ ਵਿਚ ਕਾਂਗਰਸ ਦੀ ਇਸ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। 

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement