
ਪੁਲਿਸ ਹੋਰ ਅੱਤਵਾਦੀਆਂ ਦੀ ਭਾਲ ਵਿਚ ਜੁਟੀ
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਇੱਕ ਅੱਤਵਾਦੀ ਨੂੰ ਦਿੱਲੀ ਦੇ ਧੌਲਾ ਖੂਹ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੁਕਾਬਲੇ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫਤਾਰ ਕਰ ਲਿਆ। ਅੱਤਵਾਦੀ ਕੋਲੋਂ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।
ਪੁਲਿਸ ਜਾਂਚ ਕਰ ਰਹੀ ਹੈ ਕਿ ਅੱਤਵਾਦੀ ਕਿਸ ਮਕਸਦ ਨਾਲ ਦਿੱਲੀ ਵਿਚ ਰਹਿ ਰਿਹਾ ਸੀ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਡੀਸੀਪੀ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਧੌਲਾ ਖੂਹ ਵਿੱਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵੱਲੋਂ ਮੁੱਠਭੇੜ ਤੋਂ ਬਾਅਦ ਇੱਕ ਆਈਐਸਆਈਐਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
Delhi Police
ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਇਕ ਆਈਈਡੀ ਵੀ ਬਰਾਮਦ ਕੀਤੀ ਗਈ ਹੈ। ਦੱਸ ਦੇਈਏ ਕਿ ਸੁਰੱਖਿਆ ਬਲਾਂ ਨੇ 15 ਅਗਸਤ ਨੂੰ ਦਿੱਲੀ ਵਿੱਚ ਅੱਤਵਾਦੀ ਹਮਲੇ ਦੀ ਚੇਤਾਵਨੀ ਜਾਰੀ ਕੀਤੀ ਸੀ। ਉਸ ਸਮੇਂ ਤੋਂ ਹੀ ਦਿੱਲੀ ਪੁਲਿਸ ਬਹੁਤ ਸੁਚੇਤ ਸੀ।
Delhi police
ਪੁਲਿਸ ਨੇ ਖੁਫੀਆ ਜਾਣਕਾਰੀ ਦੇ ਅਧਾਰ ਤੇ ਤੜਕੇ ਹੀ ਕਾਰਵਾਈ ਕੀਤੀ ਅਤੇ ਮੁਕਾਬਲੇ ਵਿੱਚ ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ। ਸੂਤਰਾਂ ਅਨੁਸਾਰ ਪੁਲਿਸ ਕੁਝ ਹੋਰ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ।