
ਮਾਂ ਦੀ ਸ਼ਿਕਾਇਤ ਮਗਰੋਂ ਹੋਈ ਕਾਰਵਾਈ
ਹਮੀਰਪੁਰ: ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਵਿਚ ਇਕ ਨਾਬਾਲਗ ਲੜਕੀ ਦਾ ਜਿਨਸੀ ਸ਼ੋਸ਼ਣ ਕਰਨ ਦੇ ਇਲਜ਼ਾਮ ਤਹਿਤ ਉਸ ਦੇ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਨੇ ਦਸਿਆ ਕਿ ਲੜਕੀ ਦੀ ਮਾਂ ਦੀ ਸ਼ਿਕਾਇਤ ’ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦਸਿਆ ਕਿ ਲੜਕੀ ਦੀ ਮੈਡੀਕਲ ਜਾਂਚ ਕਰਵਾਈ ਗਈ ਹੈ।
ਇਹ ਵੀ ਪੜ੍ਹੋ: ਫਲੈਟ ਦਾ ਕਿਰਾਇਆ ਦੇਣ ਦੇ ਨਾਂਅ ’ਤੇ ਪੰਜਾਬ ਦੇ ਸਾਬਕਾ DGP ਵੀਕੇ ਭਾਵਰਾ ਦੀ ਪਤਨੀ ਕੋਲੋਂ ਠੱਗੇ 2.84 ਲੱਖ ਰੁਪਏ
ਇਸ ਸਬੰਧੀ ਭਾਰਤੀ ਦੰਡ ਵਿਧਾਨ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਸ਼ਿਕਾਇਤ ਸ਼ੁਕਰਵਾਰ ਨੂੰ ਸਦਰ ਮਹਿਲਾ ਥਾਣੇ ਵਿਚ ਦਰਜ ਕਰਵਾਈ ਗਈ ਹੈ। ਹਮੀਰਪੁਰ ਦੇ ਐਸ.ਪੀ. ਆਕ੍ਰਿਤੀ ਸ਼ਰਮਾ ਨੇ ਦਸਿਆ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।