ਯੂਏਈ ਵਲੋਂ 700 ਕਰੋੜ ਰੁਪਏ ਦੀ ਮਦਦ
Published : Aug 22, 2018, 1:14 pm IST
Updated : Aug 22, 2018, 1:14 pm IST
SHARE ARTICLE
Kerala Flood
Kerala Flood

ਕੇਰਲਾ ਦਾ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਦਸਿਆ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ 700 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ...............

ਨਵੀਂ ਦਿੱਲੀ : ਕੇਰਲਾ ਦਾ ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਦਸਿਆ ਕਿ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ 700 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਇਹ ਪੇਸ਼ਕਸ਼ ਭਾਰਤ ਸਰਕਾਰ ਵਲੋਂ ਕੇਰਲਾ ਨੂੰ ਦਿਤੀ ਗਈ ਵਿੱਤੀ ਸਹਾਇਤਾ ਤੋਂ ਵੀ ਜ਼ਿਆਦਾ ਹੈ। ਕੇਂਦਰ ਵਲੋਂ ਅਜੇ ਤਕ ਰਾਜ ਨੂੰ 600 ਕਰੋੜ ਰੁਪਏ ਦੀ ਆਰਥਕ ਦਿਤੀ ਗਈ ਹੈ। ਇਸ ਤੋਂ ਪਹਿਲਾਂ ਸੰਯੁਕਤ ਅਰਬ ਅਮੀਰਾਤ ਦੇ ਪ੍ਰਧਾਨ ਮੰਤਰੀ ਅਤੇ ਦੁਬਈ ਦੇ ਸ਼ਾਹ ਸ਼ੇਖ਼ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਰਾਜ ਵਿਚ ਬਾਰਸ਼ ਅਤੇ ਹੜ੍ਹ ਦੀ ਆਫ਼ਤ ਨਾਲ ਜੂਝ ਰਹੇ ਲੋਕਾਂ ਦੀ ਮਦਦ ਲਈ ਐਮਰਜੈਂਸੀ ਕਮੇਟੀ ਬਣਾਉਣ ਦਾ ਆਦੇਸ਼ ਦਿਤਾ।

ਉਨ੍ਹਾਂ ਟਵਿਟਰ 'ਤੇ ਕਿਹਾ, 'ਕੇਰਲਾ ਦੇ ਲੋਕ ਹਮੇਸ਼ਾ ਅਤੇ ਹੁਣ ਵੀ ਯੂਏਈ ਦੀ ਖ਼ੁਸ਼ਹਾਲੀ ਦੇ ਸਾਂਝੀਦਾਰ ਰਹੇ ਹਨ। ਪ੍ਰਭਾਵਤ ਲੋਕਾਂ ਨੂੰ ਰਾਹਤ ਪਹੁੰਚਾਉਣ ਅਤੇ ਉਨ੍ਹਾਂ ਦੀ ਮਦਦ ਕਰਨ ਦੀ ਸਾਡੀ ਖ਼ਾਸ ਜ਼ਿੰਮੇਵਾਰੀ ਬਣਦੀ ਹੈ ਖ਼ਾਸ ਤੌਰ 'ਤੇ ਇਸ ਪਾਕ ਮਹੀਨੇ ਵਿਚ। ਕੇਰਲਾ ਵਿਚ ਬਾਰਸ਼ ਦੇ ਘੱਟ ਜਾਣ ਅਤੇ ਰਾਹਤ ਮੁਹਿੰਮ ਦੇ ਆਖਰੀ ਪੜਾਅ ਵਿਚ ਹੋਣ ਨਾਲ ਲੋਕਾਂ ਨੂੰ ਕੁੱਝ ਰਾਹਤ ਜ਼ਰੂਰ ਮਿਲੀ ਹੈ ਪਰ ਬੇਘਰ ਹੋਏ ਲੱਖਾਂ ਲੋਕਾਂ ਦਾ ਪੁਨਰਵਾਸ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਦਾ ਕੰਮ ਵੱਡੀ ਚੁਨੌਤੀ ਬਣਿਆ ਹੋਇਆ ਹੈ।

ਅਧਿਕਾਰੀਆਂ ਨੇ ਦਸਿਆ ਕਿ ਰਾਜ ਵਿਚ ਅੱਠ ਅਗੱਸਤ ਦੇ ਬਾਅਦ ਤੋਂ ਮਾਨਸੂਨ ਦੇ ਦੂਜੇ ਪੜਾਅ ਵਿਚ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ 300 ਤੋਂ ਜ਼ਿਆਦਾ ਲੋਕਾਂ ਦੀਆਂ ਜਾਨਾਂ ਗਈਆਂ ਹਨ। 7.24 ਲੱਖ ਤੋਂ ਜ਼ਿਆਦਾ ਲੋਕ ਬੇਘਰ ਹੋਏ ਹਨ ਜਿਨ੍ਹਾਂ ਨੂੰ 5645 ਰਾਹਤ ਕੈਂਪਾਂ ਵਿਚ ਠਹਿਰਾਇਆ ਹੈ। ਵਿਜਯਨ ਨੇ ਦਸਿਆ ਕਿ ਰਾਜ ਮੰਤਰੀ ਮੰਡਲ ਨੇ ਹੜ੍ਹ ਤੋਂ ਬਾਅਦ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਕਾਰਜਾਂ 'ਤੇ ਚਰਚਾ ਦੇ ਲਈ 30 ਅਗੱਸਤ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਦੀ ਗਵਰਨਰ ਨੂੰ ਸਿਫ਼ਾਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement