ਖ਼ਬਰਾਂ |

ਤਾਜ਼ਾ |

Jammu Himachal Landslides News: ਜੰਮੂ-ਕਸ਼ਮੀਰ ਅਤੇ ਹਿਮਾਚਲ ਵਿੱਚ ਮੀਂਹ ਦਾ ਕਹਿਰ, ਖਿਸਕੀ ਜ਼ਮੀਨ, 5 ਮੌਤਾਂ
Published : Jul 22, 2025, 12:29 pm IST
Updated : Jul 22, 2025, 12:29 pm IST
SHARE ARTICLE
Jammu and Kashmir and Himachal Landslides News in punjabi
Jammu and Kashmir and Himachal Landslides News in punjabi

ਉਤਰਾਖੰਡ-ਮਹਾਰਾਸ਼ਟਰ ਸਮੇਤ 5 ਸੂਬਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ

 Jammu and Kashmir and Himachal Landslides News in punjabi : ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ 5 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ 5 ਸਾਲ ਦਾ ਬੱਚਾ ਵੀ ਸ਼ਾਮਲ ਹੈ। ਜ਼ਮੀਨ ਖਿਸਕਣ ਦੀਆਂ ਵੱਖ-ਵੱਖ ਘਟਨਾਵਾਂ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ।

ਜੰਮੂ ਦੇ ਰਿਆਸੀ ਵਿੱਚ ਵੈਸ਼ਨੋ ਦੇਵੀ ਮੰਦਰ ਨੂੰ ਜਾਂਦੇ ਸਮੇਂ ਜ਼ਮੀਨ ਖਿਸਕਣ ਕਾਰਨ ਇੱਕ 70 ਸਾਲਾ ਸ਼ਰਧਾਲੂ ਦੀ ਮੌਤ ਹੋ ਗਈ ਅਤੇ 9 ਜ਼ਖ਼ਮੀ ਹੋ ਗਏ। ਇਸ ਦੌਰਾਨ, ਹਿਮਾਚਲ ਦੇ ਚੰਬਾ ਵਿਚ ਇਕ ਘਰ 'ਤੇ ਚੱਟਾਨ ਡਿੱਗਣ ਨਾਲ ਇੱਕ ਨਵ-ਵਿਆਹੇ ਜੋੜੇ ਦੀ ਮੌਤ ਹੋ ਗਈ। ਰਾਜ ਵਿੱਚ 401 ਸੜਕਾਂ ਬੰਦ ਹਨ।

ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਦੇ ਮੰਡਲਾ ਜ਼ਿਲ੍ਹੇ ਦੇ ਕਾਨਹਾ ਟਾਈਗਰ ਰਿਜ਼ਰਵ ਵਿਚ ਹੜ੍ਹ ਵਿਚ ਇਕ ਬਾਘ ਵਹਿ ਗਿਆ। ਬਾਘ ਨੂੰ ਬੰਜਰ ਨਦੀ ਵਿੱਚ ਤੈਰਦੇ ਦੇਖਿਆ ਗਿਆ। ਜਬਲਪੁਰ ਸਮੇਤ ਰਾਜ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਮੰਗਲਵਾਰ ਨੂੰ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਮਹਾਰਾਸ਼ਟਰ, ਗੋਆ ਅਤੇ ਤੇਲੰਗਾਨਾ ਵਿੱਚ ਮੀਂਹ ਲਈ ਔਰੇਂਜ ਅਲਰਟ ਹੈ। ਬਿਹਾਰ ਦੇ 27 ਜ਼ਿਲ੍ਹਿਆਂ ਅਤੇ ਰਾਜਸਥਾਨ ਦੇ 4 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।

(For more news apart from “ Jammu and Kashmir and Himachal Landslides News in punjabi , ” stay tuned to Rozana Spokesman.)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bride Arrested at Delhi Airport | 51 ਲੱਖ ਦੀ ਕਥਿਤ ਠੱਗੀ! 7 ਸਾਲ ਬਾਅਦ ਕੈਨੇਡਾ ਤੋਂ ਪਰਤੀ ਲਾੜੀ ਕੀਤੀ ਕਾਬੂ

11 Oct 2026 2:11 PM

ਰੋਟੀ ਖਾਣ ਘਰ ਜਾ ਰਿਹਾ ਨੌਜਵਾਨ ਰਸਤੇ 'ਚ ਡਿੱਗਿਆ ! ਸ਼ੱਕੀ ਹਾਲਾਤਾਂ 'ਚ ਮੌ*ਤ

09 Oct 2026 3:00 PM

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM
Advertisement