
ਕੋਵਿਡ -19 ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਮੀ ਨਾਲ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਕਿਸੇ ਵੀ ਮਰੀਜ਼ ਦੀ ਮੌਤ ਨਹੀਂ ਹੋਈ ਹੈ- ਕੇਂਦਰ ਸਰਕਾਰ
ਨਵੀਂ ਦਿੱਲੀ - ਬੀਤੇ ਦਿਨੀਂ ਕੇਂਦਰ ਸਰਕਾਰ ਨੇ ਇਹ ਦਾਅਵਾ ਕੀਤਾ ਸੀ ਕਿ ਅਕਸੀਜਨ ਦੀ ਕਮੀ ਨਾਲ ਇਕ ਵੀ ਮੌਤ ਨਹੀਂ ਹੋਈ ਤੇ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਦੇ ਉਕਤ ਬਿਆਨ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਸਭ ਯਾਦ ਰੱਖਿਆ ਜਾਵੇ'। ਦੂਜੀ ਲਹਿਰ ਦੌਰਾਨ ਆਕਸੀਜਨ ਦੀ ਘਾਟ ਨਾਲ ਜੁੜੇ ਕੁਝ ਵੇਰਵਿਆਂ ਦੀ ਵੀਡੀਓ ਸਾਂਝੀ ਕਰਦਿਆਂ, ਉਹਨਾਂ ਨੇ ਟਵੀਟ ਕੀਤਾ ਕਿ "ਸਭ ਯਾਦ ਰੱਖਿਆ ਜਾਵੇਗਾ"
सब याद रखा जाएगा।#OxygenShortage pic.twitter.com/I5ouDxz7IR
— Rahul Gandhi (@RahulGandhi) July 22, 2021
ਇਹ ਵੀ ਪੜ੍ਹੋ - ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਰਾਜ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕਿਹਾ ਕਿ ਕੋਵਿਡ -19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਆਕਸੀਜਨ ਦੀ ਕਮੀ ਨਾਲ ਕਿਸੇ ਵੀ ਸੂਬੇ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਕਿਸੇ ਵੀ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਨਹੀਂ ਆਈ ਹੈ। ਦਰਅਸਲ ਬੀਤੇ ਦਿਨ ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਕੋਵਡ -19 ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ।
Bharati Pravin Pawar
ਇਹ ਵੀ ਪੜ੍ਹੋ - ਭਾਰਤ ਵਿਚ ਕੋਰੋਨਾ ਕਾਰਨ ਕਰੀਬ 50 ਲੱਖ ਮੌਤਾਂ, ਆਜ਼ਾਦੀ ਤੋਂ ਬਾਅਦ ਸਭ ਤੋਂ ਵੱਡੀ ਤ੍ਰਾਸਦੀ- ਰਿਪੋਰਟ
ਉਹਨਾਂ ਨੇ ਇਹ ਜਾਣਕਾਰੀ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦਿੱਤੀ।ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਸੰਜੇ ਰਾਊਤ ਨੇ ਕਿਹਾ, ‘ਮੇਰੇ ਕੋਲ ਕੁਝ ਕਹਿਣ ਨੂੰ ਨਹੀਂ। ਇਸ ਬਿਆਨ ਨੂੰ ਸੁਣ ਕੇ ਆਕਸੀਜਨ ਦੀ ਕਮੀ ਕਾਰਨ ਅਪਣਿਆਂ ਨੂੰ ਗੁਆਉਣ ਵਾਲਿਆਂ ’ਤੇ ਕੀ ਬੀਤ ਰਹੀ ਹੋਵੇਗੀ? ਸਰਕਾਰ ਖਿਲਾਫ਼ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਸਰਕਾਰ ਝੂਠ ਬੋਲ ਰਹੀ ਹੈ’। ਦੱਸ ਦਈਏ ਕਿ ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਰਾਜ ਸਭਾ ਵਿਚ ਸਵਾਲ ਪੁੱਛਿਆ ਸੀ ਕਿ ਕੀ ਦੂਜੀ ਲਹਿਰ ਦੌਰਾਨ ਆਕਸੀਜਨ ਨਾ ਮਿਲਣ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋਈ ਹੈ।
Oxygen
ਇਸ ਦੇ ਜਵਾਬ ਵਿਚ ਪਵਾਰ ਨੇ ਕਿਹਾ ਕਿ ਸਿਹਤ ਰਾਜ ਦਾ ਵਿਸ਼ਾ ਹੈ ਅਤੇ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਨਿਯਮਤ ਤੌਰ 'ਤੇ ਕੇਂਦਰ ਨੂੰ ਕੋਵਿਡ ਦੇ ਮਾਮਲਿਆਂ ਅਤੇ ਮੌਤਾਂ ਦੀ ਜਾਣਕਾਰੀ ਦਿੰਦੇ ਹਨ। ਉਹਨਾਂ ਕਿਹਾ ਕਿ ਦੂਜੀ ਲਹਿਰ ਦੌਰਾਨ ਕਿਸੇ ਵੀ ਰਾਜ ਜਾਂ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਆਕਸੀਜਨ ਦੀ ਘਾਟ ਕਾਰਨ ਕਿਸੇ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ। ਕੇਂਦਰੀ ਮੰਤਰੀ ਦੇ ਇਸ ਜਵਾਬ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ। ਕਾਂਗਰਸ ਨੇ ਸਰਕਾਰ ਦੀ ਅਲੋਚਨਾ ਕੀਤੀ ਹੈ।