
ਵੱਖ-ਵੱਖ ਮੁੱਦਿਆਂ ‘ਤੇ ਕੀਤੇ ਗਏ ਹੰਗਾਮੇ ਤੋਂ ਬਾਅਦ ਰਾਜ ਸਭਾ ਅਤੇ ਲੋਕ ਸਭ ਦੀ ਕਾਰਵਾਈ ਫਿਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਨਵੀਂ ਦਿੱਲੀ: ਵੱਖ-ਵੱਖ ਮੁੱਦਿਆਂ ‘ਤੇ ਵੱਖ-ਵੱਖ ਪਾਰਟੀਆਂ ਦੇ ਮੈਂਬਰਾਂ ਵੱਲੋਂ ਕੀਤੇ ਗਏ ਹੰਗਾਮੇ ਤੋਂ ਬਾਅਦ ਰਾਜ ਸਭਾ ਅਤੇ ਲੋਕ ਸਭ ਦੀ ਕਾਰਵਾਈ ਫਿਰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਦੁਪਹਿਰ 12 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਉਪ ਚੇਅਰਮੈਨ ਹਰਿਵੰਸ਼ ਨੇ ਪ੍ਰਸ਼ਨਕਾਲ ਲਈ ਮੈਂਬਰਾਂ ਦੇ ਨਾਮ ਬੋਲੇ ਪਰ ਵਿਰੋਧੀ ਧਿਰਾਂ ਨੇ ਹੰਗਾਮਾ ਕਰ ਦਿੱਤਾ।
Lok Sabha and Rajya Sabha has been adjourned till 2 pm
ਹੋਰ ਪੜ੍ਹੋ: ਕਾਂਗਰਸ MPs ਨੇ ਖੇਤੀ ਕਾਨੂੰਨਾਂ ਵਿਰੁੱਧ ਕੀਤਾ ਪ੍ਰਦਰਸ਼ਨ, ‘ਕਾਲੇ ਕਾਨੂੰਨ ਵਾਪਸ ਲਓ’ ਦੇ ਲਾਏ ਨਾਅਰੇ
ਉਪ ਚੇਅਰਮੈਨ ਨੇ ਕਿਹਾ, "ਪ੍ਰਸ਼ਨ ਕਾਲ ਮੈਂਬਰਾਂ ਦੇ ਪ੍ਰਸ਼ਨ ਲਈ ਹੈ ... ਮੈਂਬਰਾਂ ਲਈ ਸਵਾਲ-ਜਵਾਬ ਬਹੁਤ ਮਹੱਤਵਪੂਰਣ ਹੈ ... ਤੁਸੀਂ ਸਦਨ ਨੂੰ ਨਹੀਂ ਚਲਾਉਣਾ ਚਾਹੁੰਦੇ ... ਤੁਸੀਂ ਆਪਣੀ- ਆਪਣੀ ਥਾਂ 'ਤੇ ਚਲੇ ਜਾਓ।” ਇਸ ਤੋਂ ਬਾਅਦ ਵੀ ਮੈਂਬਰਾਂ ਦਾ ਹੰਗਾਮਾ ਜਾਰੀ ਰਿਹਾ। ਸਦਨ ਵਿਚ ਹੰਗਾਮਾ ਨਾ ਰੁਕਦਾ ਜੇਥ ਤੇ ਉਪ ਚੇਅਰਮੈਨ ਨੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ।
ਹੋਰ ਪੜ੍ਹੋ: ਸਕੂਲ ਦੀ ਲਾਪਰਵਾਈ ਕਾਰਨ ਗੰਭੀਰ ਬਿਮਾਰੀ ਦੀ ਸ਼ਿਕਾਰ ਹੋਈ ਵਿਦਿਆਰਥਣ, SC ਵੱਲੋਂ ਮੁਆਵਜ਼ੇ ਦਾ ਆਦੇਸ਼