
ਕਿਸਾਨਾਂ ਨੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ
ਨਵੀਂ ਦਿੱਲੀ - ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਹੋਰ ਤੇਜ਼ ਹੋ ਗਿਆ ਹੈ ਤੇ ਅੱਜ ਵੀਰਵਾਰ ਨੂੰ 200 ਕਿਸਾਨਾਂ ਨੇ ਜੰਤਰ-ਮੰਤਰ ਵੱਲ ਕੂਚ ਕੀਤਾ ਹੈ। 5 ਬੱਸਾਂ ’ਚ ਸਵਾਰ ਹੋ ਕੇ ਕਿਸਾਨ ਸਿੰਘੂ ਬਾਰਡਰ ਤੋਂ ਜੰਤਰ-ਮੰਤਰ ਪਹੁੰਚ ਗਏ ਹਨ ਅਤੇ ਉਨ੍ਹਾਂ ਦੀ ਕਿਸਾਨ ਸੰਸਦ ਸ਼ੁਰੂ ਹੋ ਗਈ ਹੈ। ਦਿੱਲੀ ਪੁਲਿਸ ਵਲੋਂ ਸਿਰਫ਼ 200 ਕਿਸਾਨਾਂ ਨੂੰ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਦਨ ਵਿਚ ਹੰਗਾਮਾ, ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ
Farmers Parliament
ਕਿਸਾਨਾਂ ਨੂੰ ਜੰਤਰ-ਮੰਤਰ ਪਹੁੰਚਣ ਤੋਂ ਪਹਿਲਾਂ ਰਸਤੇ ਵਿਚ ਰੋਕ ਕੇ ਬੱਸਾਂ ਦੀ ਚੈਕਿੰਗ ਕੀਤੀ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਇੱਥੇ ਪਹੁੰਚਣ ’ਚ ਦੇਰੀ ਹੋਈ। ਓਧਰ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਜੰਤਰ-ਮੰਤਰ ’ਤੇ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਸਾਡਾ ਅੰਦੋਲਨ ਸ਼ਾਂਤੀਪੂਰਨ ਚੱਲਦਾ ਰਹੇਗਾ।
Farmers Parliament
ਇਹ ਵੀ ਪੜ੍ਹੋ - ਜੰਤਰ-ਮੰਤਰ 'ਤੇ ਕਿਸਾਨਾਂ ਦੀ ਸੰਸਦ, ਪੁਲਿਸ ਨੇ ਚੈਕਿੰਗ ਲਈ ਰੋਕੀਆਂ ਬੱਸਾਂ
ਟਿਕੈਤ ਨੇ ਕਿਹਾ ਕਿ ਕਿਸਾਨ ਆਪਣੀ ਸੰਸਦ ਚਲਾਉਣਗੇ। ਸਦਨ ’ਚ ਕਿਸਾਨਾਂ ਲਈ ਆਵਾਜ਼ ਨਾ ਚੁੱਕਣ ਵਾਲੇ ਸੰਸਦ ਮੈਂਬਰਾਂ ਦੀ ਉਨ੍ਹਾਂ ਦੇ ਚੋਣ ਹਲਕਿਆਂ ਵਿਚ ਆਲੋਚਨਾ ਕੀਤੀ ਜਾਵੇਗੀ। ਇਸ ਮੌਕੇ ਕਿਸਾਨਾਂ ਨੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਹੈ। ਦੱਸ ਦਈਏ ਕਿ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖਣ ਲਈ ਸੰਸਦ ਦੇ ਬਾਹਰ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ।
Farmers Parliament
ਇਸ ਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਵਿਚਾਲੇ ਸਮਝੌਤਾ ਹੋਇਆ ਕਿ ਕਿਸਾਨ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨਗੇ। ਸਿਰਫ਼ 200 ਕਿਸਾਨ ਹੀ ਪ੍ਰਦਰਸ਼ਨ ਲਈ ਜਾਣਗੇ, ਜੋ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨਗੇ। ਉਨ੍ਹਾਂ ਵੱਲੋਂ 200 ਕਿਸਾਨਾਂ ਨੂੰ ਬੱਸਾਂ ਵਿਚ ਸਵਾਰ ਹੋਣ ਦੀ ਆਗਿਆ ਦਿੱਤੀ ਗਈ ਹੈ, ਜਿਨ੍ਹਾਂ ਨੂੰ ਕਿਸਾਨ ਜਥੇਬੰਦੀਆਂ ਵਲੋਂ ਆਈ ਕਾਰਡ ਦੇ ਕੇ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਜਦੋਂ ਤੱਕ ਮਾਨਸੂਨ ਸੈਸ਼ਨ ਚਲੇਗਾ ਕਿਸਾਨਾਂ ਦਾ ਜੱਥਾ ਇੰਝ ਹੀ ਸੰਸਦ ਵੱਲ ਕੂਚ ਕਰੇਗਾ।