
ਚੋਣਾਂ ਨੂੰ ਕੋਰੋਨਾ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਸੀ।
ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਦੀ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 22 ਅਗਸਤ ਨੂੰ ਕਰਵਾਈਆਂ ਜਾ ਰਹੀਆਂ ਹਨ ਤੇ ਇਹਨਾਂ ਚੋਣਾਂ ਦੇ ਨਤੀਜੇ 31 ਅਗਸਤ ਨੂੰ ਐਲਾਨ ਕੀਤੇ ਜਾਣਗੇ। ਇਹ ਜਾਣਕਾਰੀ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਨੇ ਦਿੱਲੀ ਹਾਈ ਕੋਰਟ ਨੂੰ ਦਿੱਤੀ ਹੈ। ਦੱਸ ਦਈਏ ਕਿ ਇਹਨਾਂ ਚੋਣਾਂ ਨੂੰ ਕੋਰੋਨਾ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਸੀ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਜਸਟਿਸ ਡੀਐਨ ਪਟੇਲ ਅਤੇ ਜਸਟਿਸ ਜੋਤੀ ਸਿੰਘ ਦੇ ਬੈਚ ਨੇ ਅੱਜ ਸੁਣਵਾਈ ਕਰਦਿਆਂ ਕਿਹਾ ਕਿ ਲੈਫਟੀਨੈਂਟ ਗਵਰਨਰ ਦੀ ਦਿੱਤੀ ਸਹਿਮਤੀ ਨਾਲ ਚੋਣਾਂ ਦੀ ਤਾਰੀਕ ਤੈਅ ਕੀਤੀ ਗਈ ਹੈ।