
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਮਨ ਦਾ ਦੂਤ ਦਸਿਆ ਹੈ.............
ਨਵੀਂ ਦਿੱਲੀ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਅਮਨ ਦਾ ਦੂਤ ਦਸਿਆ ਹੈ। ਉੁਨ੍ਹਾਂ ਟਵਿਟਰ 'ਤੇ ਕਿਹਾ, 'ਮੇਰੇ ਸਹੁੰ-ਚੁੱਕ ਸਮਾਗਮ ਵਿਚ ਸ਼ਿਰਕਤ ਲਈ ਮੈਂ ਨਵਜੋਤ ਸਿੰਘ ਸਿੱਧੂ ਦਾ ਧਨਵਾਦ ਕਰਦਾ ਹਾਂ। ਉਹ ਸ਼ਾਂਤੀ ਦੇ ਦੂਤ ਹਨ ਅਤੇ ਉਨ੍ਹਾਂ ਨੂੰ ਪਾਕਿਸਤਾਨ ਦੀ ਜਨਤਾ ਵਲੋਂ ਪਿਆਰ ਦਿਤਾ ਗਿਆ।'
ਉਨ੍ਹਾਂ ਕਿਹਾ ਕਿ ਭਾਰਤ ਵਿਚ ਜਿਹੜੇ ਲੋਕ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਉਹ ਉਪ-ਮਹਾਦੀਪ ਵਿਚ ਸ਼ਾਂਤੀ ਦੇ ਯਤਨਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ। ਸ਼ਾਂਤੀ ਬਿਨਾਂ ਲੋਕ ਤਰੱਕੀ ਨਹੀਂ ਕਰ ਸਕਦੇ। ਇਮਰਾਨ ਖ਼ਾਨ ਨੇ ਕਿਹਾ ਕਿ ਅੱਗੇ ਵਧਣ ਲਈ ਪਾਕਿਸਤਾਨ ਅਤੇ ਭਾਰਤ ਨੂੰ ਗੱਲਬਾਤ ਕਰਨੀ ਪਵੇਗੀ ਅਤੇ ਕਸ਼ਮੀਰ ਸਮੇਤ ਸਾਰੇ ਮੁੱਦਿਆਂ ਨੂੰ ਸੁਲਝਾਉਣਾ ਪਵੇਗਾ।