ਇਤਰਾਜ਼ਯੋਗ ਹਾਲਤ ਵਿਚ ਫੜੇ ਜਾਣ ਤੋਂ ਬਾਅਦ ਅਧਿਆਪਕ ਅਤੇ ਨਾਬਾਲਗ ਲੜਕੀ ਦੀ ਬੇਰਹਿਮੀ ਨਾਲ ਕੁੱਟਮਾਰ
Published : Jul 22, 2023, 12:24 pm IST
Updated : Jul 22, 2023, 7:59 pm IST
SHARE ARTICLE
Image: For representation purpose only.
Image: For representation purpose only.

ਪੁਲਿਸ ਨੇ ਮਾਮਲਾ ਕੀਤਾ ਦਰਜ

 

ਬੇਗੂਸਰਾਏ: ਬਿਹਾਰ ਦੇ ਬੇਗੂਸਰਾਏ ਵਿਚ ਇਤਰਾਜ਼ਯੋਗ ਹਾਲਤ ’ਚ ਫੜੇ ਜਾਣ ਤੋਂ ਬਾਅਦ ਤਿੰਨ ਵਿਅਕਤੀਆਂ ਵਲੋਂ ਇਕ ਨਾਬਾਲਗ ਲੜਕੀ ਅਤੇ ਇਕ ਵਿਅਕਤੀ ਨੂੰ ਕਥਿਤ ਤੌਰ ’ਤੇ ਨਗਨ ਕਰ ਕੇ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਕੈਲਗਰੀ ਪੁਲਿਸ ਨੇ ਇਕ ਭਾਰਤੀ ਸਣੇ 5 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ, ਹਥਿਆਰ ਬਰਾਮਦ

ਇਕ ਅਧਿਕਾਰੀ ਨੇ ਦਸਿਆ ਕਿ ਸ਼ੁਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਉ ਸਾਹਮਣੇ ਆਇਆ ਜਿਸ ਵਿਚ ਤਿੰਨ ਵਿਅਕਤੀ ਇਕ ਨਾਬਾਲਗ ਲੜਕੀ ਅਤੇ ਇਕ ਆਦਮੀ ਦੀ ਕੁੱਟਮਾਰ ਕਰਦੇ ਅਤੇ ਉਨ੍ਹਾਂ ਦੇ ਕਪੜੇ ਉਤਾਰਦੇ ਨਜ਼ਰ ਆ ਰਹੇ ਸਨ। ਉਨ੍ਹਾਂ ਦਸਿਆ ਕਿ ਵੀਡੀਉ ਵਿਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਪਛਾਣ ਇਕ ਸੰਗੀਤ ਅਧਿਆਪਕ (ਉਮਰ 40 ਤੋਂ 50 ਸਾਲ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ 'ਤੇ ਵਿਦੇਸ਼ੀ ਕਰੰਸੀ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਜ਼ਬਤ, 3 ਯਾਤਰੀ ਕਾਬੂ 

ਬੇਗੂਸਰਾਏ ਦੇ ਪੁਲਿਸ ਸੁਪਰਡੈਂਟ ਯੋਗੇਂਦਰ ਕੁਮਾਰ ਨੇ ਕਿਹਾ, “ਪੀੜਤਾ ਦੇ ਬਿਆਨ ਦੇ ਅਧਾਰ 'ਤੇ, ਸੰਗੀਤ ਅਧਿਆਪਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀਆਂ ਵਿਰੁਧ ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਆਫੈਂਸ ਐਕਟ (ਪੋਕਸੋ), ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ, ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 67ਬੀ ਅਤੇ ਭਾਰਤੀ ਦੰਡਾਵਲੀ ਦੀ ਧਾਰਾ 376 (ਬਲਾਤਕਾਰ) ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ”।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਅਧਿਕਾਰੀ ਨਾਲ ਨਸਲੀ ਵਿਤਕਰੇ ਦੀ ਜਾਂਚ ਕਰੇਗੀ ਸਿੰਗਾਪੁਰ ਪੁਲਿਸ

ਉਨ੍ਹਾਂ ਦਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਘਟਨਾ ਬੀਤੇ ਵੀਰਵਾਰ ਨੂੰ ਵਾਪਰੀ ਹੈ। ਕੁਮਾਰ ਨੇ ਕਿਹਾ, "ਪੁਲਿਸ ਵੀਡੀਉ ਦੀ ਜਾਂਚ ਕਰ ਰਹੀ ਹੈ ਅਤੇ ਮੌਕੇ ਤੋਂ ਬਰਾਮਦ ਕੀਤੇ ਗਏ ਦੋ ਵਿਅਕਤੀਆਂ ਦੇ ਕੱਪੜੇ ਅਤੇ ਹੋਰ ਸਮਾਨ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਲਈ ਸੀਨੀਅਰ ਮਹਿਲਾ ਪੁਲਿਸ ਅਧਿਕਾਰੀ ਦੀ ਨਿਗਰਾਨੀ ਹੇਠ ਜਾਂਚ ਟੀਮ ਬਣਾਈ ਗਈ ਹੈ। ਕੁਮਾਰ ਨੇ ਕਿਹਾ, “ਪੀੜਤਾ ਦੀ ਮੈਡੀਕਲ ਜਾਂਚ ਵੀ ਕਰਵਾਈ ਜਾ ਰਹੀ ਹੈ। ਉਸ ਦੇ ਬਿਆਨ ਵੀ ਮੈਜਿਸਟ੍ਰੇਟ ਸਾਹਮਣੇ ਦਰਜ ਕਰਵਾਏ ਜਾਣਗੇ”।

 

Location: India, Bihar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement