ਉੱਤਰ ਭਾਰਤ ਵਿਚ ਬਦਲਿਆ ਮੌਸਮ, ਕਈ ਸੂਬਿਆਂ ‘ਚ ਬਾਰਿਸ਼ ਦਾ ਅਲਰਟ
Published : Jul 22, 2020, 2:48 pm IST
Updated : Jul 22, 2020, 2:48 pm IST
SHARE ARTICLE
Rain
Rain

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਬਾਰਿਸ਼ ਦਾ ਦੌਰ ਜਾਰੀ ਹੈ।

ਨਵੀਂ ਦਿੱਲੀ: ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਬਾਰਿਸ਼ ਦਾ ਦੌਰ ਜਾਰੀ ਹੈ। ਰਾਜਧਾਨੀ ਦਿੱਲੀ ਸਮੇਤ ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਨਾਲ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਬਾਰਿਸ਼ ਨਾਲ ਨਾ ਸਿਰਫ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ ਬਲਕਿ ਹਲਕੀ ਠੰਡ ਦਾ ਵੀ ਅਹਿਸਾਸ ਹੋਣ ਲੱਗਿਆ ਹੈ।

rain monsoonRain

ਮੌਸਮ ਵਿਭਾਗ ਮੁਤਾਬਕ ਅਗਲੇ 2-3 ਦਿਨਾਂ ਤੱਕ ਅਜਿਹਾ ਹੀ ਮੌਸਮ ਰਹਿਣ ਦੀ ਉਮੀਦ ਹੈ। ਪਿਛਲੇ ਦੋ ਦਿਨਾਂ ਤੋਂ ਦਿੱਲੀ-ਐਨਸੀਆਰ ਵਿਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿਚ ਵੀ ਇੱਥੇ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ। ਮੌਸਮ ਨਾਲ ਸਬੰਧਤ ਜਾਣਕਾਰੀ ਦੇਣ ਵਾਲੀ ਨਿੱਜੀ ਏਜੰਸੀ ਸਕਾਈਮੇਟ ਮੁਤਾਬਕ ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ ਅਤੇ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸਿਆਂ ਵਿਚ ਅੱਜ ਬਾਰਿਸ਼ ਦਰਜ ਕੀਤੀ ਗਈ।

RainRain

ਹਾਲਾਂਕਿ ਇਸ ਤੋਂ ਬਾਅਦ ਮਾਨਸੂਨ ਕਮਜ਼ੋਰ ਹੋ ਜਾਵੇਗਾ ਅਤੇ ਬਾਰਿਸ਼ ਦੀ ਰਫ਼ਤਾਰ ਵਿਚ ਕਮੀ ਆਵੇਗੀ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿਚ ਵੀ ਭਾਰੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ, ਜਿਸ ਨਾਲ ਸੂਬੇ ਵਿਚ ਹੜ੍ਹ ਵਰਗੀ ਸਥਿਤੀ ਬਣ ਸਕਦੀ ਹੈ। ਚੇਨਈ ਵਿਚ 22 ਅਤੇ 24 ਜੁਲਾਈ ਵਿਚਕਾਰ ਬਾਰਿਸ਼ ਹੋ ਸਕਦੀ ਹੈ। ਹਫ਼ਤੇ ਦੇ ਬਾਕੀ ਦਿਨਾਂ ਵਿਚ ਮੌਸਮ ਗਰਮ ਅਤੇ ਹੁੰਮਸ ਭਰਿਆ ਰਹਿ ਸਕਦਾ ਹੈ। 

Rain Rain

ਦੱਸ ਦਈਏ ਕਿ ਦਿੱਲੀ ਐਨਸੀਆਰ ਵਿਚ ਬੁੱਧਵਾਰ ਸਵੇਰ ਤੋਂ ਹੋਈ ਬਾਰਿਸ਼ ਕਾਰਨ ਦਿੱਲੀ-ਗੁਰੂਗ੍ਰਾਮ ਵਿਚ ਕਈ ਥਾਵਾਂ ‘ਤੇ ਲੰਬਾ ਜਾਮ ਲੱਗ ਗਿਆ ਹੈ। ਉੱਥੇ ਹੀ ਪਾਣੀ ਜਮ੍ਹਾਂ ਹੋਣ ਕਾਰਨ ਕਈ ਰਾਸਤੇ ਵੀ ਬੰਦ ਕੀਤੇ ਗਏ ਹਨ। ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੇ ਮੱਦੇਨਜ਼ਰ ਦਿੱਲੀ ਵਿਚ ਔਰੇਂਜ ਅਲਰਟ ਜਾਰੀ ਕੀਤਾ ਹੈ। ਲੰਬੇ ਜਾਮ ਦੇ ਚਲਦਿਆਂ ਦਿੱਲੀ ਅਤੇ ਗੁਰੂਗ੍ਰਾਮ ਟ੍ਰੈਫਿਕ ਪੁਲਿਸ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ।  ਇਸ ਤੋਂ ਇਲਾਵਾ ਬਿਹਾਰ ਵਿਚ ਵੀ ਪਿਛਲੇ ਕਈ ਦਿਨਾਂ ਤੋਂ ਹੋਰ ਰਹੀ ਬਾਰਿਸ਼ ਕਾਰਨ ਕਈ ਪਿੰਡ ਹੜ੍ਹ ਦੀ ਚਪੇਟ ਵਿਚ ਹਨ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM

'ਸੁਖਪਾਲ ਖਹਿਰਾ ਮੇਰਾ ਹੱਕ ਖਾ ਗਿਆ, ਇਹ ਬੰਦਾ ਤਿਤਲੀਆਂ ਨਾਲੋਂ ਵੀ ਵੱਡੀ ਕੈਟਾਗਰੀ 'ਚ ਆਉਂਦਾ'

04 May 2024 11:31 AM

patiala 'ਚ ਭਿੜ ਗਏ ਆਪ, Congress ਤੇ BJP ਦੇ ਵਰਕਰ, ਕਹਿੰਦੇ ਹੁਣ ਲੋਟਸ ਨਹੀਂ ਪੰਜਾ ਅਪ੍ਰੇਸ਼ਨ ਚੱਲੂ

04 May 2024 11:12 AM

ਕੌਣ ਪਾਵੇਗਾ ਗੁਰਦਾਸਪੁਰ ਦੀ ਗੇਮ, ਕਿਸ ਨੂੰ ਜਿਤਾਉਣਗੇ ਮਾਝੇ ਵਾਲ਼ੇ, ਕੌਣ ਬਣੇਗਾ ਮਾਝੇ ਦਾ ਜਰਨੈਲ, ਵੇਖੋ ਖ਼ਾਸ ਪੇਸ਼ਕਸ਼

04 May 2024 10:06 AM

'ਅੰਮ੍ਰਿਤਪਾਲ ਦੇ ਬਾਕੀ ਸਾਥੀ ਕਿਉਂ ਨਹੀਂ ਲੜਦੇ ਚੋਣ? 13 ਦੀਆਂ 13 ਸੀਟਾਂ 'ਤੇ ਲੜ ਕੇ ਦੇਖ ਲੈਣ'

04 May 2024 9:50 AM
Advertisement