
ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਸ਼ੁਰੂਆਤ ਵੀ ਸਦਨ ਵਿਚ ਭਾਰੀ ਹੰਗਾਮੇ ਨਾਲ ਹੋਈ।
ਨਵੀਂ ਦਿੱਲੀ: ਮਾਨਸੂਨ ਸੈਸ਼ਨ ਦੇ ਤੀਜੇ ਦਿਨ ਦੀ ਸ਼ੁਰੂਆਤ ਵੀ ਸਦਨ ਵਿਚ ਭਾਰੀ ਹੰਗਾਮੇ ਨਾਲ ਹੋਈ। ਵੱਖ-ਵੱਖ ਮੁੱਦਿਆਂ ’ਤੇ ਵਿਰੋਧੀ ਧਿਰਾਂ ਨੇ ਸਦਨ ਵਿਚ ਹੰਗਾਮਾ ਕੀਤਾ। ਇਸ ਦੇ ਚਲਦਿਆਂ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਮਿੰਟਾਂ ਬਾਅਦ ਹੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
Monsoon Session of Parliament 2021
ਹੋਰ ਪੜ੍ਹੋ: ਸਕੂਲ ਦੀ ਲਾਪਰਵਾਈ ਕਾਰਨ ਗੰਭੀਰ ਬਿਮਾਰੀ ਦੀ ਸ਼ਿਕਾਰ ਹੋਈ ਵਿਦਿਆਰਥਣ, SC ਵੱਲੋਂ ਮੁਆਵਜ਼ੇ ਦਾ ਆਦੇਸ਼
ਦਰਅਸਲ ਸਦਨ ਦੀ ਬੈਠਕ ਸ਼ੁਰੂ ਹੋਣ ’ਤੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਸਦਨ ਦੀ ਮੇਜ਼ ਉੱਤੇ ਜ਼ਰੂਰੀ ਦਸਤਾਵੇਜ਼ ਰੱਖੇ। ਇਸ ਦੌਰਾਨ ਕਾਂਗਰਸੀ ਮੈਂਬਰ ਦਿਗਵਿਜੇ ਸਿੰਘ ਨੇ ਮੀਡੀਆ ਸਮੂਹ ਦੈਨਿਕ ਭਾਸਕਰ ਦੀਆਂ ਵੱਖ-ਵੱਖ ਥਾਵਾਂ 'ਤੇ ਆਮਦਨ ਕਰ ਵਿਭਾਗ ਦੇ ਛਾਪਿਆਂ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ।
M Venkaiah Naidu
ਹੋਰ ਪੜ੍ਹੋ: ਕੋਰੋਨਾ ਤੋਂ ਵੀ ਜ਼ਿਆਦਾ ਜਾਨਲੇਵਾ ਵਾਇਰਸ! ਚੀਨ ਵਿਚ ਮੰਕੀ ਬੀ ਵਾਇਰਸ ਦੇ ਪਹਿਲੇ ਮਰੀਜ਼ ਦੀ ਮੌਤ
ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਕਥਿਤ ਜਾਸੂਸੀ ਨਾਲ ਜੁੜੇ ਮੁੱਦੇ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ। ਪਰ ਚੇਅਰਮੈਨ ਨੇ ਉਹਨਾਂ ਨੂੰ ਇਜਾਜ਼ਤ ਨਹੀਂ ਦਿੱਤੀ। ਇਸ ਦੌਰਾਨ ਹੋਰ ਮੈਂਬਰਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਕੁਝ ਮੈਂਬਰ ਅਪਣੀਆਂ ਥਾਵਾਂ ਤੋਂ ਅੱਗੇ ਆ ਗਏ।
Rajya Sabha
ਹੋਰ ਪੜ੍ਹੋ: ਰੋਜ਼ੀ ਰੋਟੀ ਲਈ ਅਮਰੀਕਾ ਗਏ ਪੰਜਾਬੀ ਟਰੱਕ ਡਰਾਈਵਰ ਦੀ ਭੇਦਭਰੀ ਹਾਲਤ 'ਚ ਮੌਤ
ਨਾਇਡੂ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਪਣੀਆਂ ਥਾਵਾਂ ਤੇ ਵਾਪਸ ਜਾਣ ਅਤੇ ਉਹਨਾਂ ਨੇ ਸਦਨ ਦੀ ਕਾਰਵਾਈ ਜਾਰੀ ਰੱਖਣ ਦੀ ਅਪੀਲ ਕੀਤੀ। ਹੰਗਾਮੇ ਦੌਰਾਨ ਉਹਨਾਂ ਕਿਹਾ ਕਿ ਅਜਿਹਾ ਲਗਦਾ ਹੈ ਕਿ ਕੁਝ ਮੈਂਬਰ ਨਹੀਂ ਚਾਹੁੰਦੇ ਕਿ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਸਦਨ ਵਿਚ ਚਰਚਾ ਕੀਤਾ ਜਾਵੇ। ਹੰਗਾਮੇ ਦੇ ਚਲਦਿਆਂ ਉਹਨਾਂ ਨੇ ਬੈਠਕ ਸ਼ੁਰੂ ਹੋਣ ਤੋਂ ਸਿਰਫ ਦੋ ਮਿੰਟਾਂ ਬਾਅਦ ਹੀ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ।
Lok Sabha
ਹੋਰ ਪੜ੍ਹੋ: ਦਿੱਲੀ ਸਰਕਾਰ ਨੇ ਕਿਸਾਨਾਂ ਨੂੰ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਦਿੱਤੀ ਮਨਜ਼ੂਰੀ
ਉਧਰ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਤਿੰਨ ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਲੋਕ ਸਭਾ ਵਿਚ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ 10 ਮਿੰਟ ਬਾਅਦ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲੇ ਕਾਨੂੰਨਾਂ ਨੂੰ ਵਾਪਸ ਲਓ’ ਦੇ ਨਾਅਰੇ ਲਗਾਏ। ਉਹਨਾਂ ਨੇ ਆਪਣੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ।