MP Satnam Singh Sandhu: ਸਾਂਸਦ ਸਤਨਾਮ ਸਿੰਘ ਸੰਧੂ ਨੇ ਸ਼ਹੀਦਾਂ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ
Published : Jul 22, 2025, 10:23 am IST
Updated : Jul 22, 2025, 10:23 am IST
SHARE ARTICLE
Rajya Sabha member Satnam Singh Sandhu
Rajya Sabha member Satnam Singh Sandhu

ਭਾਰਤ ਰਤਨ ਰਾਸ਼ਟਰ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ: ਸੰਸਦ ਮੈਂਬਰ ਸਤਨਾਮ ਸੰਧੂ

MP Satnam Singh Sandhu:  ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ (Rajya Sabha member Satnam Singh Sandhu) ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੇ ਆਜ਼ਾਦੀ ਸੰਗਰਾਮ ਦੇ ਤਿੰਨ ਮਹਾਨ ਸ਼ਹੀਦਾਂ – ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਮਰਨ ਉਪਰੰਤ ਭਾਰਤ ਦਾ ਸਭ ਤੋਂ ਉੱਚ ਨਾਗਰਿਕ ਸਨਮਾਨ, ਭਾਰਤ ਰਤਨ ਪ੍ਰਦਾਨ ਕਰੇ ।

ਆਜ਼ਾਦੀ ਦੇ 77 ਸਾਲਾਂ ਬਾਅਦ ਵੀ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਨਾਲ ਨਹੀਂ ਕੀਤਾ ਗਿਆ ਸਨਮਾਨਤ

ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਇਹ ਮੰਗ ਉਠਾਉਂਦੇ ਹੋਏ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ (Shaheed Bhagat Singh, Shaheed Udham Singh and Shaheed Madan Lal Dhingra) ਮਹਾਨ ਸ਼ਹੀਦ ਸਨ, ਜਿਨ੍ਹਾਂ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਦਮਨਕਾਰੀ ਬ੍ਰਿਟਿਸ਼ ਸ਼ਾਸਨ ਵਿਰੁੱਧ ਆਪਣੀਆਂ ਜਾਨਾਂ ਵਾਰ ਦਿੱਤੀਆਂ । ਇਹ ਵਿਅੰਗਾਤਮਕ ਅਤੇ ਬਹੁਤ ਦੁਖਦਾਈ ਹੈ ਕਿ ਆਜ਼ਾਦੀ ਦੇ 77 ਸਾਲਾਂ ਬਾਅਦ ਵੀ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਨਾਲ ਸਨਮਾਨਤ ਨਹੀਂ ਕੀਤਾ ਗਿਆ ਹੈ, ਜੋ ਕਿ ਬਿਨਾਂ ਸ਼ੱਕ ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਪ੍ਰਤੀ ਘੋਰ ਬੇਇਨਸਾਫ਼ੀ ਹੈ ।

ਕੇਂਦਰ ਸਰਕਾਰ ਨੂੰ `ਇਤਿਹਾਸਕ ਗਲਤੀਆਂ ਨੂੰ ਸੁਧਾਰਨ ਅਤੇ ਰਾਸ਼ਟਰੀ ਜ਼ਮੀਰ ਨੂੰ ਜਗਾਉਣ` ਦਾ ਦਿੱਤਾ ਸੱਦਾ

ਉਨ੍ਹਾਂ ਦੀ ਵਿਚਾਰਧਾਰਾ, ਦ੍ਰਿਸ਼ਟੀ ਅਤੇ ਸ਼ਹਾਦਤ ਭਾਰਤੀਆਂ ਦੀਆਂ ਪੀੜ੍ਹੀਆਂ, ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੀ ਰਹੀ ਹੈ। ਇਸ ਦੇ ਬਾਵਜੂਦ ਭਾਰਤ ਨੂੰ ਆਜ਼ਾਦੀ ਪ੍ਰਾਪਤ ਹੋਣ ਦੇ ਲਗਭਗ 8 ਦਹਾਕਿਆਂ ਬਾਅਦ ਵੀ ਉਨ੍ਹਾਂ ਨੂੰ ਬਣਦੀ ਮਾਨਤਾ ਨਹੀਂ ਮਿਲੀ ਹੈ । ਇਸ ਮੰਗ ਨੂੰ ਨਾ ਸਿਰਫ਼ ਪੰਜਾਬ ਅਤੇ ਇਸਦੇ ਲੋਕਾਂ ਦੀਆਂ ਭਾਵਨਾਵਾਂ, ਸਗੋਂ ਪੂਰੇ ਦੇਸ਼ ਦੀ ਜ਼ਮੀਰ” ਦਾ ਪ੍ਰਤੀਬਿੰਬ ਦੱਸਦਿਆਂ, ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਇਨਕਲਾਬੀ ਸਿਰਫ਼ ਖੇਤਰੀ ਨਾਇਕ ਹੀ ਨਹੀਂ ਸਨ, ਸਗੋਂ ਬਸਤੀਵਾਦੀ ਜ਼ੁਲਮ ਵਿਰੁੱਧ ਭਾਰਤ ਦੀ ਅਜਿੱਤ ਭਾਵਨਾ, ਲਚਕੀਲੇਪਣ ਅਤੇ ਵਿਰੋਧ ਦੇ ਪ੍ਰਤੀਕ ਸਨ ।

ਕੇਂਦਰ ਸਰਕਾਰ ਨੂੰ `ਇਤਿਹਾਸਕ ਗਲਤੀਆਂ ਨੂੰ ਸੁਧਾਰਨ ਅਤੇ ਰਾਸ਼ਟਰੀ ਜ਼ਮੀਰ ਨੂੰ ਜਗਾਉਣ` ਦਾ ਸੱਦਾ ਦਿੰਦੇ ਹੋਏ, ਸੰਧੂ ਨੇ ਕਿਹਾ, “ਪਿਛਲੇ ਸਮੇਂ ਦੇ ਉਲਟ, ਜਦੋਂ ਦੇਸ਼ ਵਿੱਚ ਪ੍ਰਾਪਤੀਆਂ ਕਰਨ ਵਾਲਿਆਂ ਨੂੰ ਪੁਰਸਕਾਰ ਅਤੇ ਸਨਮਾਨ ਦਿੰਦੇ ਸਮੇਂ ਤੁਸ਼ਟੀਕਰਨ ਦੀ ਰਾਜਨੀਤੀ ਪ੍ਰਚਲਿਤ ਹੁੰਦੀ ਸੀ, ਮੋਦੀ ਸਰਕਾਰ ਦੇ ਅਧੀਨ ਚੀਜ਼ਾਂ ਪੂਰੀ ਤਰ੍ਹਾਂ ਬਦਲ ਗਈਆਂ ਹਨ ਅਤੇ ਅਸਲ ਰਾਸ਼ਟਰੀ ਨਾਇਕਾਂ ਨੂੰ ਜਾਤ, ਨਸਲ, ਧਰਮ ਜਾਂ ਸਮਾਜਿਕ-ਆਰਥਿਕ ਸਥਿਤੀ ਦੀ ਪਰਵਾਹ ਕੀਤੇ ਬਿਨਾਂ, ਸਾਰੇ ਖੇਤਰਾਂ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾ ਰਿਹਾ ਹੈ ।

ਮਹਾਨ ਨਾਇਕਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਨ ਦੀ ਬੇਨਤੀ

ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਵਰਗੇ ਮਹਾਨ ਨਾਇਕਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰਕੇ ਇਸ ਭਾਵਨਾ ਨੂੰ ਜ਼ਿੰਦਾ ਰੱਖੇ।” ਸੰਧੂ ਨੇ ਅੱਗੇ ਕਿਹਾ, “ਸ਼ਹੀਦ ਭਗਤ ਸਿੰਘ ਸਿਰਫ 23 ਸਾਲ ਦੇ ਸਨ ਜਦੋਂ ਉਹ ਸ਼ਹੀਦ ਹੋਏ ਸਨ । ਉਨ੍ਹਾਂ ਨੂੰ ਅਜੇ ਵੀ ਬ੍ਰਿਟਿਸ਼ ਸ਼ਾਸਨ ਦੇ ਨਿਡਰ ਵਿਰੋਧ ਅਤੇ ਉਨ੍ਹਾਂ ਦੀ ਇਨਕਲਾਬੀ ਵਿਚਾਰਧਾਰਾ ਲਈ ਯਾਦ ਕੀਤਾ ਜਾਂਦਾ ਹੈ, ਜਿਸਨੇ ਭਾਰਤ ਦੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ ।

ਸ਼ਹੀਦ ਊਧਮ ਸਿੰਘ ਨੇ ਲੰਡਨ ਵਿੱਚ ਜਨਰਲ ਡਾਇਰ ਨੂੰ ਮਾਰ ਕੇ ਜਲ੍ਹਿਆਂਵਾਲਾ ਬਾਗ ਕਤਲੇਆਮ ਦਾ ਬਦਲਾ ਲਿਆ ਅਤੇ ਅਣਗਿਣਤ ਪੀੜਤਾਂ ਨੂੰ ਇਨਸਾਫ਼ ਦੀ ਭਾਵਨਾ ਦਿੱਤੀ। ਇਸ ਦੌਰਾਨ, ਸ਼ਹੀਦ ਮਦਨ ਲਾਲ ਢੀਂਗਰਾ ਨੇ 1909 ਵਿੱਚ ਕਰਜ਼ਨ ਵਿਲੀ ਦੀ ਹੱਤਿਆ ਕਰ ਕੇ ਬ੍ਰਿਟਿਸ਼ ਸਾਮਰਾਜ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਬ੍ਰਿਟਿਸ਼ ਜ਼ੁਲਮ ਦੇ ਵਿਰੁੱਧ ਹਥਿਆਰਬੰਦ ਵਿਰੋਧ ਦੇ ਸਭ ਤੋਂ ਪੁਰਾਣੇ ਪ੍ਰਤੀਕਾਂ ਵਿੱਚੋਂ ਇੱਕ ਬਣ ਗਏ ।
 

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement