
ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਲੋਕ ਸਭਾ ਵਿੱਚ ਲਿਖਤੀ ਜਵਾਬ 'ਚ ਇਹ ਜਾਣਕਾਰੀ ਦਿੱਤੀ
ਨਵੀਂ ਦਿੱਲੀ: ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ ਵੀਕੇ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਕਾਰਨ 14 ਜੁਲਾਈ ਤੱਕ ਏਅਰ ਇੰਡੀਆ ਦੇ 56 ਕਰਮਚਾਰੀਆਂ ਦੀ ਮੌਤ ਹੋ ਗਈ ਸੀ।
Vijay Kumar Singh
ਉਹਨਾਂ ਨੇ ਲੋਕ ਸਭਾ ਵਿੱਚ ਇੱਕ ਪ੍ਰਸ਼ਨ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਸਿੰਘ ਨੇ ਕਿਹਾ, “ਕੋਵਿਡ -19 ਨਾਲ ਏਅਰ ਇੰਡੀਆ ਦੇ 3,523 ਕਰਮਚਾਰੀਆਂ ਨੂੰ ਸੰਕਰਮਿਤ ਹੋ ਗਏ ਸਨ। 14 ਜੁਲਾਈ, 2021 ਤੱਕ ਇਨ੍ਹਾਂ ਵਿੱਚੋਂ 56 ਕਰਮਚਾਰੀਆਂ ਦੀ ਮੌਤ ਹੋ ਗਈ ਸੀ।
Air india
ਮੰਤਰੀ ਨੇ ਕਿਹਾ ਕਿ ਏਅਰ ਇੰਡੀਆ ਵੱਲੋਂ ਕੋਰੋਨਾ ਪ੍ਰਭਾਵਤ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਕਦਮ ਚੁੱਕੇ ਗਏ।
ਉਨ੍ਹਾਂ ਕਿਹਾ ਕਿ ਕੋਵਿਡ ਕਾਰਨ ਹੋਈਆਂ ਮੌਤਾਂ ਦੀ ਸਥਿਤੀ ਵਿੱਚ ਹਰ ਸਥਾਈ ਕਰਮਚਾਰੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦਿੱਤਾ ਗਿਆ।