ਕਾਂਗਰਸ MPs ਨੇ ਖੇਤੀ ਕਾਨੂੰਨਾਂ ਵਿਰੁੱਧ ਕੀਤਾ ਪ੍ਰਦਰਸ਼ਨ, ‘ਕਾਲੇ ਕਾਨੂੰਨ ਵਾਪਸ ਲਓ’ ਦੇ ਲਾਏ ਨਾਅਰੇ
Published : Jul 22, 2021, 12:07 pm IST
Updated : Jul 22, 2021, 12:07 pm IST
SHARE ARTICLE
Rahul Gandhi joins Congress protest against farm laws
Rahul Gandhi joins Congress protest against farm laws

ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲੈਕਸ ਵਿਚ ਵਿਰੋਧ ਪ੍ਰਦਰਸ਼ਨ ਕਰਦਿਆਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।

ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਵੀਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿਚ ਵਿਰੋਧ ਪ੍ਰਦਰਸ਼ਨ ਕਰਦਿਆਂ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ। ਸੰਸਦ ਭਵਨ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕੀਤੇ ਗਏ ਇਸ ਪ੍ਰਦਰਸ਼ਨ ਵਿਚ ਕਾਂਗਰਸ ਦੇ ਦੋਵਾਂ ਸਦਨਾਂ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ।

Congress protest against farm lawsCongress protest against farm laws

 

ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਨੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਈ ਸੰਸਦ ਮੈਂਬਰ ਇਸ ਧਰਨੇ ਵਿਚ ਸ਼ਾਮਲ ਹੋਏ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲੇ ਕਾਨੂੰਨ ਵਾਪਸ ਲਓ’ ਅਤੇ ‘ਪ੍ਰਧਾਨ ਮੰਤਰੀ ਨਿਆਂ ਕਰੋ’ ਦੇ ਨਾਅਰੇ ਲਗਾਏ।

Congress protest against farm lawsCongress protest against farm laws

 

ਮੁੱਖ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਸੰਸਦ ਭਵਨ ਕੰਪਲੈਕਸ ਵਿਚ ਨੇ ਇਹ ਧਰਨਾ ਉਸ ਸਮੇਂ ਦਿੱਤਾ ਜਦੋਂ ਕਿਸਾਨ ਜਥੇਬੰਦੀਆਂ ਮਾਨਸੂਨ ਇਜਲਾਸ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀਆਂ ਹਨ। ਜ਼ਿਕਰਯੋਗ ਹੈ ਕਿ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਟਿਕਰੀ ਬਾਰਡਰ, ਸਿੰਘੂ ਬਾਰਡਰ ਅਤੇ ਦਿੱਲੀ ਦੇ ਨਾਲ ਲੱਗਦੇ ਗਾਜੀਪੁਰ ਬਾਰਡਰ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

Congress protest against farm lawsCongress protest against farm laws

 

ਕਿਸਾਨਾਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਸਰਕਾਰ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋਈ ਹੈ ਜੋ ਕਿ ਬੇਸਿੱਟਾ ਰਹੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement