ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ: ਮੌਸਮ ਵਿਭਾਗ ਵਲੋਂ ਚੰਡੀਗੜ੍ਹ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਅੱਜ ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਰਹੇਗਾ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਫਿਲਹਾਲ ਸ਼ਹਿਰ ਦਾ ਤਾਪਮਾਨ 29.5 ਡਿਗਰੀ ਸੈਲਸੀਅਸ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਲੁੱਟ ਦੀਆਂ ਦੋ ਘਟਨਾਵਾਂ: ਸੁਨਿਆਰੇ ਦੀ ਦੁਕਾਨ 'ਤੇ ਲੁੱਟ; ਦੁਕਾਨਦਾਰ ਦੀ ਗੋਲੀ ਮਾਰ ਕੇ ਹਤਿਆ
ਚੰਡੀਗੜ੍ਹ ਦੇ ਆਸ-ਪਾਸ ਦੇ ਇਲਾਕਿਆਂ 'ਚ ਅਗਲੇ 5 ਦਿਨਾਂ ਤਕ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹਿਣ ਦਾ ਅਨੁਮਾਨ ਹੈ। ਇਸ ਵਿਚ ਅੱਜ ਅਤੇ ਕੱਲ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ: ਘੜੂਆਂ ’ਚ ਬਦਮਾਸ਼ਾਂ ਨੇ ਨੌਜਵਾਨ ’ਤੇ ਕੀਤੇ 7 ਰਾਊਂਡ ਫਾਇਰ, ਸੋਸ਼ਲ ਮੀਡੀਆ ’ਤੇ ਲਈ ਜ਼ਿੰਮੇਵਾਰੀ
ਦੱਸ ਦੇਈਏ ਕਿ ਚੰਡੀਗੜ੍ਹ ਵਿਚ ਜੁਲਾਈ ਮਹੀਨੇ ਵਿਚ ਕਰੀਬ 800 ਮਿਲੀਮੀਟਰ ਮੀਂਹ ਪਿਆ ਹੈ, ਜੋ ਕਿ ਇਕ ਰਿਕਾਰਡ ਹੈ। ਪੂਰੇ ਮਾਨਸੂਨ ਸੀਜ਼ਨ ਦੌਰਾਨ ਹੋਣ ਵਾਲੀ ਬਾਰਸ਼ ਇਸ ਵਾਰ ਜੁਲਾਈ ਮਹੀਨੇ ਵਿਚ ਹੀ ਹੋਈ। ਪਿਛਲੇ ਸਾਲ ਜੁਲਾਈ ਮਹੀਨੇ ਵਿਚ 463 ਮਿਲੀਮੀਟਰ, 2021 ਵਿਚ 148 ਮਿਲੀਮੀਟਰ ਅਤੇ 2020 ਵਿਚ 277 ਮਿਲੀਮੀਟਰ ਮੀਂਹ ਪਿਆ ਸੀ। ਅਗਸਤ 'ਚ ਹੁਣ ਤਕ ਕਰੀਬ 80 ਮਿਲੀਮੀਟਰ ਬਾਰਸ਼ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਸੰਨੀ ਦਿਓਲ ਦਾ ਐਲਾਨ, “ਅਗਲੀਆਂ ਲੋਕ ਸਭਾ ਚੋਣਾਂ ਨਹੀਂ ਲੜਾਂਗਾ”
ਪਿਛਲੇ ਕਈ ਦਿਨਾਂ ਤੋਂ ਘੱਟ ਮੀਂਹ ਪੈਣ ਕਾਰਨ ਸੁਖਨਾ ਦਾ ਪਾਣੀ ਦਾ ਪੱਧਰ ਹੁਣ ਆਮ ਵਾਂਗ ਹੈ। ਜੇਕਰ ਅੱਜ ਭਾਰੀ ਮੀਂਹ ਪਿਆ ਤਾਂ ਸੁਖਨਾ ਦੇ ਪਾਣੀ ਦਾ ਪੱਧਰ ਵੱਧ ਸਕਦਾ ਹੈ। ਅਜਿਹੇ 'ਚ ਪ੍ਰਸ਼ਾਸਨ ਨੂੰ ਸੁਖਨਾ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ। ਇਸ ਕਾਰਨ ਚੰਡੀਗੜ੍ਹ ਅਤੇ ਜ਼ੀਰਕਪੁਰ ਦੇ ਕੁੱਝ ਇਲਾਕਿਆਂ ਵਿਚ ਪਾਣੀ ਭਰ ਸਕਦਾ ਹੈ।