
ਕਾਂਗਰਸੀ ਆਗੂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।
ਨਵੀਂ ਦਿੱਲੀ: ਅੱਜ ਦਿੱਲੀ ਵਿਖੇ ਜਿਥੇ ਕਿਸਾਨਾਂ ਨੇ ਜੰਤਰ-ਮੰਤਰ ਦਾ ਘਿਰਾਓ ਕੀਤਾ ਹੈ, ਉਥੇ ਹੀ ਕਾਂਗਰਸ (Congress) ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ (Rahul Gandhi) ਦੀ ਅਗਵਾਈ ਹੇਠ ਪਾਰਟੀ ਆਗੂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ (Repeal Farm Laws) ਦੀ ਮੰਗ ਕਰਦੇ ਹੋਏ ਸੰਸਦ ਭਵਨ (Parliament) ਦੇ ਬਾਹਰ ਪ੍ਰਦਰਸ਼ਨ (Protest) ਕਰ ਰਹੇ ਹਨ। ਇਸ ਪ੍ਰਦਰਸ਼ਨ ਦੌਰਾਨ ਪ੍ਰਤਾਪ ਸਿੰਘ ਬਾਜਵਾ (Partap Singh Bajwa) ਦੀ ਦਿੱਲੀ ਪੁਲਿਸ ਨਾਲ ਤਿੱਖੀ ਬਹਿਸ (Argument with Delhi Police) ਹੋ ਗਈ। ਪੁਲਿਸ ਨੇ ਪ੍ਰਤਾਪ ਬਾਜਵਾ ਅਤੇ ਦੀਪਇੰਦਰ ਹੁੱਡਾ ਨੂੰ ਮੀਡੀਆ ਨਾਲ ਗੱਲਬਾਤ ਕਰਨ ਤੋਂ ਰੋਕਿਆ।
ਹੋਰ ਪੜ੍ਹੋ: Cannes: ਪਾਇਲ ਕਪਾਡੀਆ ਦੀ ਦਸਤਾਵੇਜ਼ੀ ਫ਼ਿਲਮ ਨੂੰ ਮਿਲਿਆ Oeil d’or (ਗੋਲਡਨ ਆਈ) ਪੁਰਸਕਾਰ
Congress Leaders Protesting outside Parliament House
ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿਚ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਸੰਸਦ ਮੈਂਬਰਾਂ ਨੇ ਇਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਦੱਸ ਦੇਈਏ ਕਿ ਪ੍ਰਤਾਪ ਬਾਜਵਾ ਨੇ ਰਾਜ ਸਭਾ ਚੇਅਰਮੈਨ (Chairman Rajya Sabha) ਨੂੰ ਇਕ ਚਿੱਠੀ ਲਿਖੀ ਸੀ, ਜਿਸ ‘ਚ ਉਨ੍ਹਾਂ ਨੇ 22 ਜੁਲਾਈ ਨੂੰ ਹੋਣ ਵਾਲੀ ਸਦਨ ਦੀ ਕਾਰਵਾਈ ਮੁਅੱਤਲ ਕਰਨ ਦੀ ਮੰਗ ਕੀਤੀ ਸੀ।
ਹੋਰ ਪੜ੍ਹੋ: ਸਕੂਲ ਦੀ ਲਾਪਰਵਾਈ ਕਾਰਨ ਗੰਭੀਰ ਬਿਮਾਰੀ ਦੀ ਸ਼ਿਕਾਰ ਹੋਈ ਵਿਦਿਆਰਥਣ, SC ਵੱਲੋਂ ਮੁਆਵਜ਼ੇ ਦਾ ਆਦੇਸ਼
Partap singh Bajwa
ਹੋਰ ਪੜ੍ਹੋ: ਕਾਂਗਰਸ MPs ਨੇ ਖੇਤੀ ਕਾਨੂੰਨਾਂ ਵਿਰੁੱਧ ਕੀਤਾ ਪ੍ਰਦਰਸ਼ਨ, ‘ਕਾਲੇ ਕਾਨੂੰਨ ਵਾਪਸ ਲਓ’ ਦੇ ਲਾਏ ਨਾਅਰੇ
ਪ੍ਰਤਾਪ ਬਾਜਵਾ ਨੇ ਇਸ ਚਿੱਠੀ (Letter) ‘ਚ ਖੇਤੀ ਬਿੱਲਾਂ ਦੇ ਮੁੱਦੇ ਨੂੰ ਲੈ ਕੇ ਬਣੀ ਹੋਈ ਸਥਿਤੀ ’ਤੇ ਵਿਚਾਰ-ਚਰਚਾ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਵਲੋਂ ਇਹ ਬੇਨਤੀ ਪਿਛਲੇ ਦੋ ਦਿਨਾਂ ‘ਚ ਦੂਜੀ ਵਾਰ ਕੀਤੀ ਗਈ ਹੈ। ਅੱਗੇ ਉਨ੍ਹਾਂ ਨੇ ਕਿਹਾ ਕਿ ਉਹ ਸਤਿਕਾਰਯੋਗ ਚੇਅਰਮੈਨ ਐੱਮ. ਵੈਂਕੱਈਆ ਨਾਇਡੂ ਦੇ ਦਖਲ ਦੀ ਮੰਗ ਕਰਦੇ ਹਨ ਤਾਂ ਜੋ ਇਸ ਮੁੱਦੇ ’ਤੇ ਸਪੱਸ਼ਟ ਤੌਰ ’ਤੇ ਕੋਈ ਹੱਲ ਨਿਕਲ ਸਕੇ।