ਅਰਵਿੰਦ ਕੇਜਰੀਵਾਲ ਦਾ ਦਾਅਵਾ, ‘ਮਨੀਸ਼ ਸਿਸੋਦੀਆ ਨੂੰ "ਝੂਠੇ ਕੇਸ" ਵਿਚ ਫਸਾਇਆ ਜਾ ਰਿਹਾ ਹੈ’
Published : Jul 22, 2022, 5:19 pm IST
Updated : Jul 22, 2022, 5:19 pm IST
SHARE ARTICLE
Centre building fake case against Manish Sisodia: Delhi CM
Centre building fake case against Manish Sisodia: Delhi CM

ਕੇਜਰੀਵਾਲ ਨੇ ਕਿਹਾ ਕਿ ਉਹ ਸਿਸੋਦੀਆ ਨੂੰ 22 ਸਾਲਾਂ ਤੋਂ ਜਾਣਦੇ ਹਨ ਅਤੇ ਉਹ ਇਕ "ਬਹੁਤ ਈਮਾਨਦਾਰ" ਵਿਅਕਤੀ ਹਨ।

 

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਵੱਲੋਂ ‘ਝੂਠੇ ਕੇਸ’ ਵਿਚ ਫਸਾਇਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਕੁਝ ਦਿਨਾਂ ਵਿਚ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਕ ਆਨਲਾਈਨ ਪ੍ਰੈਸ ਕਾਨਫਰੰਸ ਵਿਚ ਕੇਜਰੀਵਾਲ ਨੇ ਕਿਹਾ ਕਿ ਉਹ ਸਿਸੋਦੀਆ ਨੂੰ 22 ਸਾਲਾਂ ਤੋਂ ਜਾਣਦੇ ਹਨ ਅਤੇ ਉਹ ਇਕ "ਬਹੁਤ ਈਮਾਨਦਾਰ" ਵਿਅਕਤੀ ਹਨ।

Arvind Kejriwal Arvind Kejriwal

ਜ਼ਿਕਰਯੋਗ ਹੈ ਕਿ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਦੀ ਆਬਕਾਰੀ ਨੀਤੀ 2021-22 ਵਿਚ ਨਿਯਮਾਂ ਦੀ ਕਥਿਤ ਉਲੰਘਣਾ ਅਤੇ ਪ੍ਰਕਿਰਿਆ ਸੰਬੰਧੀ ਖਾਮੀਆਂ ਲਈ ਕੇਂਦਰੀ ਜਾਂਚ ਬਿਊਰੋ ਤੋਂ ਜਾਂਚ ਦੀ ਸਿਫ਼ਾਰਸ਼ ਕੀਤੀ ਹੈ। ਸਿਸੋਦੀਆ ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਦੇ ਮੁਖੀ ਹਨ। ਕੇਜਰੀਵਾਲ ਨੇ ਕਿਹਾ, “ਮੈਨੂੰ ਪਤਾ ਲੱਗਾ ਹੈ ਕਿ ਮਨੀਸ਼ ਸਿਸੋਦੀਆ ਖਿਲਾਫ ਮਾਮਲਾ ਸੀਬੀਆਈ ਨੂੰ ਭੇਜਿਆ ਗਿਆ ਹੈ ਅਤੇ ਉਹ ਕੁਝ ਦਿਨਾਂ ਵਿਚ ਉਸ ਨੂੰ ਗ੍ਰਿਫਤਾਰ ਕਰਨ ਜਾ ਰਹੇ ਹਨ। ਇਸ ਵਿਚ ਵੀ ਸੱਚਾਈ ਦਾ ਕੋਈ ਸੁਰਾਗ ਨਹੀਂ ਹੈ।”

Manish SisodiaManish Sisodia

ਉਹਨਾਂ ਕਿਹਾ, “ਇਹ ਮਾਮਲਾ ਅਦਾਲਤ ਵਿਚ ਨਹੀਂ ਟਿਕੇਗਾ। ਮਨੀਸ਼ ਇਕ ਬਹੁਤ ਹੀ ਇਮਾਨਦਾਰ ਵਿਅਕਤੀ ਹਨ ਅਤੇ ਉਹ ਸਾਫ਼-ਸੁਥਰੇ ਵਿਅਕਤੀ ਸਾਬਤ ਹੋਣਗੇ”।  ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੀਬੀਆਈ ਜਾਂਚ ਦੀ ਸਿਫਾਰਿਸ਼ ਇਸ ਮਹੀਨੇ ਦੇ ਸ਼ੁਰੂ ਵਿਚ ਦਿੱਲੀ ਦੇ ਮੁੱਖ ਸਕੱਤਰ ਦੁਆਰਾ ਸੌਂਪੀ ਗਈ ਰਿਪੋਰਟ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਰਿਪੋਰਟ ਵਿਚ ਪਹਿਲੀ ਨਜ਼ਰੇ ਦਿੱਲੀ ਸਰਕਾਰ ਦੀ ਰਾਸ਼ਟਰੀ ਰਾਜਧਾਨੀ ਖੇਤਰ (ਜੀਐਨਸੀਟੀਡੀ) ਐਕਟ 1991, ਵਪਾਰਕ ਲੈਣ-ਦੇਣ ਨਿਯਮ-1993, ਦਿੱਲੀ ਆਬਕਾਰੀ ਐਕਟ 2009 ਅਤੇ ਦਿੱਲੀ ਆਬਕਾਰੀ ਨਿਯਮਾਂ 2010 ਦੀ ਉਲੰਘਣਾ ਪਾਈ ਗਈ।

CBI CBI

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਟਵੀਟ ਕਰਦਿਆਂ ਕਿਹਾ ਕਿ ਅਜੇ ਹੋਰ ਝੂਠੇ ਕੇਸ ਹੋਣਗੇ। ਉਹਨਾਂ ਕਿਹਾ ਕਿ ਹੁਣ ਕੋਈ ਜੇਲ੍ਹ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਨਹੀਂ ਰੋਕ ਸਕਦੀ। ਉਹਨਾਂ ਲਿਖਿਆ, “ਮੋਦੀ ਜੀ, ਕੇਜਰੀਵਾਲ ਜੀ ਤੋਂ ਬਹੁਤ ਡਰਦੇ ਹਨ। ਮੋਦੀ ਜੀ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਦੇਸ਼ ਨੂੰ ਹੁਣ ਕੇਜਰੀਵਾਲ ਜੀ ਤੋਂ ਹੀ ਉਮੀਦ ਹੈ। ਜਿਵੇਂ-ਜਿਵੇਂ AAP ਦਾ ਦੇਸ਼ ’ਤੇ ਪ੍ਰਭਾਵ ਵਧੇਗਾ, ਅਜੇ ਹੋਰ ਬਹੁਤ ਝੂਠੇ ਕੇਸ ਹੋਣਗੇ”।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement