1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਦਿੱਤੇ ਨਿਰਦੇਸ਼ਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ
Published : Jul 22, 2024, 5:25 pm IST
Updated : Jul 22, 2024, 5:25 pm IST
SHARE ARTICLE
The Shiromani Committee welcomed the instructions given by the SC to the UP govt in the 1984 Kanpur Sikh Genocide case.
The Shiromani Committee welcomed the instructions given by the SC to the UP govt in the 1984 Kanpur Sikh Genocide case.

Supreme Court News:ਸ਼੍ਰੋਮਣੀ ਕਮੇਟ ਵੱਲੋਂ ਇਨ੍ਹਾਂ ਕੇਸਾਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਪਰਸੂਨ ਕੁਮਾਰ ਅਤੇ ਗੁਰਬਖ਼ਸ ਸਿੰਘ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ

 

Supreme Court News: 1984 ਕਾਨਪੁਰ ਸਿੱਖ ਨਸਲਕੁਸ਼ੀ ਮਾਮਲੇ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਉੱਤਰ ਪ੍ਰਦੇਸ਼ ਸਰਕਾਰ ਨੂੰ ਮੁਕੱਦਮਿਆਂ ਨੂੰ ਜਲਦ ਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਨਿਰਦੇਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕੀਤਾ ਹੈ। ਜ਼ਿਕਰਯੋਗ ਹੈ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਸਬੰਧੀ ਜਨਹਿੱਤ ਪਟੀਸ਼ਨ ਜਥੇਦਾਰ ਕੁਲਦੀਪ ਸਿੰਘ ਭੋਗਲ ਵੱਲੋਂ 2017 ਵਿਚ ਦਾਖ਼ਲ ਕੀਤੀ ਗਈ ਸੀ, ਜਿਸ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਇਸ ਵਿਚ ਕਾਨੂੰਨੀ ਸਹਿਯੋਗ ਕਰ ਰਹੀ ਹੈ। ਸ਼੍ਰੋਮਣੀ ਕਮੇਟ ਵੱਲੋਂ ਇਨ੍ਹਾਂ ਕੇਸਾਂ ਦੀ ਪੈਰਵਾਈ ਲਈ ਸੀਨੀਅਰ ਵਕੀਲ ਪਰਸੂਨ ਕੁਮਾਰ ਅਤੇ ਗੁਰਬਖ਼ਸ ਸਿੰਘ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਪੜ੍ਹੋ ਇਹ ਖ਼ਬਰ :   Economic Survey: ਸਿਰਫ਼ 51% ਗ੍ਰੈਜੂਏਟ ਰੁਜ਼ਗਾਰ ਯੋਗ; ਹੁਨਰ ਵਿੱਚ ਕਈ ਚੁਣੌਤੀਆਂ: ਆਰਥਿਕ ਸਰਵੇਖਣ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1984 ਵਿਚ ਕਾਨਪੁਰ ਵਿਖੇ ਸਿੱਖਾਂ ਦੇ ਹੋਏ ਨਸਲਕੁਸ਼ੀ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸਿੱਖ ਸੰਸਥਾ ਨਿਰੰਤਰ ਜਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਮਾਨਯੋਗ ਅਦਾਲਤ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਜਿਨ੍ਹਾਂ 11 ਮਾਮਲਿਆਂ ਵਿਚ ਚਾਰਜਸ਼ੀਟ ਦਾਖ਼ਲ ਹੋਈ ਹੈ, ਉਨ੍ਹਾਂ ਵਿਚ 2 ਵਿਸ਼ੇਸ਼ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਆਦੇਸ਼ ਦਿੱਤੇ ਹਨ।

ਪੜ੍ਹੋ ਇਹ ਖ਼ਬਰ :   America News: ਟਰੰਪ ਦੀ ਉਮੀਦਵਾਰੀ ਨੂੰ ਲੈ ਕੇ ਮਸਕ ਅਤੇ ਖੋਸਲਾ ਵਿਚਾਲੇ ਸ਼ਬਦੀ ਜੰਗ

ਇਸ ਦੇ ਨਾਲ ਹੀ ਇਨ੍ਹਾਂ ਨੂੰ ਸਹਿਯੋਗ ਕਰਨ ਲਈ ਮੁੱਖ ਜਾਂਚ ਅਧਿਕਾਰੀ ਨੂੰ ਵੀ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਇਲਾਹਾਬਾਦ ਹਾਈ ਕੋਰਟ ਵਿਚ 4 ਚਾਰ ਮਾਮਲਿਆਂ ਸਬੰਧੀ ਚੱਲ ਰਹੀਆਂ ਅਪੀਲਾਂ ਸਬੰਧੀ ਉੱਚ ਅਦਾਲਤ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਨ੍ਹਾਂ ਮੁਕੱਦਮਿਆਂ ਦੀ ਤਰਜੀਹੀ ਤੌਰ ’ਤੇ ਸੁਣਵਾਈ ਕਰੇ। ਇਸੇ ਤਰ੍ਹਾਂ ਬੰਦ ਹੋ ਚੁੱਕੇ 9 ਮਾਮਲਿਆਂ ਬਾਰੇ ਉੱਤਰ ਪ੍ਰਦੇਸ਼ ਸਰਕਾਰ ਨੂੰ ਮਾਮਲਿਆਂ ਨਾਲ ਸਬੰਧਤ ਨਾਮ ਪਟੀਸ਼ਨ ਕਰਤਾ ਨੂੰ ਦੇਣ ਦਾ ਨਿਰਦੇਸ਼ ਦਿੱਤਾ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from The Shiromani Committee welcomed the instructions given by the SC to the UP govt in the 1984 Kanpur Sikh Genocide case., stay tuned to Rozana Spokesman)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement