PM ਵੱਲੋਂ ਕਲਿਆਣ ਸਿੰਘ ਨੂੰ ਸ਼ਰਧਾਂਜਲੀ, ਕਿਹਾ- ਉਹਨਾਂ ਦੇ ਸੁਪਨੇ ਪੂਰੇ ਕਰਨ 'ਚ ਕੋਈ ਕਸਰ ਨਾ ਛੱਡਿਓ
Published : Aug 22, 2021, 4:01 pm IST
Updated : Aug 22, 2021, 4:01 pm IST
SHARE ARTICLE
PM Modi Pays Tributes to Former UP CM
PM Modi Pays Tributes to Former UP CM

ਪੀਐਮ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਮ ਮੰਦਰ ਅੰਦੋਲਨ ਦੇ ਪ੍ਰਮੁੱਖ ਨੇਤਾਵਾਂ ਵਿਚੋਂ ਇਕ ਕਲਿਆਣ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ।

ਲਖਨਊ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi pays tributes to Kalyan Singh) ਐਤਵਾਰ ਨੂੰ ਲਖਨਊ ਪਹੁੰਚੇ ਅਤੇ ਉਹਨਾਂ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਮ ਮੰਦਰ ਅੰਦੋਲਨ ਦੇ ਪ੍ਰਮੁੱਖ ਨੇਤਾਵਾਂ ਵਿਚੋਂ ਇਕ ਕਲਿਆਣ ਸਿੰਘ ਨੂੰ ਅੰਤਿਮ ਸ਼ਰਧਾਂਜਲੀ ਭੇਟ ਕੀਤੀ। ਮੋਦੀ ਐਤਵਾਰ ਸਵੇਰੇ ਲਖਨਊ ਦੇ ਮਾਲ ਐਵੇਨਿਊ ਸਥਿਤ ਕਲਿਆਣ ਸਿੰਘ (Kalyan Singh death) ਦੀ ਰਿਹਾਇਸ਼ 'ਤੇ ਪਹੁੰਚੇ, ਜਿੱਥੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਸੀ, ਪ੍ਰਧਾਨ ਮੰਤਰੀ ਨੇ ਉਹਨਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ।

PM Modi Pays Tributes to Former UP CMPM Modi Pays Tributes to Former UP CM

ਹੋਰ ਪੜ੍ਹੋ: ਕਾਬੁਲ ਤੋਂ ਪਰਤੇ ਅਫ਼ਗਾਨ ਸਿੱਖ MP ਨੇ ਬਿਆਨਿਆ ਦਰਦ, ਕਿਹਾ, 'ਸਭ ਖ਼ਤਮ ਹੋ ਚੁੱਕਾ ਹੈ'

ਇਸ ਦੌਰਾਨ ਉਹਨਾਂ ਨਾਲ ਭਾਰਤੀ ਜਨਤਾ ਪਾਰਟੀ ਪ੍ਰਧਾਨ ਜੇਪੀ ਨੱਡਾ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਪ੍ਰਦੇਸ਼ ਭਾਜਪਾ ਪ੍ਰਧਾਨ ਸੁਤੰਤਰ ਦੇਵ ਸਿੰਘ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਕਲਿਆਣ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ। ਮੋਦੀ ਨੇ ਇਸ ਮੌਕੇ ਪੱਤਰਕਾਰਾਂ ਨੂੰ ਕਿਹਾ ਕਿ ਕਲਿਆਣ ਸਿੰਘ ਨੇ ਆਪਣੇ ਨਾਮ ਨੂੰ ਸਾਰਥਕ ਬਣਾਇਆ ਅਤੇ ਸਾਰੀ ਉਮਰ ਲੋਕਾਂ ਲਈ ਕੰਮ ਕਰਦਿਆਂ ਹਮੇਸ਼ਾਂ ਲੋਕ ਭਲਾਈ ਨੂੰ ਤਰਜੀਹ ਦਿੱਤੀ।

PM Modi Pays Tributes to Former UP CMPM Modi Pays Tributes to Former UP CM

ਹੋਰ ਪੜ੍ਹੋ: ਕਾਬੁਲ ਏਅਰਪੋਰਟ ਦੇ ਬਾਹਰ 7 ਲੋਕਾਂ ਦੀ ਮੌਤ- ਬ੍ਰਿਟੇਨ ਰੱਖਿਆ ਮੰਤਰਾਲੇ

ਉਹਨਾਂ ਕਿਹਾ ਕਿ ਕਲਿਆਣ ਸਿੰਘ ਆਮ ਆਦਮੀ ਲਈ ਪ੍ਰੇਰਨਾ ਦਾ ਪ੍ਰਤੀਕ ਬਣੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਲਿਆਣ ਸਿੰਘ ਦੇ ਆਦਰਸ਼ਾਂ ਅਤੇ ਸੰਕਲਪਾਂ ਲਈ ਵੱਧ ਤੋਂ ਵੱਧ ਯਤਨ ਕਰਨ ਅਤੇ ਉਹਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵਿਚ ਕੋਈ ਕਸਰ ਬਾਕੀ ਨਾ ਛੱਡਣ। ਉਹਨਾਂ ਕਿਹਾ, "ਭਗਵਾਨ ਸ਼੍ਰੀ ਰਾਮ ਕਲਿਆਣ ਸਿੰਘ ਜੀ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਉਹਨਾਂ ਦੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖ਼ਸ਼ ਣ।”

PM Modi Pays Tributes to Former UP CMPM Modi Pays Tributes to Former UP CM

ਹੋਰ ਪੜ੍ਹੋ: ਭਾਜਪਾ ਦੇ ਸੀਨੀਅਰ ਨੇਤਾ ਐਲ ਗਣੇਸ਼ਨ ਮਣੀਪੁਰ ਦੇ ਨਵੇਂ ਰਾਜਪਾਲ ਨਿਯੁਕਤ

ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਬਸਪਾ ਦੀ ਮੁਖੀ ਮਾਇਆਵਤੀ ਨੇ ਵੀ ਕਲਿਆਣ ਸਿੰਘ (Kalyan Singh Dies at 89) ਨੂੰ ਸ਼ਰਧਾਂਜਲੀ ਭੇਟ ਕੀਤੀ। ਦੱਸ ਦਈਏ ਕਿ ਕਲਿਆਣ ਸਿੰਘ ਰਾਮ ਮੰਦਰ ਅੰਦੋਲਨ ਦੇ ਪ੍ਰਮੁੱਖ ਨੇਤਾਵਾਂ ਵਿਚੋਂ ਇਕ ਸਨ ਅਤੇ 6 ਦਸੰਬਰ 1992 ਨੂੰ ਅਯੁੱਧਿਆ ਵਿਚ ਬਾਬਰੀ ਮਸਜਿਦ ਢਾਹੇ ਜਾਣ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ। ਇਸ ਘਟਨਾ ਤੋਂ ਬਾਅਦ ਉਹਨਾਂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

PM Modi Pays Tributes to Former UP CMPM Modi Pays Tributes to Former UP CM

ਹੋਰ ਪੜ੍ਹੋ: ਵੀਪੀ ਸਿੰਘ ਬਦਨੌਰ ਦੇ ਕਾਰਜਕਾਲ ਦਾ ਅੱਜ ਆਖ਼ਰੀ ਦਿਨ, ਚੰਡੀਗੜ੍ਹ ਲਈ ਵੱਖਰੇ ਪ੍ਰਸ਼ਾਸਕ ਦੀ ਉੱਠੀ ਮੰਗ

ਕਲਿਆਣ ਸਿੰਘ ਨੂੰ ਬੀਤੀ 4 ਜੁਲਾਈ ਨੂੰ ਲਾਗ ਅਤੇ ਕੁਝ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਐਸਜੀਪੀਜੀਆਈ ਦੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ। ਉਹਨਾਂ ਦੇ ਸਰੀਰ ਦੇ ਕਈ ਹਿੱਸਿਆਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ ਅਤੇ ਸ਼ਨੀਵਾਰ ਰਾਤ ਨੂੰ ਉਹਨਾਂ ਦੀ ਮੌਤ ਹੋ ਗਈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement