ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਵਜੋਂ ਹੋਈ ਮ੍ਰਿਤਕ ਦੀ ਪਛਾਣ
ਸ਼੍ਰੀਨਗਰ: ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਅਨੰਤਨਾਗ ਕਸਬੇ ਵਿੱਚ ਅੱਤਵਾਦੀਆਂ ਦੁਆਰਾ ਕੀਤੇ ਗਏ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਿਆ। ਅਨੰਤਨਾਗ ਦੇ ਲਾਲ ਚੌਕ ਵਿਖੇ ਬੁੱਧਵਾਰ ਦੁਪਹਿਰ 12.30 ਵਜੇ ਦੇ ਕਰੀਬ ਗੋਲੀਬਾਰੀ ਹੋਈ।
ਉਨ੍ਹਾਂ ਕਿਹਾ ਕਿ ਅਮਰਨਾਥ ਯਾਤਰਾ ਸੁਰੱਖਿਆ ਡਿਊਟੀ 'ਤੇ ਤਾਇਨਾਤ ਇੱਕ ਹੈੱਡ ਕਾਂਸਟੇਬਲ, ਆਸ਼ਿਕ ਹੁਸੈਨ, ਹਮਲੇ ਵਿੱਚ ਜ਼ਖਮੀ ਹੋ ਗਿਆ ਅਤੇ ਉਸਨੂੰ ਅਨੰਤਨਾਗ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ।
ਅਧਿਕਾਰੀਆਂ ਨੇ ਕਿਹਾ ਕਿ ਡਾਕਟਰਾਂ ਨੇ ਹੁਸੈਨ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਇੱਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਲਸ਼ਕਰ-ਏ-ਤੋਇਬਾ ਦੀ ਇੱਕ ਸ਼ੈਡੋ ਜਥੇਬੰਦੀ, ਰੈਜ਼ਿਸਟੈਂਸ ਫਰੰਟ (ਟੀਆਰਐਫ) ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
